Breaking News
Home / ਪੰਜਾਬ / ਸੰਨੀ ਦਿਓਲ ਨੇ ਗੁਰਦਾਸਪੁਰ ਤੋਂ ਭਰੇ ਕਾਗਜ਼

ਸੰਨੀ ਦਿਓਲ ਨੇ ਗੁਰਦਾਸਪੁਰ ਤੋਂ ਭਰੇ ਕਾਗਜ਼

ਲੋਕ ਸਭਾ ਸੀਟ ਗੁਰਦਾਸਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਆਦਾਕਾਰ ਸੰਨੀ ਦਿਓਲ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੇਪਰ ਦਾਖਲ ਕੀਤੇ ਗਏ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਭਰਾ ਅਤੇ ਫਿਲਮ ਆਦਾਕਾਰ ਬੋਬੀ ਦਿਓਲ ਵੀ ਹਾਜ਼ਰ ਸਨ। ਸੰਨੀ ਦਿਓਲ ਵੱਲੋਂ ਗੁਰਦਾਸਪੁਰ ਦੇ ਰਿਟਾਰਨਿੰਗ ਅਫਸਰ ਕੋਲ ਆਪਣੇ ਕਾਗਜ਼ ਭਰੇ ਗਏ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਵਿੱਤ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਭਿਮੰਨੂ , ਅਕਾਲੀ ਆਗੂ ਵੀ ਹਾਜ਼ਰ ਸਨ। ਸੰਨੀ ਦਿਓਲ ਵੱਲੋਂ ਅੱਜ ਦਾਖਲ ਕੀਤੇ ਕਾਗਜ਼ ਵਿਚ ਉਸਦਾ ਅਸਲੀ ਨਾਮ ਅਜੈ ਸਿੰਘ ਦਿਓਲ ਲਿਖਆ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ 19 ਮਈ ਨੂੰ 7ਵੇਂ ਗੇੜ ਵਿਚ ਲੋਕ ਸਭਾ ਦੀਆਂ ਚੋਣਾਂ ਦੀਆਂ ਵੋਟਾਂ ਪੈਣੀਆਂ ਹਨ, ਜਿਸ ਲਈ ਅੱਜ ਕਾਗਜ਼ ਭਰਨ ਦਾ ਆਖਰੀ ਦਿਨ ਹੈ।ਜ਼ਿਕਰਯੋਗ ਹੈ ਕਿ ਸੰਨੀ ਦਿਓਲ ਨੇ ਅੱਜ ਸਵੇਰੇ ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

ਭਾਰਤੀ ਜਨਤਾ ਪਾਰਟੀ ਦੇ ਗੁਰਦਾਸਪੁਰ ਤੋਂ ਉਮੀਦਵਾਰ ਤੇ ਫਿਲਮ ਆਦਾਕਾਰ ਸੰਨੀ ਦਿਓਲ ਨੇ ਅੱਜ ਸਵੇਰ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਜ਼ਿਕਰਯੋਗ ਹੈ ਕਿ ਸੰਨੀ ਦਿਓਲ ਵੱਲੋਂ ਅੱਜ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਆਪਣੇ ਕਾਗਜ਼ ਦਾਖਲ ਕਰਨੇ ਹਨ। ਕਾਗਜ਼ ਦਾਖਲ ਕਰਨ ਤੋਂ ਪਹਿਲਾਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।

ਜ਼ਿਕਰਯੋਗ ਹੈ ਕਿ ਸੰਨੀ ਦਿਓਲ ਕੁਝ ਦਿਨ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਗੁਦਾਸਪੁਰ ਤੋਂ ਉਮੀਦਵਾਰ ਐਲਾਨਿਆ। ਸੰਨੀ ਦਿਓਲ ਦਾ ਮੁਕਾਬਲਾ ਕਾਂਗਰਸ ਦੇ ਪ੍ਰਧਾਨ ਤੇ ਉਮੀਦਵਾਰ ਸੁਨੀਲ ਜਾਖੜ ਨਾਲ ਹੋਵੇਗਾ। ਗੁਰਦਾਸਪੁਰ ਤੋਂ ਹੋਈ ਲੋਕ ਸਭਾ ਉਪ ਚੋਣ ਸਮੇਂ ਸੁਨੀਲ ਜਾਖੜ ਜੇਤੂ ਰਹੇ ਹਨ।

Check Also

ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ

ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ …