ਬਹਿਬਲ ਕਲਾਂ ਗੋਲ਼ੀਕਾਂਡ: ਸਾਬਕਾ ਐਸ ਐਸ ਪੀ ਸ਼ਰਮਾ ਦਾ ਪੁਲਿਸ ਰਿਮਾਂਡ

By March 25, 2019


ਚੰਡੀਗੜ੍ਹ 25 ਮਾਰਚ : ਕੋਟਕਪੂਰਾ ਗੋਲ਼ੀਕਾਂਡ ਵਿੱਚ ਨਾਮਜ਼ਦ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਸਿੱਟ ਨੇ ਅੱਜ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ। ਇਸ ਮੌਕੇ ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਜਦਕਿ ਸਿੱਟ ਨੇ ਅਦਾਲਤ ਕੋਲੋਂ ਸਾਬਕਾ ਐਸਐਸਪੀ ਦਾ 3 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ। ਬੀਤੇ ਦਿਨੀਂ ਸਿੱਟ ਨੇ ਚਰਨਜੀਤ ਸ਼ਰਮਾ ਨੂੰ ਕੋਟਕਪੁਰਾ ਗੋਲੀਕਾਂਡ ਵਿੱਚ ਨਾਮਜ਼ਦ ਕਰਕੇ ਅਦਾਲਤ ਤੋਂ 25 ਮਾਰਚ ਦਾ ਪ੍ਰੋਟੈਕਸ਼ਨ ਵਾਰੰਟ ਹਾਸਲ ਕੀਤਾ ਸੀ। ਜ਼ਿਕਰਯੋਗ ਹੈ ਕਿ ਅਕਤੂਬਰ 2015 ਦੌਰਾਨ ਬਹਿਬਲ ਕਲਾਂ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਪੁਲਿਸ ਕਾਰਵਾਈ ਹੋਈ ਸੀ।

ਇਸ ਕਾਰਵਾਈ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖ਼ਮੀ ਹੋ ਗਏ ਸਨ। ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਉੱਥੇ ਹੀ ਮੌਜੂਦ ਸਨ ਤੇ ਉਨ੍ਹਾਂ ਸਮੇਤ ਚਾਰ ਪੁਲਿਸ ਅਧਿਕਾਰੀਆਂ ‘ਤੇ ਕਤਲ ਦਾ ਕੇਸ ਵੀ ਦਰਜ ਹੈ। ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ। ਇਸ ਸਬੰਧੀ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਅਗਸਤ 2018 ਵਿੱਚ ਥਾਣਾ ਬਾਜਾਖਾਨਾ ਵਿੱਚ ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਸਬ ਇੰਸਪੈਕਟਰ ਅਮਰਜੀਤ ਸਿੰਘ ਸਮੇਤ ਚਾਰ ਹੋਰ ਪੁਲਿਸ ਮੁਲਾਜ਼ਮਾਂ ‘ਤੇ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ