ਐੱਸ. ਏ. ਐੱਸ. ਨਗਰ – ਜਲੰਧਰ ਦੇ ਪਾਦਰੀ ਐਂਥਨੀ ਦੇ 6 ਕਰੋੜ, 66 ਲੱਖ ਰੁਪਏ ਖ਼ੁਰਦ-ਬੁਰਦ ਕਰਨ ਦੇ ਮਾਮਲੇ ‘ਚ ਅੱਜ ਥਾਣਾ ਸਟੇਟ ਕ੍ਰਾਈਮ ਸੈੱਲ ਵਲੋਂ ਗ੍ਰਿਫ਼ਤਾਰ ਕੀਤੇ ਗਏ ਏ. ਐੱਸ. ਆਈ. ਜੋਗਿੰਦਰ ਸਿੰਘ, ਰਾਜਪ੍ਰੀਤ ਸਿੰਘ ਅਤੇ ਦਿਲਬਾਗ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਏ. ਐੱਸ. ਆਈ. ਜੋਗਿੰਦਰ ਸਿੰਘ ਅਤੇ ਰਾਜਪ੍ਰੀਤ ਸਿੰਘ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਉੱਥੇ ਹੀ ਦਿਲਬਾਗ ਸਿੰਘ, ਸੁਰਿੰਦਰ ਪਾਲ, ਮੁਹੰਮਦ ਸ਼ਕੀਲ, ਨਿਰਮਲ ਸਿੰਘ, ਅਮਰੀਕ ਸਿੰਘ ਆਦਿ ਨੂੰ ਅਦਾਲਤ ਨੇ ਨਿਆਇਕ ਹਿਰਾਸਤ ‘ਚ ਭੇਦਿਆ ਹੈ। ਪੁਲਿਸ ਵਲੋਂ ਉਕਤ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ 4 ਕਰੋੜ, 53 ਲੱਖ ਅਤੇ 50 ਹਜ਼ਾਰ ਵੀ ਅਦਾਲਤ ‘ਚ ਪੇਸ਼ ਕੀਤੇ ਗਏ।
