ਪਾਕਿਸਤਾਨ ਵਲੋਂ ਭਾਰਤੀ ਫੌਜੀ ਟਿਕਾਣਿਆਂ ਤੇ ਜੁਆਬੀ ਹਮਲਾ ਦੋ ਜਹਾਜ਼ ਸੁੱਟੇ, 6 ਮੌਤਾਂ ।

By February 27, 2019


ਚੰਡੀਗੜ੍ਹ: ਪਾਕਿਸਤਾਨ ਨੇ ਬੁੱਧਵਾਰ ਨੂੰ ਭਾਰਤੀ ਫ਼ਾਇਟਰ ਜੈਟਾ ਤੇ ਹਮਲਾ ਕੀਤਾ ਕੀ ਉਸ ਨੇ ਆਪਣੇ ਹਵਾਈ ਖੇਤਰ ਵਿੱਚ ਦੋ ਭਾਰਤੀ ਲੜਾਕੂ ਜਹਾਜ਼ਾਂ ਨੂੰ ਸੁੱਟਿਆ ਹੈ ਤੇ ਦੋ ਪਾਇਲਟ ਵੀ ਗ੍ਰਿਫ਼ਤਾਰ ਕੀਤੇ ਹਨ। ਭਾਰਤ ਸਰਕਾਰ ਵੱਲੋਂ ਇਸ ਇਸ ਘਟਨਾ ਤੇ ਪੱਖ ਰੱਖਿਦਿਆ ਕਬੂਲਿਆ ਗਿਆ ਕਿ ਇੱਕ ਭਾਰਤੀ ਪਾਇਲਟ ਪਾਕਿਸਤਾਨ ਦੇ ਕਬਜ਼ੇ ਵਿੱਚ ਹੈ ਤੇ ਇੱਕ ਲਾਪਤਾ ਹੈ।

ਇਸ ਸਬੰਧੀ ਪਾਕਿਸਤਾਨੀ ਫੌਜ ਨੇ ਵੀਡੀਓ ਵੀ ਜਾਰੀ ਕੀਤੀ ਹੈ ਜਿਸ ਵਿੱਚ ਅੱਖਾਂ ’ਤੇ ਪੱਟੀ ਬੰਨ੍ਹੀਂ ਵਿਅਕਤੀ ਨਜ਼ਰ ਆ ਰਿਹਾ ਹੈ। ਇਹ ਵਿਅਕਤੀ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਹਨ। ਵੀਡੀਓ ਵਿੱਚ ਵਿਅਕਤੀ ਖ਼ੁਦ ਕਹਿ ਰਿਹਾ ਹੈ ਕਿ ਉਹ ਭਾਰਤੀ ਹਵਾਈ ਫੌਜ ਦਾ ਅਧਿਕਾਰੀ ਹੈ। ਉਸ ਨੇ ਆਪਣਾ ਸਰਵਿਸ ਨੰਬਰ 27981 ਵੀ ਦੱਸਿਆ ਹੈ। ਹਾਲਾਂਕਿ ਇਸ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਜਾ ਸਕੀ।

ਪਾਕਿਸਤਾਨੀ ਫੌਜ ਦੇ ਬੁਲਾਰਾ ਮੇਜਰ ਜਨਰਲ ਆਸਿਫ ਗਫੂਰ ਨੇ ਵੀ ਭਾਰਤੀ ਹਵਾਈ ਫੌਜ ਦੇ ਦੋ ਪਾਇਲਟਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਪਾਇਲਟ ਜ਼ਖ਼ਮੀ ਹੈ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਇਲਟ ਨੂੰ ਕੋਈ ਨੁਕਸਾਨ ਨਹੀਂ ਪੁੱਜਾ। ਉਨ੍ਹਾਂ ਦੱਸਿਆ ਕਿ ਇੱਕ ਜਹਾਜ਼ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਜਦਕਿ ਦੂਜਾ ਜੰਮੂ ਕਸ਼ਮੀਰ ਵਿੱਚ ਡਿੱਗਿਆ।

ਇਸ ਤੋਂ ਇਲਾਵਾ ਜੰਮੂ ਕਸ਼ਮੀਰ ਵਿੱਚ 6 ਭਾਰਤੀ ਸੁਰੱਖਿਆ ਕਰਮੀਆ ਤੇ ਕੁਝ ਹੋਰ ਲੋਕਾਂ ਦੀ ਪਾਕਿਸਤਾਨੀ ਫੋਜ ਦੇ ਹਮਲਿਆਂ ਵਿੱਚ ਮੌਤ ਹੋ ਗਈ ਹੈ ।




Tags: , , , ,