ਨਾਭਾ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨ ਦੀ ਭੇਦਭਰੀ ਹਾਲਤ ਵਿੱਚ ਮੌਤ

By December 11, 2018


ਨਾਭਾ – ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਬੰਦ ਖਾਲਿਸਤਾਨ ਪੱਖੀ ਸਿੱਖ ਨੌਜਵਾਨ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਦੀ ਭੇਦਭਰੇ ਹਾਲਤਾਂ ਦੇ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਜੇਲ੍ਹ ਤੋਂ ਸਰਕਾਰੀ ਹਸਪਤਾਲ ਲਿਆਂਦਾ ਗਿਆ ਤਾਂ ਇਸ ਦੀ ਮੌਤ ਹੋ ਚੁੱਕੀ ਸੀ ਅਤੇ ਇਸ ਘਟਨਾ ਪਿਛੋਂ ਪੁਲੀਸ ਦੀ ਕਾਰਗੁਜ਼ਾਰੀ ਤੇ ਸਿੱਖ ਜਥੇਬੰਦੀਆਂ ਨੇ ਸਵਾਲ ਚੁੱਕੇ ਹਨ, ਮ੍ਰਿਤਕ ਹਵਾਲਾਤੀ ਸੁਖਪ੍ਰੀਤ ਸਿਰ ਅਨ-ਲਾਅਫੁਲ ਐਕਟੀਵਿਟੀ ਐਕਟ ਦੇ ਅਧੀਨ ਬੰਦ ਸੀ, ਪੁਲੀਸ ਅਨੁਸਾਰ ਉਸ ਕੋਲੋਂ ਖਾਲਿਸਤਾਨ ਪੱਖੀ ਤੇ ਭੜਕਾਊ ਸਾਹਿਤ ਬਰਾਮਦ ਹੋਇਆ ਸੀ । ਇਸ ਤੋਂ ਪਹਿਲਾਂ ਪੁਲੀਸ ਨੂੰ ਇਸੇ ਸਾਲ ਅਪਰੈਲ ਮਹੀਨੇ ਵਿੱਚ ਪ੍ਰਮੁਖ ਖਾਲਿਸਤਾਨੀ ਖਾੜਕੂ ਆਗੂ ਹਰਮਿੰਦਰ ਸਿੰਘ ਮਿੰਟੂ ਨੂੰ ਪਟਿਆਲਾ ਜੇਲ੍ਹ ਅੰਦਰ ਕਤਲ ਕਰਨ ਦਾ ਸਿੱਖ ਜਥੇਬੰਦੀਆਂ ਵੱਲੋਂ ਦੋਸ਼ੀ ਠਹਿਰਾਇਆ ਗਿਆ ਸੀ।
Tags: , , , ,