ਸਿੱਖ ਖਾੜਕੂਆਂ ਦੀ ਮਦਦ ਕਰ ਰਿਹਾ ਹੈ ਪਾਕਿਸਤਾਨ- ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਦਾ ਬਿਆਨ

By December 21, 2018


ਭਾਰਤ ਦੇ ਗ੍ਰਹਿ ਮੰਤਰੀ ਰਾਜ ਨਾਥ ਨੇ ਕਿਹਾ ਹੈ ਕਿ ਪਾਕਿਸਤਾਨ ਪੰਜਾਬ ਵਿੱਚ ਖਾੜਕੂਵਾਦ ਨੂੰ ਹਵਾ ਦੇ ਰਿਹਾ ਹੈ।

ਦੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਉਨ੍ਹਾਂ ਕਿਹਾ ਕਿ ਪਾਕਿਸਤਾਨ ਪੰਜਾਬ ਦੀਆਂ ਸਿੱਖ ਖਾੜਕੂ ਜੱਥੇਬੰਦੀਆਂ ਅਤੇ ਕਸ਼ਮੀਰ ਵਿੱਚ ਕੰਮ ਕਰਨ ਵਾਲੀਆਂ ਖਾੜਕੂ ਜੱਥੇਬੰਦੀਆਂ ਵਿੱਚ ਤਾਲਮੇਲ ਕਾਇਮ ਕਰਕੇ ਭਾਰਤ ਦੇ ਹਿੱਤਾਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦਾ ਹੈ ।

ਗੁਜਰਾਤ ਵਿੱਚ ਪੁਲਿਸ ਅਫਸਰਾਂ ਦੀ ਕਾਨਫਰੰਸ ਦੌਰਾਨ ਬੋਲਦਿਆਂ ਉਨ੍ਹਾਂ ਕਿਹਾ ਕਿ ਪਾਕਿਸਤਾਨ ਖਾਲਿਸਤਾਨੀ ਖਾੜਕੂਆਂ ਦੀ ਮਦਦ ਕਰ ਰਿਹਾ ਹੈ, ਖਾਸਕਰ ਉਹ ਜੋ ਯੂਰੋਪ ਅਤੇ ਅਮਰੀਕਾ ਵਿੱਚ ਰਹਿੰਦੇ ਹਨ। ਅਤੇ ਉਹ ਪੰਜਾਬ ਵਿੱਚ ਗੜਬੜੀ ਫੈਲਾਉਣਾ ਚਾਹੁੰਦੇ ਹਨ । ਉਹਨਾ ਨੇ ਕਿਹਾ ਪਿਛਲੇ ਸਾਲਾਂ ਤੋਂ ਪੰਜਾਬ ਵਿੱਚ ਖਾਲਿਸਤਾਨੀ ਖਾੜਕੂਆਂ ਦੇ ਪਹਿਲਾ ਨਾਲੋ ਵਧੇਰੇ ਸਰਗਰਮ ਹੋਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ।




Tags: , , , , , ,