ਮਾਮਲਾ ਹਿੰਦੁਸੰਤਾਨ ਵਲੋਂ 1984 ਵਿਚ ਦਰਬਾਰ ਸਾਹਿਬ ਤੇ ਹਮਲਾ ਕਰਕੇ ਸਿੱਖ ਇਤਿਹਾਸ ਚੋਰੀ ਕਰਨ ਦਾ

By March 7, 2019


ਸ੍ਰੀ ਦਰਬਾਰ ਸਾਹਿਬ ਦੀ ਲਾਇਬ੍ਰੇਰੀ ਤੋਂ ਚੋਰੀ ਕੀਤੀ ਇਤਿਹਾਸਕ ਸਮੱਗਰੀ ਦੀ ਵਾਪਸੀ ਲਈ ਕੈਪਟਨ ਵੱਲੋਂ ਰਾਜਨਾਥ ਨੂੰ ਪੱਤਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਬਲੂ ਸਟਾਰ ਆਪਰੇਸ਼ਨ ਦੌਰਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਲਾਇਬ੍ਰੇਰੀ ਤੋਂ ਚੋਰੀ ਕੀਤੀ ਗਈ ਇਤਿਹਾਸਕ ਸਮਗਰੀ ਤੁਰਤ ਵਾਪਸ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨੂੰ ਪੱਤਰ ਲਿਖਿਆ ਹੈ।

ਇਸ ਮਾਮਲੇ ਵਿੱਚ ਮੰਤਰੀ ਦੇ ਦਖਲ ਦੀ ਮੰਗ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੰਗਲੈਂਡ ਤੋਂ ਸਿੱਖ ਸੰਗਠਨਾਂ ਦੀ ਤਾਲਮੇਲ ਕਮੇਟੀ ਦੇ ਕੁਝ ਨੁਮਾਇੰਦਿਆਂ ਦਾ ਇੱਕ ਵਫ਼ਦ ਹਾਲ ਹੀ ਵਿੱਚ ਉਨ੍ਹਾਂ ਨੂੰ ਮਿਲਿਆ ਅਤੇ ਉਨ੍ਹਾਂ ਨੇ ਇੰਗਲੈਂਡ ਦੇ ਸਿੱਖ ਭਾਈਚਾਰੇ ਅਤੇ ਉੱਥੇ ਵਸੇ ਭਾਰਤੀਆਂ ਨਾਲ ਸਬੰਧਤ ਕੁਝ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਨ੍ਹਾਂ ਵਿਚ ਇਤਿਹਾਸਕ ਸਮਗਰੀ ਨਾਲ ਸਬੰਧਤ ਮੁੱਦਾ ਵੀ ਸ਼ਾਮਲ ਸੀ।

ਮੁੱਖ ਮੰਤਰੀ ਨੇ ਅੱਗੇ ਲਿਖਿਆ ਹੈ ਕਿ ਪੰਜਾਬ ਸਰਕਾਰ ਵਫ਼ਦ ਵੱਲੋਂ ਉਠਾਏ ਗਏ ਮੁੱਦਿਆਂ ਦੇ ਬਾਰੇ ਢੁਕਵੇਂ ਪੱਧਰ ’ਤੇ ਪਹਿਲਾਂ ਹੀ ਵਿਚਾਰ ਚਰਚਾ ਕਰ ਰਹੀ ਹੈ। ਪਰ ਇਤਿਹਾਸਕ ਸਮਗਰੀ ਸ੍ਰੀ ਦਰਬਾਰ ਸਾਹਿਬ ਨੂੰ ਵਾਪਸ ਦੇਣ ਦੇ ਵਾਸਤੇ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਦੇ ਦਖਲ ਦੀ ਜ਼ਰੂਰੀ ਲੋੜ ਹੈ। ਮੁੱਖ ਮੰਤਰੀ ਨੇ ਅੱਗੇ ਲਿਖਿਆ ਹੈ ਕਿ ਬਹੁਤ ਸਾਰਾ ਸਿੱਖ ਧਰਮ ਦੀ ਵਡਮੁੱਲੀ ਅਤੇ ਇਤਿਹਾਸਕ ਸਮਗਰੀ ਜੂਨ, 1984 ਵਿੱਚ ਸੁਰੱਖਿਆ ਫੋਰਸਾਂ ਆਪਣੇ ਨਾਲ ਲੈ ਗਈਆਂ ਸਨ ਅਤੇ ਇਸ ਨੂੰ ਅਜੇ ਤੱਕ ਵਾਪਸ ਨਹੀਂ ਕੀਤਾ ਗਿਆ। ਸਿੱਖਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਉਠਾਇਆ ਗਿਆ। ਇਥੋਂ ਤੱਕ ਕਿ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਇਸ ਵਿੱਚ ਦਖਲ ਦੇਣ ਦੀ ਬੇਨਤੀ ਕੀਤੀ ਤਾਂ ਜੋ ਇਸ ਇਤਿਹਾਸਕ ਸਮਗਰੀ ਵਾਪਸ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ’ਚ ਬਹਾਲ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।