Home / ਰਾਸ਼ਟਰੀ / ਰੋਡ–ਸ਼ੋਅ ਦੌਰਾਨ ਕੇਜਰੀਵਾਲ ਦੇ ਮਾਰਿਆ ਥੱਪੜ

ਰੋਡ–ਸ਼ੋਅ ਦੌਰਾਨ ਕੇਜਰੀਵਾਲ ਦੇ ਮਾਰਿਆ ਥੱਪੜ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅੱਜ ਇੱਕ ਅਣਪਛਾਤੇ ਵਿਅਕਤੀ ਨੇ ਥੱਪੜ ਮਾਰਿਆ। ਇਹ ਘਟਨਾ ਦਿੱਲੀ ਦੇ ਮੋਤੀ ਬਾਗ਼ ਇਲਾਕੇ ਵਿੱਚ ਵਾਪਰੀ।

ਸ੍ਰੀ ਕੇਜਰੀਵਾਲ ਉੱਤੇ ਪਹਿਲਾਂ ਵੀ ਅਜਿਹੇ ਹਮਲੇ ਹੋ ਚੁੱਕੇ ਹਨ। ਅੱਜ ਜਦੋਂ ਸ੍ਰੀ ਕੇਜਰੀਵਾਲ ਰੋਡ–ਸ਼ੋਅ ਰਾਹੀਂ ਲੋਕ ਸਭਾ ਚੋਣਾਂ ਵਾਸਤੇ ਪ੍ਰਚਾਰ ਕਰ ਰਹੇ ਸਨ, ਤਦ ਅਚਾਨਕ ਇੱਕ ਵਿਅਕਤੀ ਨੇ ਅੱਗਿਓਂ ਦੀ ਵਾਹਨ ਉੱਤੇ ਚੜ੍ਹ ਕੇ ਮੁੱਖ ਮੰਤਰੀ ਦੇ ਜ਼ੋਰ ਦੀ ਥੱਪੜ ਮਾਰਿਆ।

ਸ੍ਰੀ ਕੇਜਰੀਵਾਲ ਦੇ ਸਮਰਥਕਾਂ ਨੇ ਉਸ ਨੂੰ ਤੁਰੰਤ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਤੁਰੰਤ ਉਸਨੂੰ ਪੁਲਿਸ ਸਟੇਸ਼ਨ ਲਿਜਾਂਦਾ।
ਵਿਡੀਓ ਕੁਝ ਚਿਰ ‘ਚ ਹੀ ਅਪਲੋਡ ਕੀਤੀ ਜਾ ਰਹੀ ਹੈ।ਥੱਪੜ ਮਾਰਨ ਵਾਲੇ ਵਿਅਕਤੀ ਨੂੰ ਸਮਰਥਕਾਂ ਨੇ ਕਾਬੂ ਕਰ ਲਿਆ ਗਿਆ ਹੈ। ਬਾਅਦ ‘ਚ ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ ਹੈ।

Check Also

ਗੁਰਪਤਵੰਤ ਸਿੰਘ ਪੰਨੂੰ ਅਤੇ ਹਰਦੀਪ ਸਿੰਘ ਨਿੱਝਰ ਦੀਆਂ ਜਾਇਦਾਦਾਂ ਨੂੰ ਕੁਰਕ ਕਰੇਗੀ NIA

ਨਵੀਂ ਦਿੱਲੀ: ਅੱ ਤ ਵਾ ਦ ਰੋਕੂ ਐਕਟ ਤਹਿਤ ਕੇਂਦਰ ਸਰਕਾਰ ਵੱਲੋਂ ਨਾਮੀ ਅੱ ਤ …

%d bloggers like this: