Breaking News
Home / ਪੰਜਾਬ / ਰੋਪੜ ਦੀ DC ਸੋਨਾਲੀ ਗਿਰੀ ਨੂੰ ਹੋਇਆ ਕੋਰੋਨਾ, ਪਤੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ

ਰੋਪੜ ਦੀ DC ਸੋਨਾਲੀ ਗਿਰੀ ਨੂੰ ਹੋਇਆ ਕੋਰੋਨਾ, ਪਤੀ ਦੀ ਰਿਪੋਰਟ ਵੀ ਆਈ ਪਾਜ਼ੀਟਿਵ

ਰੋਪੜ : ਪੰਜਾਬ ‘ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ ‘ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕਈ ਵੱਡੇ ਅਧਿਕਾਰੀਆਂ ਤੇ ਅਫਸਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੀਟਿਵ ਆ ਰਹੀਆਂ ਹਨ।

ਹੁਣ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਅਤੇ ਉਨ੍ਹਾਂ ਦੀ ਪਤਨੀ ਸੋਨਾਲੀ ਗਿਰੀ ਦੀ ਕੋਰੋਨਾ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।ਜ਼ਿਕਰਯੋਗ ਹੈ ਕਿ ਵਿਪੁਲ ਉਜਵਲ ਦੀ ਪਤਨੀ ਸੋਨਾਲੀ ਗਿਰੀ ਰੋਪੜ ਵਿਚ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਹਨ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਆਪਣਾ ਟੈਸਟ ਕਰਵਾਇਆ ਹੈ ,ਕਿਉਂਕਿ ਬਾਜਵਾ ਦੀ ਕੱਲ੍ਹ ਹੋਈ ਮੀਟਿੰਗ ‘ਚ ਵੀ ਵਿਪੁਲ ਉਜਵਲ ਵੀ ਮੌਜੂਦ ਸਨ। ਵਿਪੁਲ ਉਜਵਲ ਪਿਛਲੇ ਦਿਨਾਂ ਦੌਰਾਨ ਸਰਕਾਰੀ ਮੀਟਿੰਗਾਂ ਵਿੱਚ ਕੁਝ ਹੋਰ ਅਧਿਕਾਰੀਆਂ ਤੇ ਮੰਤਰੀਆਂ ਆਦਿ ਦੇ ਵੀ ਸੰਪਰਕ ਵਿੱਚਰਹੇ ਹਨ। ਬਾਜਵਾ ਦਾ ਚੰਡੀਗੜ੍ਹ ਕੋਠੀ ‘ਤੇ ਡਾਕਟਰਾਂ ਵੱਲੋਂ ਟੈਸਟ ਕੀਤਾ ਗਿਆ ਹੈ ਅਤੇ ਰਿਪੋਰਟ ਦਾ ਇੰਤਜ਼ਾਰ ਹੈ।

Check Also

ਗੋਲਡੀ ਪੀ.ਪੀ ਵਲੋਂ ਐਨ.ਜੀ.ਉ ਦੇ ਨਾਮ ਤੇ ਐਵਾਰਡ ਲੈਣ ਦੀਆ ਵੀਡੀਉ ਵਾਇਰਲ

ਗੋਲਡੀ ਨੇ ਕਿਹਾ ਸੀ ਸਾਡੀ ਕੋਈ ਐਨ.ਜੀ.ਉ ਨਹੀਂ ਹੈ, ਪਰ ਐਨ.ਜੀ.ਉ ਦੇ ਨਾਮ ਤੇ ਐਵਾਰਡ …

%d bloggers like this: