Breaking News
Home / ਪੰਜਾਬ / ਵੀਡੀਉ-ਸਿੱਖ ਮੁੰਡੇ ਨੂੰ ਰੋਕ ਕੁੱ ਟਿਆ ਬਚਾਉਣ ਆਏ ਪਿਓ ਦੀ ਪੁੱਟੀ ਦਾਹੜੀ, ਮੁੜਕੇ ਦੇਖੋ ਕਿਵੇਂ ਪਿਆ ਗਾਹ

ਵੀਡੀਉ-ਸਿੱਖ ਮੁੰਡੇ ਨੂੰ ਰੋਕ ਕੁੱ ਟਿਆ ਬਚਾਉਣ ਆਏ ਪਿਓ ਦੀ ਪੁੱਟੀ ਦਾਹੜੀ, ਮੁੜਕੇ ਦੇਖੋ ਕਿਵੇਂ ਪਿਆ ਗਾਹ

ਸਿੱਖ ਮੁੰਡੇ ਨੂੰ ਰੋਕ ਕੁੱਟਿਆ ਬਚਾਉਣ ਆਏ ਪਿਓ ਦੀ ਪੁੱਟੀ ਦਾਹੜੀ, ਮੁੜਕੇ ਦੇਖੋ ਕਿਵੇਂ ਪਿਆ ਗਾਹ

ਦਰਬਾਰ ਸਾਹਿਬ ਦੇ ਰਸਤੇ ‘ਚ ਲਾਏ ਬੁੱਤਾਂ ਦੇ ਮਾਮਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ

ਅੰਮ੍ਰਿਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ‘ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਨੂੰ ਸ਼ਾਮਲ ਕਰਦਿਆਂ ਇਸ ਦਾ ਕੋਆਰਡੀਨੇਟਰ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੂੰ ਲਗਾਇਆ ਗਿਆ ਹੈ। ਸਬ-ਕਮੇਟੀ ਦੇ ਕੋਆਰਡੀਨੇਟਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਆਦੇਸ਼ ਅਨੁਸਾਰ ਸਬ-ਕਮੇਟੀ ਦੀ ਇਕੱਤਰਤਾ 23 ਜਨਵਰੀ ਨੂੰ ਸ਼ਾਮ 4 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸੱਦ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਬ-ਕਮੇਟੀ ਵਿਚਾਰ-ਵਟਾਂਦਰੇ ਮਗਰੋਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪ ਦੇਵੇਗੀ।

Check Also

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਕੀਤਾ ਮਨਜ਼ੂਰ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਹਰਸਿਮਰਤ ਕੋਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ …

%d bloggers like this: