ਮਨਤਾਰ ਬਰਾੜ ਬਹਿਬਲ ਕਲਾਂ ਕਾਂਡ ‘ਚ ਮੁਲਜ਼ਮ ਵਜੋਂ ਨਾਮਜ਼ਦ

By March 6, 2019


ਸਾਕਾ ਕੋਟਕਪੂਰਾ ਮਾਮਲੇ ਚ ਬਾਦਲ ਦਲ ਦੇ ਆਗੂ ਮਨਤਾਰ ਬਰਾੜ ਦੀ ਅਗਾਊਂ ਜਮਾਨਤ ਦੀ ਅਰਜੀ ਖਾਰਜ; ਗ੍ਰਿਫਤਾਰੀ ਕਿਸੇ ਵੀ ਵੇਲੇ ਸੰਭਵ
ਕੋਟਕਪੂਰਾ ਵਿਚ ਵਾਪਰੇ ਗੋਲੀਕਾਂਡ ਮਾਮਲੇ ਵਿਚ ਜਾਂਚ ਕਰ ਰਹੇ ਐਸਆਈਟੀ ਨੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਨੂੰ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਸ਼ਾਮਲ ਕੀਤਾ ਹੈ।ਫਰੀਦਕੋਟ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿਚ ਮਨਤਾਰ ਬਰਾੜ ਵੱਲੋਂ ਪਾਈ ਪਟੀਸ਼ਨ ਉਤੇ ਐਸਆਈਟੀ ਨੇ ਲਿਖਤੀ ਦਿੱਤਾ ਕਿ ਮਨਤਾਰ ਬਰਾੜ ਉਤੇ ਕੋਟਕਪੂਰਾ ਗੋਲੀਕਾਂਡ ਸਬੰਧੀ ਦੋਸ਼ ਲੱਗੇ ਹਨ ਇਸ ਲਈ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਆਗਿਆ ਦੇਣ ਸਬੰਧੀ ਮੰਗ ਕੀਤੀ।

ਕੋਟਕਪੂਰਾ ਤੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਜੋ ਕੋਟਕਪੂਰਾ ਗੋਲ਼ੀਕਾਂਡ ‘ਚ ਦਰਜ ਐਫ ਆਈ ਆਰ 129 ‘ਚ ਨਾਮਜ਼ਦ ਹਨ, ਜਿਸ ਨੇ ਅਗਾਊ ਜ਼ਮਾਨਤ ਦੀ ਅਰਜ਼ੀ ਦਾਖਲ ਕੀਤੀ ਸੀ, ਜੋ ਅੱਜ ਸੈਸ਼ਨ ਜੱਜ ਹਰਪਾਲ ਸਿੰਘ ਨੇ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।

ਪੰਜਾਬ ਸਰਕਾਰ ਦੇ ਜੇਲ੍ਹ ਮਿਹਕਮੇ ਨੇ ਸਾਕਾ ਬਹਿਬਲ ਕਲਾਂ ਤੇ ਸਾਕਾ ਕੋਟਕਪੂਰਾ ਦੇ ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ ਗਏ ਤੇ ਪਟਿਆਲਾ ਜੇਲ੍ਹ ਵਿੱਚ ਬੰਦ ਮੁਅੱਤਲ ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।ਖਬਰਖਾਨੇ ਦੇ ਕੁਝ ਹਿੱਸਿਆਂ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਨਸ਼ਰ ਕੀਤੀ ਹੈ ਕਿ ਪਰਮਰਾਜ ਉਮਰਾਨੰਗਲ ਨੂੰ ਸੰਗਰੂਰ ਦੀ ਕੇਂਦਰੀ ਜੇਲ੍ਹ ਅਤੇ ਚਰਨਜੀਤ ਸ਼ਰਮਾ ਨੂੰ ਰੋਪੜ ਦੀ ਜ਼ਿਲ੍ਹਾ ਜੇਲ੍ਹ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।

ਪੰਜਾਬੀ ਟ੍ਰਿਬਿਊਨ ਚ ਛਪੀ ਇਕ ਖਬਰ ਚ ਕਿਹਾ ਗਿਆ ਹੈ ਕਿ ਪ੍ਰਮੁੱਖ ਸਕੱਤਰ (ਜੇਲ੍ਹਾਂ) ਕਿਰਪਾ ਸ਼ੰਕਰ ਸਿਰੋਜ ਨੇ ਵਿਭਾਗ ਦੇ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦੋਹਾਂ ਪੁਲੀਸ ਅਧਿਕਾਰੀਆਂ ਨੂੰ ਪ੍ਰਸ਼ਾਸਕੀ ਅਧਾਰ ’ਤੇ ਵੱਖੋ ਵੱਖਰੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਫੈਸਲਾ ਪਟਿਆਲਾ ਜੇਲ੍ਹ ਪ੍ਰਸ਼ਾਸਨ ਦੇ ਪਰਮਰਾਜ ਉਮਰਾਨੰਗਲ ਨਾਲ ਘਿਓ-ਖਿਚੜੀ ਹੋਣ ਦੀਆਂ ਖਬਰਾਂ ਸਾਹਮਣੇ ਆਉਣ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ। ਹਾਲ ਵਿਚ ਹੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਰਮਰਾਜ ਉਮਰਾਨੰਗਲ ਨੂੰ ਜੇਲ੍ਹ ਚ ਸ਼ਾਹੀ ਸਹੂਲਤਾਂ ਦੇਣ ਵਾਲੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਜਸਪਾਲ ਸਿੰਘ ਨੂੰ ਮੁਅੱਤਲ ਕਰ ਦਿਤਾ ਸੀ।

ਸੁਮੇਧ ਸੈਣੀ ਦੀ ਗ੍ਰਿਫਤਾਰੀ ਦੀ ਮੰਗ ਜਾਰੀ:
ਇਸੇ ਦੌਰਾਨ ਸਿੱਖ ਜਥੇਬੰਦੀਆਂ ਵਲੋਂ ਸਾਕਾ ਬਹਿਬਲ ਕਲਾਂ ਮਾਮਲੇ ਵਿਚ ਤਤਕਾਲੀ ਪੁਲਿਸ ਮੁਖੀ ਸੁਮੇਧ ਸੈਣੀ ਨੂੰ ਗਿਫ੍ਰਤਾਰ ਕਰਨ ਦੀ ਮੰਗ ਚੁੱਕੀ ਜਾ ਰਹੀ ਹੈ। ਮੰਨਿਆ ਜਾਂਦਾ ਹੈ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਪੁਲਿਸ ਨੂੰ ਸਿੱਖ ਸੰਗਤਾਂ ਉੱਤੇ ਸਾਕਾ ਵਰਤਾਉਣ ਦੇ ਹੁਕਮ ਸੁਮੇਧ ਸੈਣੀ ਨੇ ਹੀ ਦਿੱਤੇ ਸਨ।





Posted in: ਪੰਜਾਬ