Breaking News
Home / ਪੰਥਕ ਖਬਰਾਂ / ਜਥੇਦਾਰ ਦਾ ਖ਼ਾਲਿਸਤਾਨ ‘ਤੇ ਹੋਰ ਵੱਡਾ ਬਿਆਨ, ਐਸਜੀਪੀਸੀ ਨੇ ਵੀ ਭਰੀ ਹਾਮੀ

ਜਥੇਦਾਰ ਦਾ ਖ਼ਾਲਿਸਤਾਨ ‘ਤੇ ਹੋਰ ਵੱਡਾ ਬਿਆਨ, ਐਸਜੀਪੀਸੀ ਨੇ ਵੀ ਭਰੀ ਹਾਮੀ

‘ਖ਼ਾਲਿਸਤਾਨ ਦੀ ਮੰਗ ਜਾਇਜ਼ ਹੈ ਤੇ ਖਾਲਿਸਤਾਨ ਦੇ ਨਾਂ ‘ਤੇ ਸਿੱਖਾਂ ਨੂੰ ਪਰਿਭਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।’ ਖ਼ਾਲਿਸਤਾਨ ਪ੍ਰਤੀ ਅਜਿਹੇ ਬਿਆਨਾਂ ਤੋਂ ਬਾਅਦ ਹੁਣ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਦੇ ਨਾਂ ‘ਤੇ ਫੜੇ ਵਿਅਕਤੀਆਂ ਦੀ ਕਾਨੂੰਨੀ ਪੈਰਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਰਨ ਲਈ ਕਿਹਾ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਕੇਐਲਐਫ ਨਾਲ ਸਬੰਧਾਂ ਦੇ ਇਲਜ਼ਾਮ ‘ਚ ਅੱਤਵਾਦੀ ਦੱਸੇ ਫੜੇ ਨੌਜਵਾਨਾਂ ਬਾਰੇ ਐਸਜੀਪੀਸੀ ਆਪਣੇ ਪੱਧਰ ‘ਤੇ ਜਾਂਚ ਕਰੇ।

ਮੀਰੀ ਪੀਰੀ ਦਿਵਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਨੇ ਕਿਹਾ ਬੇਗੁਨਾਹ ਨੌਜਵਾਨਾਂ ‘ਤੇ ਪੁਲਿਸ ਦਾ ਅੱਤਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਫੜੇ ਗਏ ਨੌਜਵਾਨ ਸੱਚਮੱਚ ਕਿਸੇ ਖਾਲਿਸਤਾਨੀ ਗਤੀਵਿਧੀ ‘ਚ ਸ਼ਾਮਲ ਹਨ ਜਾਂ ਉਨ੍ਹਾਂ ‘ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਸੰਗਤ ਵੱਲੋਂ ਕਿਹਾ ਗਿਆ ਕਿ ਪੰਜਾਬ ਪੁਲਿਸ ਵੱਲੋਂ ਨੌਜਵਾਨਾਂ ਨੂੰ ਝੂਠੇ ਮਾਮਲਿਆਂ ‘ਚ ਫਸਾਇਆ ਜਾ ਰਿਹਾ ਹੈ। ਜਥੇਦਾਰ ਦੇ ਹੁਕਮਾਂ ‘ਤੇ ਐਸਜੀਪੀਸੀ ਵੱਲੋਂ ਖ਼ਾਲਿਸਤਾਨ ਦੇ ਨਾਂ ‘ਤੇ ਗ੍ਰਿਫਤਾਰ ਨੌਜਵਾਨਾਂ ਦੀ ਜਾਂਚ ਪੜਤਾਲ ਕੀਤੀ ਜਾਵੇਗੀ। ਇਹ ਦਾਅਵਾ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਇਲਜ਼ਾਮ ਝੂਠੇ ਹੋਏ ਤਾਂ ਐਸਜੀਪੀਸੀ ਕਾਨੂੰਨੀ ਵਿਭਾਗ ਨਾਲ ਚਰਚਾ ਕਰਕੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਦੇਵੇਗੀ।

Check Also

ਕੀ ਸਿੱਖ ਲਵ-ਕੁਸ਼ ਦੀ ਔਲਾਦ ਹਨ?

-ਤਲਵਿੰਦਰ ਸਿੰਘ ਬੁੱਟਰ (ਪੱਤਰਕਾਰ) ਬੀਤੇ ਕੱਲ੍ਹ ਅਯੁੱਧਿਆ ‘ਚ ਰਾਮ ਮੰਦਰ ਦੇ ਭੂਮੀ ਪੂਜਨ ਵਿਚ ਸ਼ਾਮਲ …

%d bloggers like this: