ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਸੀਨੀਅਰ ਅਕਾਲੀ ਆਗੂ ਵੱਲੋਂ ਰਾਜ ਸਭਾ ‘ਚ ਅਕਾਲੀ ਦਲ ਦੇ ਗਰੁੱਪ ਲੀਡਰ ਵਜੋਂ ਅਸਤੀਫਾ ਦੇ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਅਸਤੀਫਾ ਰਾਜ ਸਭਾ ਦੇ ਉਪ ਚੇਅਰਮੈਨ ਉੁਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਦਿੱਤਾ ਹੈ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੀਤੇ ਕੱਲ੍ਹ ਹੀ ਭੇਜ ਦਿੱਤਾ ਸੀ। ਸੁਖਦੇਵ ਸਿੰਘ ਢੀਂਡਸਾ ਨੇ ਇਸ ਤੋਂ ਪਹਿਲਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਦੱਸ ਦਈਏ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਵਿਚ ਸਿਆਸੀ ਸਰਗਰਮੀਆਂ ਤੋਂ ਦੂਰ ਚੱਲ ਰਹੇ ਹਨ।
