Breaking News
Home / ਪੰਜਾਬ / ਬਹਿਬਲ ਕਲਾਂ ਬੇਅਦਬੀ – ਮੁੱਖ ਗਵਾਹ ਦੀ ਮੌਤ, ਪਰਿਵਾਰ ਨੇ ਲਗਾਏ ਗਭੀਰ ਦੋਸ਼

ਬਹਿਬਲ ਕਲਾਂ ਬੇਅਦਬੀ – ਮੁੱਖ ਗਵਾਹ ਦੀ ਮੌਤ, ਪਰਿਵਾਰ ਨੇ ਲਗਾਏ ਗਭੀਰ ਦੋਸ਼

ਬਹਿਬਲ ਕਲਾਂ ਗੋ.ਲੀ ਕਾਂਡ ਦੇ ਮੁੱਖ ਗਵਾਹ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਦੀ ਦਿਲ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਸੁਰਜੀਤ ਸਿੰਘ ਦੀ ਮੌਤ ਦਾ ਕਾਰਨ ਸਿਆਸੀ ਦਬਾਅ ਦੱਸਿਆ ਹੈ। ਸੁਰਜੀਤ ਸਿੰਘ ਦੀ ਪਤਨੀ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ ਕਿ ਉਸ ‘ਤੇ ਦਬਾਅ ਪਾਇਆ ਜਾ ਰਿਹਾ ਹੈ ਅਤੇ ਉਸ ਦੀ ਜਾਨ ਨੂੰ ਵੀ ਖ.ਤਰਾ ਹੈ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਗਈ।

ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਨੇ ਕਿਹਾ ਕਿ ਉਸ ਦਾ ਪਤੀ ਹਮੇਸ਼ਾ ਕਹਿੰਦਾ ਸੀ ਕਿ ਉਸ ਨੇ ਖੁਦ ਹੀ ਆਪਣੀ ਜਾਨ ਨੂੰ ਸਿ/ਆਪਾ ਪਾ ਲਿਆ ਹੈ। ਉਨ੍ਹ੍ਹਾਂ ਕਿਹਾ ਕਿ ਸੁਰਜੀਤ ਸਿੰਘ ਨੂੰ ਜਲੀਲ ਕੀਤਾ ਜਾਂਦਾ ਸੀ ਅਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਸੀ ਹੁੰਦੀ। ਸੁਰਜੀਤ ਸਿੰਘ ਦੀ ਪਤਨੀ ਨੇ ਪਿੰਡ ਦੇ ਹੀ ਇਕ ਕਾਂਗਰਸੀ ਆਗੂ ‘ਤੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਵੀ ਲਗਾਏ ਹਨ। ਉਨ੍ਹਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਕਈ ਵਾਰ ਉਨ੍ਹਾਂ ਦੇ ਘਰ ਵੱਲ 20-20 ਫਾ.ਇਰ ਵੀ ਕਰ ਚੁੱਕੇ ਹਨ। ਬਹਿਬਲ ਕਲਾਂ ਗੋ.ਲੀਕਾਂਡ ਮਾਮਲੇ ‘ਚ ਗਵਾਹੀ ਦੇਣ ‘ਤੇ ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਉਸ ਦੇ ਪਤੀ ਤੋਂ ਧੱ.ਕੇ ਨਾਲ ਬਿਆਨ ਲਏ ਗਏ ਅਤੇ ਉਸ ਦੇ ਪਤੀ ਨੂੰ ਬ.ਲੀ ਦਾ ਬੱਕਰਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਪਿੱਛੋਂ ਉਨ੍ਹਾਂ ਦੀ ਕਿਸੇ ਜਥੇਬੰਦੀ ਨੇ ਸਾਰ ਨਹੀਂ ਲਈ। ਉਨ੍ਹਾਂ ਆਪਣੇ ਪਤੀ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਦਬਾਅ ਦੇ ਚੱਲਦੇ ਹੀ ਬਿਜਲੀ ਵਾਲਿਆਂ ਨੇ ਉਨ੍ਹਾਂ ਨੂੰ ਬਿਨਾਂ ਵਜ੍ਹਾ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਪਾਇਆ ਹੈ।

ਦੱਸਣਯੋਗ ਹੈ ਕਿ ਸੁਰਜੀਤ ਸਿੰਘ ਬਹਿਬਲ ਕਲਾਂ ਗੋ.ਲੀ ਕਾਂਡ ਜਿਸ ਵਿਚ ਦੋ ਸਿੱਖ ਸ਼ਹੀਦ ਹੋ ਗਏ ਸਨ ਦਾ ਮੁੱਖ ਗਵਾਹ ਸੀ। ਜਿਸ ਸਮੇਂ ਬਹਿਬਲ ਕਲਾਂ ਵਿਖੇ ਇਹ ਘਟਨਾਕ੍ਰਮ ਵਾਪਰਿਆ ਸੀ ਉਸ ਸਮੇਂ ਸਾਬਕਾ ਸਰਪੰਚ ਸੁਰਜੀਤ ਸਿੰਘ ਵੀ ਘਟਨਾ ਸਥਾਨ ‘ਤੇ ਮੌਜੂਦ ਸੀ, ਜਿਸ ਨੇ ਸਾਰੀ ਘਟਨਾ ਦੀ ਜਾਂਚ ਲਈ ਬਣੇ ਕਮਿਸ਼ਨ ਕੋਲ ਆਪਣੇ ਬਿਆਨ ਵੀ ਦਰਜ ਕਰਵਾਏ ਸਨ। ਮੁੱਖ ਗਵਾਹ ਹੋਣ ਕਾਰਨ ਸੁਰਜੀਤ ਸਿੰਘ ਨੂੰ ਸਕਿਓਰਿਟੀ ਵੀ ਮਿਲੀ ਹੋਈ ਸੀ

Check Also

ਮੋਦੀ ਦੀ ਪੰਜਾਬ ਨਾਲ ਜਿੱਦ – ਕੇਂਦਰ ਨੇ ਪੰਜਾਬ ਲਈ ਮਾਲ ਗੱਡੀਆਂ ਦੀ ਆਵਾਜਾਈ ਬੰਦ ਕੀਤੀ

ਪੰਜਾਬ ਵਿੱਚ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਨੂੰ ਚਲਾਉਣ ਦਾ ਫੈਸਲਾ ਕਰਨ ਤੋਂ ਬਾਅਦ …

%d bloggers like this: