Breaking News
Home / ਪੰਜਾਬ / Video – ਲਾੜਾ ਆਇਆ ਵਿਆਹੁਣ, ਲਾੜੀ ਜੀਜੇ ਨਾਲ ਹੋਈ ਫਰਾਰ !

Video – ਲਾੜਾ ਆਇਆ ਵਿਆਹੁਣ, ਲਾੜੀ ਜੀਜੇ ਨਾਲ ਹੋਈ ਫਰਾਰ !

ਸਹੁਰਾ ਪਰਿਵਾਰ ਵਲੋਂ ਜਵਾਈ ਦੀ ਮਾਰਕੁੱਟ, ਕੇਸ ਦਰਜ
ਤਰਨ ਤਾਰਨ, 8 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਜਵਾਈ ਦੀ ਮਾਰਕੁੱਟ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਵੈਰੋਵਾਲ ਵਿਖੇ ਅੰਮਿ੍ਤਪਾਲ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਨਾਗੋਕੇ ਨੇ ਸ਼ਿਕਾਇਤ ਕੀਤੀ ਕਿ ਉਸ ਦੇ ਵੱਡੇ ਭਰਾ ਪਦਾਰਥ ਸਿੰਘ ਦਾ ਆਪਣੇ ਸਹੁਰਾ ਪਰਿਵਾਰ ਨਾਲ ਝਗੜਾ ਚੱਲ ਰਿਹਾ ਹੈ ਅਤੇ 6 ਜੁਲਾਈ ਨੂੰ ਬਲਦੇਵ ਸਿੰਘ ਪੁੱਤਰ ਅਜੀਤ ਸਿੰਘ, ਸਤਨਾਮ ਸਿੰਘ ਪੁੱਤਰ ਬਲਦੇਵ ਸਿੰਘ ਵਾਸੀਅਨ ਸੁਰਸਿੰਘ ਅਤੇ 2 ਹੋਰ ਅਣਪਛਾਤੇ ਵਿਅਕਤੀ ਕਾਰ ਵਿਚ ਸਵਾਰ ਹੋ ਕੇ ਆਏ ਅਤੇ ਉਸ ਦੇ ਭਰਾ ਦੀ ਮਾਰਕੁੱਟ ਕਰਨ ਲੱਗ ਪਏ ਅਤੇ ਕਾਰ ਵਿਚ ਬੈਠਾ ਕੇ ਉਸ ਨੂੰ ਅਗਵਾ ਕਰਕੇ ਲੈ ਗਏ ਅਤੇ ਬਾਅਦ ਵਿਚ ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਘਰ ਦੇ ਦਰਵਾਜੇ ਅੱਗੇ ਸੁੱਟ ਕੇ ਚਲੇ ਗਏ | ਐੱਸ.ਪੀ.(ਡੀ.) ਵਾਲੀਆ ਨੇ ਦੱਸਿਆ ਕਿ ਏ.ਐੱਸ.ਆਈ. ਅਮਰਜੀਤ ਸਿੰਘ ਵਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਬਲਦੇਵ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

Check Also

ਗੋਲਡੀ ਪੀ.ਪੀ ਵਲੋਂ ਐਨ.ਜੀ.ਉ ਦੇ ਨਾਮ ਤੇ ਐਵਾਰਡ ਲੈਣ ਦੀਆ ਵੀਡੀਉ ਵਾਇਰਲ

ਗੋਲਡੀ ਨੇ ਕਿਹਾ ਸੀ ਸਾਡੀ ਕੋਈ ਐਨ.ਜੀ.ਉ ਨਹੀਂ ਹੈ, ਪਰ ਐਨ.ਜੀ.ਉ ਦੇ ਨਾਮ ਤੇ ਐਵਾਰਡ …

%d bloggers like this: