ਸਪੇਨ ਵਿਚ ਅੱਜਕਲ ਮੈਟਰੋ ਰੇਲਵੇ ਸਟੇਸ਼ਨ ਅਤੇ ਬਸ ਸਟੋਪਾਂ ਤੇ ਇਹ ਫੋਟੋ ਪੋਸਟਰ ਰੂਪ ਵਿਚ ਨਜ਼ਰ ਆਵੇਗੀ ਜਿਸ ਉੱਤੇ ਲਿਖਿਆ ਹੈ ਕਿ ਭਾਰਤ ਵਿਚ ਹਰ 20 ਮਿੰਟ ਵਿਚ ਇੱਕ ਅੋਰਤ ਨਾਲ ਬਲਾਤਕਾਰ ਹੁੰਦਾ ਹੈ। ਇਹ ਪੋਸਟਰ Sonrisas De Bombay ਨਾਮ ਦੀ ਸੰਸਥਾ ਵਲੋਂ ਲਗਾਏ ਗਏ ਹਨ।
ਇਹ ਸੰਸਥਾ ਭਾਰਤ ਵਿਚ ਅੋਰਤਾਂ ਦੀ ਭਲਾਈ ਲਈ ਕੰਮ ਕਰਨ ਦਾ ਦਾਅਵਾ ਕਰਦੀ ਹੈ ਅਤੇ ਇਹ ਤਰੀਕਾ ਵਰਤ ਕਿ ਫੰਡ ਇੱਕਠੇ ਕਰਦੀ ਹੈ। ਸੰਸਥਾ ਵਲੋਂ ਪੋਸਟਰਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਿਚ ਔਰਤਾਂ ਦੀ ਹਾਲਤ ਬਹੁਤ ਹੀ ਤਰਸਯੋਗ ਹੈ।
ਤਾਜ਼ਾ ਸਰਕਾਰੀ ਅੰਕੜਿਆਂ ਅਨੁਸਾਰ ਭਾਰਤ ਵਿੱਚ ਹਰ 15 ਮਿੰਟ ਬਾਅਦ ਇੱਕ ਬੱਚੇ ਦਾ ਜਿਨਸੀ ਸ਼ੋਸ਼ਣ ਕੀਤਾ ਜਾਂਦਾ ਹੈ।ਨੈਸ਼ਨਲ ਕ੍ਰਾਇਮ ਰਿਕਾਰਡ ਬਿਊਰੋ ਦੀ ਰਿਪੋਰਟ ਮੁਤਾਬਿਕ ਬੱਚਿਆਂ ਦੇ ਵਿਰੁੱਧ ਅਪਰਾਧ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਕੁਝ ਸਮਾਂ ਪਹਿਲਾਂ ਹਰਿਆਣਾ ਦੇ ਗੁਰੂਗ੍ਰਾਮ ‘ਚ ਸਪੇਨ ਦੀ ਇੱਕ ਔਰਤ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਜਾਣਕਾਰੀ ਮੁਤਾਬਕ ਪੀੜਤ ਮਹਿਲਾ ਨੇ ਇੱਕ ਪ੍ਰੋਡ਼ਕਸ਼ਨ ਹਾਊਸ ਦੇ ਅਸਿਸਟੈਂਟ ਮੇਨੈਜਰ ‘ਤੇ ਜਬਰ ਜਨਾਹ ਦਾ ਦੋਸ਼ ਲਗਾਇਆ ਹੈ। ਇਸ ਬਾਰੇ ਪੀੜਤ ਮਹਿਲਾ ਨੇ ਦੱਸਿਆ ਕਿ ਬੀਤੀ ਰਾਤ ਉਸ ਨਾਲ ਜਬਰ ਜਨਾਹ ਕੀਤਾ ਗਿਆ। ਉਸ ਨੇ ਦੱਸਿਆ ਕਿ ਉਹ ਇੱਕ ਸਾਲ ਦੀ ਟ੍ਰੇਨਿੰਗ ਲਈ ਸਪੇਨ ਤੋਂ ਭਾਰਤ ਆਈ ਸੀ। ਪੁਲਿਸ ਨੇ ਜਾਣਕਾਰੀ ਮਿਲਦਿਆਂ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
