ਪੁਲਿਸ ਨੇ ਫਿਰ ਜਗਤਾਰ ਸਿੰਘ ਜੌਹਲ ਨੂੰ ਅਦਾਲਤ ਵਿੱਚ ਪੇਸ਼ ਨਹੀ ਕੀਤਾ, ਅਗਲੀ ਤਾਰੀਖ਼ 21 ਜਨਵਰੀ ਨੂੰ

By January 7, 2019


ਮੋਗਾ: ਪੰਜਾਬ ਵਿੱਚ ਕਥਿਤ ਟਾਰਗੇਟ ਕਿਲਿੰਗ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਬ੍ਰਿਟਿਸ਼ ਸਿੱਖ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਨੂੰ ਅੱਜ ਮੋਗਾ ਅਦਾਲਤ ਵਿੱਚ ਫਿਰ ਪੁਲਿਸ ਵੱਲੋਂ ਪੇਸ਼ ਨਹੀਂ ਕੀਤਾ ਗਿਆ। ਪੁਲਿਸ ਨੇ ਗਾਰਦ ਨਾਂ ਹੋਣ ਦਾ ਬਹਾਨਾ ਲਗਾ ਕੇ ਉਸਦੀ ਿੲਹ ਪੇਸ਼ੀ ਵੀਡੀਓ ਕਾਨਫਰੰਸ ਰਾਹੀ ਕਰਵਾਈ । ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 21 ਜਨਵਰੀ ਨੂੰ ਹੋਵੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੱਗੀ ਜੌਹਲ ਦੇ ਵਕੀਲ ਜਸਪਾਲ ਸਿੰਘ ਨੇ ਦੱਸਿਆ ਕਿ ਅੱਜ ਮਾਮਲੇ ਸਬੰਧੀ ਦੋ ਪੁਲਿਸ ਮੁਲਜ਼ਮਾਂ ਦੇ ਬਿਆਨ ਦਰਜ ਕੀਤੇ ਗਏ ਹਨ। ਤਤਕਾਲੀ ਡੀਐਸਪੀ (ਹੈੱਡਕੁਆਟਰ) ਬਲਵਿੰਦਰ ਸਿੰਘ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ। ਉਨ੍ਹਾਂ ਵਿਰੁੱਧ ਅਦਾਲਤ ਨੇ ਜ਼ਮਾਨਤੀ ਵਰੰਟ ਜਾਰੀ ਕੀਤੇ ਹਨ।

ਜ਼ਿਕਰਯੋਗ ਹੈ ਕਿ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਨੂੰ ਪਿਛਲੇ ਸਾਲ 4 ਨਵੰਬਰ ਨੂੰ ਪੰਜਾਬ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜੌਹਲ ਦੀ ਗ੍ਰਿਫ਼ਤਾਰੀ ਉਸ ਦੇ ਵਿਆਹ ਤੋਂ ਕਰੀਬ 15 ਦਿਨਾਂ ਬਾਅਦ ਹੋਈ ਸੀ। ਉਦੋਂ ਪੁਲਿਸ ਮੁੱਖੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਦਾਅਵਾ ਕੀਤਾ ਸੀ ਕਿ ਜਗਤਾਰ ਸਿੰਘ ਜੌਹਲ ਖਾਲਿਸਤਾਨ ਸਮਰਥਕ ਹੈ ਅਤੇ ਪਿਛਲੇ ਸਾਲਾ ਵਿੱਚ ਪੰਜਾਬ ਵਿੱਚ ਹੋਏ ਕੁੱਝ ਕੱਟੜਵਾਦੀ ਹਿੰਦੂ ਸੰਗਠਨਾਂ ਦੇ ਆਗੂਆਂ ਦੇ ਕਤਲ ਨਾਲ ਜੱਗੀ ਜੌਹਲ ਦੇ ਤਾਰ ਜੁੜੇ ਹਨ ਪਰ ਇੱਕ ਸਾਲ ਤੋਂ ਵਧੇਰੇ ਸਮਾਂ ਲੰਘ ਜਾਣ ਦੇ ਬਾਵਜੂਦ ਪੁਲਿਸ ਕੋਈ ਵੀ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਿੲਹਨਾਂ ਦਾਵਿਆਂ ਤੇ ਸਵਾਲੀਆ ਨਿਸ਼ਾਨ ਲੱਗ ਰਿਹਾ ਹੈ ।

ਜੱਗੀ ਜੌਹਲ ਦੀ ਗ੍ਰਿਫ਼ਤਾਰੀ ਵਿਰੁੱਧ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਵੱਲੋਂ ਵਿਰੋਧ ਪ੍ਰਦਰਸ਼ਨ ਵੀ ਕੀਤੇ ਗਏ ਹਨ।




Tags: , , , , ,