Breaking News
Home / ਪੰਜਾਬ / ਕੈਪਟਨ ਸਰਕਾਰ ਵਲੋਂ ਗੈਂਗਸਟਰਾਂ ਅਤੇ ਗਰਮ ਖਿਆਲੀਆਂ ਨੂੰ ਵੱਖਰੀਆਂ ਜੇਲਾਂ ਵਿਚ ਰੱਖਣ ਦਾ ਫੈਸਲਾ

ਕੈਪਟਨ ਸਰਕਾਰ ਵਲੋਂ ਗੈਂਗਸਟਰਾਂ ਅਤੇ ਗਰਮ ਖਿਆਲੀਆਂ ਨੂੰ ਵੱਖਰੀਆਂ ਜੇਲਾਂ ਵਿਚ ਰੱਖਣ ਦਾ ਫੈਸਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣ ਦੇ ਲਏ ਗਏ ਫ਼ੈਸਲੇ ਦੇ ਸੰਦਰਭ ‘ਚ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ‘ਚ ਡਰੋਨ ਅਤੇ ਸੀ.ਸੀ.ਟੀ.ਵੀ. ਕੈਮਰੇ ਉਪਲਬਧ ਕਰਵਾਏ ਜਾਣਗੇ | ਜੇਲ੍ਹ ਸੁਰੱਖਿਆ ਪ੍ਰਣਾਲੀ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਨਾਲ ਸਬੰਧਿਤ ਮੁਲਾਜ਼ਮਾਂ ਨੂੰ ਜੇਲ੍ਹ ਵਿਭਾਗ ‘ਚ ਡੈਪੂਟੇਸ਼ਨ ‘ਤੇ ਭੇਜਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਉਹ ਖ਼ੁਫ਼ੀਆ ਜਾਣਕਾਰੀ ਇਕੱਤਰ ਕਰਨ ਲਈ ਸਟਾਫ਼ ਦੀ ਮਦਦ ਕਰ ਸਕਣ |

ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਕੈਪਟਨ ਨੇ ਸੁਣਵਾਈ ਅਧੀਨ ਗੈਂਗਸਟਰਾਂ ਤੇ ਗਰਮ ਖਿਆਲੀਆਂ ਨੂੰ ਹੋਰਾਂ ਕੈਦੀਆਂ ਤੋਂ ਵੱਖਰਾ ਕਰਨ ਲਈ ਰਣਨੀਤੀ ਤਿਆਰ ਕਰਨ ਵਾਸਤੇ ਵੀ ਜੇਲ੍ਹ ਵਿਭਾਗ ਨੂੰ ਆਖਿਆ ਹੈ ਜੋ ਕਿ ਉਨ੍ਹਾਂ ਨੂੰ ਸੂਬੇ ਤੋਂ ਬਾਹਰ ਹੋਰਨਾਂ ਜੇਲ੍ਹਾਂ ‘ਚ ਤਬਦੀਲ ਕਰਨ ਨਾਲ ਹੀ ਸੰਭਵ ਹੋ ਸਕਦਾ ਹੈ | ਇਸ ਪ੍ਰਸਤਾਵ ਦਾ ਉਦੇਸ਼ ਜੇਲ੍ਹਾਂ ‘ਚੋਂ ਗਰਮ ਖਿਆਲੀਆਂ ਤੇ ਅੱਤਵਾਦੀਆਂ/ ਗੈਂਗਸਟਰਾਂ ਦੀਆਂ ਅਪਰਾਧਿਕ ਸਰਗਰਮੀਆਂ ਨੂੰ ਰੋਕਣਾ ਹੈ | ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮਹੀਨੇ ‘ਚ ਇਕ ਵਾਰੀ ਆਪਣੇ-ਆਪਣੇ ਸਬੰਧਿਤ ਜ਼ਿਲਿ੍ਹਆਂ ਦੀਆਂ ਜੇਲ੍ਹਾਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ |

ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਜੇਲ੍ਹਾਂ ਵਿਚਲੀਆਂ ਘਾਟਾਂ ਦੀ ਸ਼ਨਾਖ਼ਤ ਕਰਨ ਲਈ ਨਿੱਜੀ ਤੌਰ ‘ਤੇ ਪੜਤਾਲ ਕਰਨ ਲਈ ਕਿਹਾ ਹੈ ਤੇ ਸੁਰੱਖਿਆ ਉਪਕਰਨਾਂ ‘ਚ ਦਿਸਦੀ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਬਿਨਾਂ ਕਿਸੇ ਦੇਰੀ ਤੋਂ ਪੂਰੀ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ | ਨਾਭਾ ਜੇਲ੍ਹ ‘ਚ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਦੀ ਹਾਲ ਹੀ ਵਿਚ ਹੋਈ ਹੱਤਿਆ ਅਤੇ ਲੁਧਿਆਣਾ ਜੇਲ੍ਹ ‘ਚ ਹੋਏ ਦੰਗਿਆਂ ‘ਤੇ ਕੈਪਟਨ ਨੇ ਗੰਭੀਰ ਨੋਟਿਸ ਲਿਆ ਹੈ | ਉਨ੍ਹਾਂ ਵਾਰਡਨਾਂ ਦੀਆਂ ਖ਼ਾਲੀ ਪਈਆਂ 700 ਅਸਾਮੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਭਰਨ ਦੇ ਨਿਰਦੇਸ਼ ਦਿੱਤੇ ਹਨ, ਹਾਲਾਂਕਿ ਸਰਕਾਰ ਨੇ ਪਹਿਲਾਂ ਹੀ 400 ਵਾਰਡਨਾਂ ਦੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਇਨ੍ਹਾਂ ਦੇ ਵਾਸਤੇ ਵਿੱਤ ਵਿਭਾਗ ਨੇ ਪ੍ਰਵਾਨਗੀ ਦੇ ਦਿੱਤੀ ਹੈ |

Check Also

ਆ ਰ ਮੀ ਨੂੰ ਲਗਦਾ ਸੀ ਓ ਪ ਰੇ ਸ਼ ਨ 2 ਘੰਟੇ ‘ਚ ਖ-ਤ-ਮ ਹੋ ਜਾਵੇਗਾ

ਜਨਰਲ ਕੇ.ਸੁੰਦਰਜੀ ਅਤੇ ਜਨਰਲ ਕੁਲਦੀਪ ਬਰਾੜ ਦੋਵੇਂ ਹੀ ਮੰਨਦੇ ਹਨ ਕਿ ਜਿੰਨ੍ਹੀ ਗੋ -ਲੀ ਸਿੰਘਾਂ …

%d bloggers like this: