Breaking News
Home / ਪੰਜਾਬ / ਲੱਚਰ ਗਾਣਿਆਂ ‘ਤੇ ਕੈਪਟਨ ਸਰਕਾਰ ਦੀਆਂ ਸਖ਼ਤ ਹਦਾਇਤਾਂ, ਲੱਚਰ ਗਾਣੇ ਚਲਾਉਣ ਵਾਲੀਆਂ 212 ਬੱਸਾਂ ਦੇ ਕੱਟੇ ਚਲਾਨ

ਲੱਚਰ ਗਾਣਿਆਂ ‘ਤੇ ਕੈਪਟਨ ਸਰਕਾਰ ਦੀਆਂ ਸਖ਼ਤ ਹਦਾਇਤਾਂ, ਲੱਚਰ ਗਾਣੇ ਚਲਾਉਣ ਵਾਲੀਆਂ 212 ਬੱਸਾਂ ਦੇ ਕੱਟੇ ਚਲਾਨ

ਚੰਡੀਗੜ੍ਹ: ਟਰਾਂਸਪੋਰਟ ਵਿਭਾਗ ਨੇ ਸ਼ਰਾਬੀ ਅਤੇ ਹ ਥਿ ਆ ਰਾਂ ਨੂੰ ਉਤਸ਼ਾਹਤ ਕਰਨ ਅਤੇ ਬੱਸਾਂ ‘ਚ ਅ ਸ਼ ਲੀ ਲ ਸ਼ਬਦਾਵਲੀ ਵਾਲੇ ਗਾਣੇ ਚਲਾਉਣ ‘ਤੇ ਪੰਜ ਦਿਨਾਂ ਵਿਚ 212 ਬੱਸਾਂ ਦੇ ਚਲਾਨ ਕੱਟੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਬੱਸਾਂ ‘ਚ ਅਜਿਹੇ ਵੀਡੀਓ ਅਤੇ ਆਡੀਓ ਚਲਾਉਣ ‘ਤੇ ਪੂਰੀ ਤਰ੍ਹਾਂ ਪਾ ਬੰ ਦੀ ਲਗਾ ਦਿੱਤੀ। ਇਹ ਕਾਰਵਾਈ 7 ਤੋਂ 11 ਫਰਵਰੀ ਤੱਕ ਪੰਜ ਦਿਨਾਂ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ।

ਇਸ ਮੁਹਿੰਮ ਦੌਰਾਨ ਖੇਤਰੀ ਟਰਾਂਸਪੋਰਟ ਅਥਾਰਟੀਜ਼ (ਆਰਟੀਏ) ਨੇ ਟਰਾਂਸਪੋਰਟਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਬੱਸਾਂ ‘ਚ ਅ ਸ਼ ਲੀ ਲ ਗਾਣਿਆਂ ਨਾਲ ਨੌਜਵਾਨਾਂ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਟੀਮਾਂ ਨੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਅਜਿਹੇ ਗੀਤਾਂ ਤੋਂ ਦੂਰ ਰਹਿਣ ਅਤੇ ਦੂਜਿਆਂ ਨੂੰ ਜਾਗਰੂਕ ਕਰਨ ਦਾ ਜ਼ੋਰ ਦਿੱਤਾ। ਮੁਹਿੰਮ ਦੌਰਾਨ 509 ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਚੋਂ 212 ਬੱਸਾਂ ‘ਚ ਨਿਯਮਾਂ ਦੀ ਉ ਲੰ ਘ ਣਾ ਕੀਤੀ ਗਈ।

ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਗਈ ਹਿੰ ਸਾ ਨੂੰ ਉਤਸ਼ਾਹਿਤ ਕਰਨ ਵਾਲੀ ਇੱਕ ਵੀਡੀਓ ਕਲਿੱਪ ਲਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਗੈਂ ਗ ਸ ਟ ਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ ‘ਤੇ ਆਧਾਰਿਤ ਫ਼ਿਲਮ ‘ਨਿਸ਼ਾਨੇਬਾਜ਼’ ‘ਤੇ ਵੀ ਪਾਬੰਦੀ ਲਗਾਉਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਨਿਰਮਾਤਾ ਪ੍ਰਮੋਟਰ ਕੇਵੀ ਸਿੰਘ ਢਿੱਲੋਂ ਅਤੇ ਹੋਰਾਂ ਵਿਰੁੱਧ ਹਿੰ ਸਾ, ਨ ਫ਼ ਰ ਤ ਅ ਪ ਰਾ ਧ, ਗੈਂ ਗਸ ਟਰ ਵਾ ਦ, ਨ ਸ਼ਾ ਅਤੇ ਅਪ ਰਾ ਧਿ ਕ ਧ ਮ ਕੀ ਆਂ ਨੂੰ ਉਤਸ਼ਾਹਤ ਕਰਨ ਲਈ ਵੀ ਕੇਸ ਦਰਜ ਕੀਤੇ ਸੀ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਗਾਣਿਆਂ ‘ਚ ਹਿੰ ਸਾ ਅਤੇ ਹ ਥਿ ਆ ਰਾਂ ਦੇ ਪ੍ਰਚਾਰ ਦੇ ਵਧ ਰਹੇ ਰੁਝਾਨ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਬੱਸਾਂ ਵਿੱਚ ਅ ਸ਼ ਲੀ ਲ/ਲੱ ਚ ਰ ਗਾਣੇ ਚਲਾਉਣ ਵਿਰੁੱਧ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਸੀ।

Check Also

ਕੈਪਟਨ ਸਰਕਾਰ ਵਲੋਂ ਰਾਧਾ ਸੁਆਮੀ ਸਤਿਸੰਗ ਭਵਨਾਂ ਲਈ CLU ਤੇ ਹੋਰ ਦਰਾਂ ਦੀ ਮੁਆਫੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਬਾ …

%d bloggers like this: