ਪਾਕਿਸਤਾਨ ਵਲੋਂ ਪੇਸ਼ਾਵਰ ਦੇ ਕਿਲ੍ਹੇ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਲਗਾਈ ਗਈ

By March 15, 2019


ਪਾਕਿਸਤਾਨ ਸਰਕਾਰ ਤੇ ਮਿਲਟਰੀ ਅਦਾਰੇ ਵੱਲੋਂ ਸਿੱਖਾਂ ਨੂੰ ਇੱਕ ਹੋਰ ਤੋਹਫ਼ਾ ਦੇਂਦਿਆਂ ਸ਼ੇਰ-ਏ-ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹੁਣ ਪੇਸ਼ਾਵਰ ‘ਚ ਮੌਜੂਦ ਬਾਲਾ ਹਿਸਾਰ ਕਿਲ੍ਹੇ ਦੀ ਆਰਟ ਗੈਲਰੀ ‘ਚ ਲਗਾ ਦਿੱਤੀ ਹੈ ਸਥਾਨਕ ਸਿੱਖ ਇਸ ਗੱਲ ਦੀ ਮੰਗ ਕਰ ਰਹੇ ਸੀ। ਖੈਬਰ-ਪਖ਼ਤੂਨਖਵਾ ਸੂਬੇ ਦੇ ਪ੍ਰਸ਼ਾਸਨ ਨੇ ਇਸ ਪ੍ਰਸਤਾਵ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਫੈਸਲਾ ਮੇਜਰ ਜਨਰਲ ਰਾਹਤ ਨਸੀਮ, ਇੰਸਪੈਕਟਰ ਜਨਰਲ ਫਰੰਟੀਅਰ ਕਾਰਪਸ, ਨੌਰਥ ਰੀਜ਼ਨ ਨੇ ਕੀਤਾ ਹੈ। ਰਾਹਤ ਨਸੀਮ ਨੇ ਸਿੱਖਾਂ ਨੂੰ ਬਾਲਾ ਹਿਸਾਰ ਕਿਲ੍ਹੇ ‘ਚ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਨ ਮਨਾਉਣ ਦੀ ਇਜਾਜ਼ਤ ਵੀ ਦਿੱਤੀ ਹੈ।ਸਿੱਖਾਂ ‘ਚ ਇਸ ਫੈਸਲੇ ਨੂੰ ਲੈ ਕਾਫੀ ਖੁਸ਼ੀ ਹੈ। ਉਨ੍ਹਾਂ ਦਾ ਜਨਮ ਦਿਨ ਤੇ ਬਰਸੀ ਲਈ ਕਈ ਸਿੱਖ ਹਰ ਸਾਲ ਪਾਕਿਸਤਾਨ ਆਉਂਦੇ ਹਨ। ਮਹਾਰਾਜਾ ਰਣਜੀਤ ਸਿੰਘ ਨੇ 19ਵੀਂ ਸਦੀਂ ਦੀ ਸ਼ੁਰੂਆਤ ‘ਚ ਕਈ ਦਹਾਕਿਆਂ ਤਕ ਪੂਰੇ ਪੰਜਾਬ ‘ਚ ਰਾਜ ਕੀਤਾ ਜਿਸ ਦੀਆ ਕਾਬੁਲ ਤੋਂ ਲੈ ਕੇ ਚੀਨ ਤੱਕ ਲੱਗਦੀਆਂ ਸਨ, ਉਹਨਾਂ ਦੇ ਰਾਜ ਕਾਲ ਦੇ ਸਮੇ ਦੌਰਾਨ ਪੰਜਾਬ ਇੱਕ ਸ਼ਕਤੀਸ਼ਾਲੀ ਅਤੇ ਖੁਸ਼ਹਾਲ ਦੇਸ਼ ਵਜੋਂ ਜਾਣਿਆਂ ਜਾਂਦਾ ਸੀ ।
Tags: , , , , ,