ਬੇਅੰਤ ਸਿੰਘ ਕਤਲ ਕਾਂਡ ‘ਚ ਸਜ਼ਾ ਜ਼ਾਬਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਇਕ ਚਿੱਠੀ ਰਾਹੀਂ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਹੱਕ ‘ਚ ਭੁਗਤਣ ਦੀ ਅਪੀਲ ਕਰਦਿਆਂ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕਰਨ ਅਤੇ ਸਿੱਖਾਂ ਦੀ ਕਾਤਲ ਗਰਦਾਨਦਿਆਂ ਦੂਰ ਰਹਿਣ ਦੀ ਗੱਲ ਆਖੀ ਹੈ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਵਲੋਂ ਜਾਰੀ ਇਸ ਪੱਤਰ ‘ਚ ਭਾਈ ਰਾਜੋਆਣਾ ਨੇ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਿੰਦੂ, ਸਿੱਖ ਏਕਤਾ ਦਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ

ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਦੇ ਲਈ ਅਤੇ ਪੰਜਾਬ ਦੇ ਹਿਤਾਂ ਲਈ ਹਮੇਸ਼ਾ ਹੀ ਵੱਡੇ ਸੰਘਰਸ਼ ਅਤੇ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਭਾਜਪਾ ਦੀ ਦਿੱਲੀ ਸਰਕਾਰ ਨੇ 34 ਸਾਲਾਂ ਤੋਂ ਦਨ-ਦਨਾਉਂਦੇ ਫਿਰਦੇ ਨਵੰਬਰ 1984 ਦੇ ਕਾਤਲਾਂ ‘ਚੋਂ ਕੁਝ ਕਾਤਲਾਂ ਨੂੰ ਸੱਜਣ ਕੁਮਾਰ ਵਰਗੇ ਵੱਡੇ ਮਗਰ-ਮੱਛਾਂ ਨੂੰ ਫੜ੍ਹ ਕੇ ਜੇਲ੍ਹ ਭੇਜ ਕੇ ਜਿੱਥੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਕੋਸ਼ਿਸ਼ ਕੀਤੀ ਹੈ,
ਉੱਥੇ ਇਸ ਕਤਲੇਆਮ ਨਾਲ ਜ਼ਖ਼ਮੀ ਹੋਈਆਂ ਸਿੱਖ ਭਾਵਨਾਵਾਂ ‘ਤੇ ਮਲ੍ਹਮ ਲਗਾਉਣ ਦਾ ਕੰਮ ਵੀ ਕੀਤਾ ਹੈ ਇਸ ਤੋਂ ਇਲਾਵਾ ਪਾਕਿਸਤਾਨ ਨਾਲ ਤਲਖ਼ੀ ਭਰੇ ਸੰਬੰਧਾਂ ਦੇ ਬਾਵਜੂਦ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਦੀ ਕੋਸ਼ਿਸ਼ ਕਰਕੇ ਕਰੋੜਾਂ ਸਿੱਖਾਂ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ;
ਇਨ੍ਹਾਂ ਦੋਵਾਂ ਕੰਮਾਂ ਵਿਚ ਭਾਜਪਾ ਵਲੋਂ ਸਿੱਖ ਜਗਤ ਲਈ ਅਪਣਾਈ ਗਈ ਪਹੁੰਚ ਸਵਾਗਤਯੋਗ ਹੈ ਦੂਜੇ ਪਾਸੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਉਹ ਪਾਰਟੀ ਹੈ ਜਿਹੜੀ ਹਮੇਸ਼ਾ ਹੀ ਹਿੰਦੂਆਂ ਅਤੇ ਸਿੱਖਾਂ ‘ਚ ਨਫ਼ਰਤ ਫੈਲਾ ਕੇ ਆਪਣੇ ਰਾਜਨੀਤਕ ਹਿਤਾਂ ਦੀ ਪੂਰਤੀ ਕਰਦੀ ਰਹੀ ਹੈ ਕਾਂਗਰਸ ਨੇ ਟੈਂਕਾਂ ਅਤੇ ਤੋਪਾਂ ਨਾਲ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਢਹਿ ਢੇਰੀ ਕੀਤਾ ਹਜ਼ਾਰਾਂ ਨਿਰਦੋਸ਼ ਸ਼ਰਧਾਲੂਆਂ ਦਾ ਕਤਲੇਆਮ ਕਰਕੇ ਕਰੋੜਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਲਹੂ-ਲੁਹਾਨ ਕੀਤਾ, ਫਿਰ ਦਿੱਲੀ ਦੀਆਂ ਗਲੀਆਂ ‘ਚ ਹਜ਼ਾਰਾਂ ਹੀ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ,
ਅਜਿਹਾ ਜ਼ੁਲਮ ਕਰਨ ਵਾਲੇ ਸੱਜਣ ਕੁਮਾਰ ਵਰਗੇ ਜ਼ਾਲਮਾਂ ਨੂੰ ਦਰਿੰਦਿਆਂ ਨੂੰ ਉੱਚ ਅਹੁਦਿਆਂ ਨਾਲ ਨਿਵਾਜਿਆ ਅਤੇ ਆਪਣੇ ਸਿਰ ਦਾ ਤਾਜ ਬਣਾਇਆ ਅਜਿਹੀ ਪਾਰਟੀ ਨੂੰ ਕਦੇ ਵੀ ਕੋਈ ਗ਼ੈਰਤਮੰਦ ਸਿੱਖ ਵੋਟ ਨਹੀਂ ਪਾ ਸਕਦਾ ਅੰਤ ‘ਚ ਸ. ਰਾਜੋਆਣਾ ਨੇ ਖ਼ਾਲਸਾ ਪੰਥ ਨੂੰ ਅਤੇ ਇਸ ਧਰਤੀ ਤੇ ਵੱਸਦੇ ਸਭ ਧਰਮਾਂ ਵਰਗਾਂ ਦੇ ਲੋਕਾਂ ਨੂੰ ਇਹ ਅਪੀਲ ਹੈ ਕਿ ਪੰਜਾਬ ਦੀ ਤਰੱਕੀ ਲਈ, ਭਾਈਚਾਰਕ ਸਾਂਝ ਲਈ ਅਤੇ ਅਮਨ-ਸ਼ਾਂਤੀ ਲਈ ਆਪਣੀ ਇਕ-ਇਕ ਕੀਮਤੀ ਵੋਟ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਪਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਉਣ