Breaking News
Home / ਪੰਜਾਬ / ਹਰਸਿਮਰਤ ਬਾਦਲ ਨੇ ਅੰਗ੍ਰੇਜ਼ੀ ਵਿਚ ਸਹੁੰ ਚੱਕੀ

ਹਰਸਿਮਰਤ ਬਾਦਲ ਨੇ ਅੰਗ੍ਰੇਜ਼ੀ ਵਿਚ ਸਹੁੰ ਚੱਕੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਯੂ.ਪੀ.ਏ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਰਾਸ਼ਟਰਪਤੀ ਭਵਨ ਪਹੁੰਚੇ ਹਨ।ਪਿਛਲੀ ਨਰਿੰਦਰ ਮੋਦੀ ਸਰਕਾਰ ਵੇਲੇ ਫ਼ੂਡ ਪ੍ਰਾਸੈਸਿੰਗ ਮੰਤਰੀ ਰਹੇ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਸੰਸਦ ਮੈਂਬਰ ਹਨ। ਉਹ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਹਨ। ਉਹ ਸਿਆਸੀ ਪਿਛੋਕੜ ਤੋਂ ਹੀ ਹਨ।

ਬੀਬਾ ਹਰਸਿਮਰਤ ਕੌਰ ਬਾਦਲ ਦਾ ਜਨਮ 25 ਜੁਲਾਈ, 1966 ਨੂੰ ਮਜੀਠੀਆ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਨੇ ਲੋਰੈਟੋ ਕਾਨਵੈਂਟ ਸਕੂਲ, ਨਵੀਂ ਦਿੱਲੀ ਤੋਂ ਆਪਣੀ ਸਕੂਲੀ ਸਿੱਖਿਆ ਹਾਸਲਕੀਤੀ। ਉਹ ਮੈਟ੍ਰਿਕ ਪਾਸ ਹਨ ਤੇ ਕੱਪੜਾ ਡਿਜ਼ਾਇਨ ਵਿੱਚ ਡਿਪਲੋਮਾ ਕੀਤਾ ਹੈ।

21 ਨਵੰਬਰ, 1991 ਨੂੰ ਉਨ੍ਹਾਂ ਦਾ ਵਿਆਹ ਸ੍ਰੀ ਸੁਖਬੀਰ ਸਿੰਘ ਬਾਦਲ ਨਾਲ ਹੋਇਆ ਸੀ, ਜੋ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ ਤੇ ਪਹਿਲਾਂ ਪੰਜਾਬ ਦੇ ਉੱਪ ਮੁੱਖ ਮੰਤਰੀ ਰਹਿ ਚੁੱਕੇ ਹਨ।। ਹਰਸਿਮਰਤ ਕੌਰ ਬਾਦਲ ਨੇ ਇੱਕ ਕੰਪਨੀ ਵਿੱਚ ਵੀ ਕੁਝ ਦਿਨਾਂ ਤੱਕ ਆਪਣੀਆਂ ਸੇਵਾਵਾਂ ਦਿੱਤੀਆਂ ਸਨ। ਅੱਜ ਉਨ੍ਹਾਂ ਦੂਜੀ ਵਾਰ ਕੇਂਦਰੀ ਮੰਤਰੀ ਵਜੋਂ ਸਹੁੰ ਚੁੱਕੀ ਹੈ।ਬੀਬਾ ਹਰਸਿਮਰਤ ਕੌਰ ਬਾਦਲ ਪਹਿਲੀ ਵਾਰ 2009 ’ਚ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਲਗਭਗ 1.20 ਲੱਖ ਹਜ਼ਾਰ ਵੋਟਾਂ ਤੋਂ ਹਰਾ ਕੇ ਲੋਕ ਸਭਾ ਪੁੱਜੇ ਸਨ।

ਸਾਲ 2014 ਦੌਰਾਨ ਉਹ ਆਪਣੇ ਦਿਓਰ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਸੰਸਦੀ ਸੀਟ ਤੋਂ ਸਖ਼ਤ ਮੁਕਾਬਲੇ ਦੌਰਾਨ 19 ਹਜ਼ਾਰ ਵੋਟਾਂ ਨਾਲ ਹਰਾ ਕੇ ਸੰਸਦ ਪੁੱਜੇ ਸਨ। ਉਨ੍ਹਾਂ ਦੇ ਉੱਦਮਾਂ ਸਦਕਾ ਬਠਿੰਡਾ ਵਿੱਚ AIIMS ਦੀ ਸਥਾਪਨਾ ਕਰਵਾਈ।

Check Also

ਹੁਸ਼ਿਆਰਪੁਰ: ਕਿਸਾਨਾਂ ਵੱਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾ ਘਿਰਾਓ,ਭਾਜਪਾ ਆਗੂ ਦੀ ਗੱਡੀ ਵੀ ਭੰਨੀ

ਹੁਸ਼ਿਆਰਪੁਰ: ਕਿਸਾਨਾਂ ਵੱਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾ ਘਿਰਾਓ,ਭਾਜਪਾ ਆਗੂ ਦੀ ਗੱਡੀ ਵੀ ਭੰਨੀ- ਹੁਸ਼ਿਆਰਪੁਰ …

%d bloggers like this: