550 ਸਾਲਾ ਪ੍ਰਕਾਸ਼ ਪੁਰਬ: ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਟਿਕਟ ਜਾਰੀ ਕਰੇਗਾ ਪਾਕਿਸਤਾਨ

By October 9, 2018


ਪਾਕਿਸਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕ ਟਿਕਟ ਜਾਰੀ ਕਰੇਗਾ। ਇਸਦੀ ਮਨਜ਼ੂਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਦੇ ਦਿੱਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਨੂਰ ਉਲ ਹੱਕ ਕਾਦਰੀ ਨੇ ਕੀਤਾ ਹੈ।

ਉਨ੍ਹਾਂ ਨੇ ਇਸਲਾਮਾਬਾਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਪਾਕਿ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਡਾਕ ਟਿਕਟ ਜਾਰੀ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਾਕਿਸਤਾਨ ਅਮਨ ਪਸੰਦ ਮੁਲਕ ਹੈ ਜਿੱਥੇ ਹਰ ਧਰਮ ਦੇ ਗੁਰੂਆਂ ਪੀਰਾਂ ਨੂੰ ਸਤਿਕਾਰ ਦਿੱਤਾ ਜਾਂਦਾ ਹੈ।

ਇਸੇ ਤਹਿਤ ਹੀ ਪਾਕਿਸਤਾਨ ‘ਚ ਬਣੀ ਇਮਰਾਨ ਸਰਕਾਰ ਨੇ ਸਭ ਤੋਂ ਪਹਿਲਾਂ ਇਹ ਵੱਡਾ ਫ਼ੈਸਲਾ ਲੈਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੫ਕਾਸ਼ ਪੁਰਬ ਮਨਾਉਣ ਸਬੰਧੀ ਪਹਿਲਾਂ ਹੀ ਡਾਕ ਟਿਕਟ ਜਾਰੀ ਕਰਨ ਨੂੰ ਆਪਣੀ ਕੈਬਨਿਟ ਵਿਚ ਹਰੀ ਝੰਡੀ ਦੇ ਦਿੱਤੀ ਗਈ ਹੈ।

ਇੰਨਾ ਹੀ ਨਹੀਂ ਮੰਤਰੀ ਨੇ ਕਿਹਾ ਕਿ ਪਾਕਿਸਤਾਨ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲਾ ਪ੍ਰਕਾਸ਼ ਪੂਰਬ ਮੌਕੇ ਬਾਬਾ ਨਾਨਕ ਜੀ ਦੀ ਤਸਵੀਰ ਵਾਲਾ ਨੋਟ ਅਤੇ ਸਿੱਕਾ ਵੀ ਜਾਰੀ ਕੀਤਾ ਜਾਵੇਗਾ ਜਿਸ ਲਈ ਪਾਕਿਸਤਾਨ ਸਰਕਾਰ ਵਿਚਾਰ ਕਰ ਰਹੀ ਹੈ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2004 ‘ਚ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਦੀ ਨੂੰ ਸਮਰਪਿਤ ਡਾਕ ਟਿਕਟ ਜਾਰੀ ਕਰਕੇ ਪਾਕਿਸਤਾਨ ਸਰਕਾਰ ਨੇ ਦੁਨੀਆ ਭਰ ਦੇ ਸਿੱਖਾਂ ਨੂੰ ਮਾਣ ਦਿੱਤਾ ਸੀ।