Breaking News
Home / ਪੰਥਕ ਖਬਰਾਂ / ਮਾਮਲਾ ਕਰਤਾਰਪੁਰ ਸਾਹਿਬ ਤੋਂ ਆਏ ਸਿੱਖਾਂ ਨੂੰ ਤੰ ਗ ਪ੍ਰੇ ਸ਼ਾਨ ਕਰਨ ਦਾ- ਕੈਪਟਨ ਪੁਲਿਸ ਅਤੇ ਦਿਨਕਰ ਗੁਪਤਾ ਦੇ ਹੱਕ ਵਿਚ ਨਿੱਤਰਿਆ

ਮਾਮਲਾ ਕਰਤਾਰਪੁਰ ਸਾਹਿਬ ਤੋਂ ਆਏ ਸਿੱਖਾਂ ਨੂੰ ਤੰ ਗ ਪ੍ਰੇ ਸ਼ਾਨ ਕਰਨ ਦਾ- ਕੈਪਟਨ ਪੁਲਿਸ ਅਤੇ ਦਿਨਕਰ ਗੁਪਤਾ ਦੇ ਹੱਕ ਵਿਚ ਨਿੱਤਰਿਆ

ਮਾਮਲਾ ਕਰਤਾਰਪੁਰ ਸਾਹਿਬ ਤੋਂ ਆਏ ਸਿੱਖਾਂ ਨੂੰ ਤੰ ਗ ਪ੍ਰੇਸ਼ਾਨ ਕਰਨ ਦਾ- ਕੈਪਟਨ ਪੁਲਿਸ ਅਤੇ ਦਿਨਕਰ ਗੁਪਤਾ ਦੇ ਹੱਕ ਵਿਚ ਨਿੱਤਰਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਪੁਲੀਸ ਨੇ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਇੰਟੈਲੀਜੈਂਸ ਬਿਊਰੋ (ਆਈਬੀ) ਦੇ ਕਹਿਣ ’ਤੇ ਕਰਤਾਰਪੁਰ ਲਾਂਘੇ ਰਾਹੀਂ ਪਰਤਣ ਵਾਲੇ ਕੁਝ ਸ਼ਰਧਾਲੂਆਂ ਤੋਂ ਪੁੱਛ-ਪੜਤਾਲ ਕੀਤੀ ਸੀ। ਪੁਲੀਸ ਦੀ ਕਾਰਵਾਈ ਦਾ ਪੱਖ ਪੂਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਆਈਬੀ ਵੱਲੋਂ ਜ਼ਾਹਿਰ ਕੀਤੀ ਸੁਰੱਖਿਆ ਚਿੰਤਾ ਦੇ ਸੰਦਰਭ ਵਿੱਚ ਗੁਰਦਾਸਪੁਰ ਪੁਲੀਸ ਸਹਿਯੋਗ ਕਰਨ ਵਿੱਚ ਨਾਕਾਮ ਰਹਿੰਦੀ ਤਾਂ ਉਨ੍ਹਾਂ ਨੇ ਪੁਲੀਸ ਵਿਰੁੱਧ ਸ ਖ਼ ਤ ਕਾਰਵਾਈ ਕਰਨੀ ਸੀ। ਬਜਟ ਪੇਸ਼ ਕਰਨ ਤੋਂ ਪਹਿਲਾਂ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸ਼ਨ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਹੱਦੀ ਸੂਬੇ ਦੀ ਪੁਲੀਸ ਫੋਰਸ ਹੋਣ ਦੇ ਨਾਤੇ ਪੰਜਾਬ ਪੁਲੀਸ ਨੇ ਮਾਮਲੇ ਵਿੱਚ ਉਚਿਤ ਹੱਦਾਂ ਵਿੱਚ ਰਹਿ ਕੇ ਕਾਰਵਾਈ ਕੀਤੀ। ਜ਼ਿਕਰਯੋਗ ਹੈ ਕਿ ਇਸ ਮੁੱਦੇ ’ਤੇ ਵਿਰੋਧੀ ਧਿਰ ਨੇ ਵੀਰਵਾਰ ਨੂੰ ਸਦਨ ਵਿੱਚ ਰੌਲਾ-ਰੱਪਾ ਪਾਇਆ ਸੀ। ਵਿਰੋਧੀ ਧਿਰ ਨੇ ਬੀਤੇ ਦਿਨ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਜਵਾਬ ਦੀ ਮੰਗ ਕੀਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ, ਕੌਮੀ ਸੁਰੱਖਿਆ ਦੇ ਵਡੇਰੇ ਹਿੱਤਾਂ ਵਿੱਚ ਜਦੋਂ ਵੀ ਜ਼ਰੂਰਤ ਪਈ, ਕੇਂਦਰੀ ਏਜੰਸੀਆਂ ਨਾਲ ਮਿਲਵਰਤਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਨ ਲਈ ਸਥਾਪਤ ਸੁਰੱਖਿਆ ਵਿਧੀ-ਵਿਧਾਨ ਮੁਤਾਬਕ ਜੇਕਰ ਪੁਲੀਸ ਫੋਰਸ ਕਾਰਵਾਈ ਕਰਨ ਵਿੱਚ ਅਸਫ਼ਲ ਰਹਿੰਦੀ ਹੈ ਤਾਂ ਪੁਲੀਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਤੱਕ 51000 ਤੋਂ ਵੱਧ ਸ਼ਰਧਾਲੂ ਨਤਮਸਤਕ ਹੋ ਚੁੱਕੇ ਹਨ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਕੁਝ ਸ਼ਰਧਾਲੂਆਂ ਤੋਂ ਪੁੱਛ-ਪੜਤਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਆਈਬੀ ਨੇ ਕੁਝ ਸ਼ੰਕੇ ਜ਼ਾਹਰ ਕੀਤੇ ਸਨ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਕੁਝ ਸ਼ਰਧਾਲੂਆਂ ਦੀ ਜਾਣ-ਪਛਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਦੀ ਮਦਦ ਮੰਗੀ ਸੀ।

ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਕੇ ਮੁੜਨ ਵਾਲੀ ਸੰਗਤ ਨੂੰ ਪੰਜਾਬ ਪੁਲੀਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਇਹ ਇੱਕ ਮੰਦਭਾਗਾ ਰੁਝਾਨ ਹੈ, ਜਿਸ ਨੇ ਸੰਗਤ ’ਚ ਡ ਰ ਪੈਦਾ ਕਰ ਦਿੱਤਾ ਹੈ। ਜੇਕਰ ਇਸ ’ਤੇ ਤੁਰੰਤ ਰੋਕ ਨਾ ਲਾਈ ਤਾਂ ਇਸ ਦਾ ਲਾਂਘੇ ’ਤੇ ਅਸਰ ਪਵੇਗਾ।

ਕੌਮੀ ਖੂਫ਼ੀਆ ਏਜੰਸੀ ਨੇ ਪੰਜਾਬ ਪੁਲਿਸ ਨੂੰ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਤੋਂ ਪਰਤੇ ਚਾਰ ਗੁਰਦਾਸਪੁਰ ਵਾਸੀਆਂ ਬਾਰੇ ਪੁੱਛਗਿੱਛ ਕਰਨ ਲਈ ਆਖਿਆ ਹੈ। ਪੱਤਰਕਾਰ ਗੁਰਪ੍ਰੀਤ ਚਾਵਲਾ ਨੇ ਉਨ੍ਹਾਂ ਵਿੱਚੋੋਂ ਦੋ ਲੋਕਾਂ ਨਾਲ ਮੁਲਾਕਾਤ ਕੀਤੀ ਹੈ।

ਜੋ ਪਿਛਲੇ ਦਿਨੀਂ ਗੁਰਦਾਸਪੁਰ ਪੁਲਿਸ ਨੇ ਦੇਸ਼ ਦੀ ਏਜੰਸੀ IB ਦੇ ਕਹਿਣ ਉੱਪਰ ਕਰਤਾਰਪੁਰ ਸਾਹਿਬ ਤੋਂ ਵਾਪਿਸ ਆਏ ਸ਼ਰਧਾਲੂਆਂ ਦੀ ਪੁੱ ਛ-ਗਿੱਛ ਕੀਤੀ ਹੈ, ਉਸ ਤੋਂ ਮੇਰਾ ਖ਼ ਦ ਸ਼ਾ ਪੁਖ਼ਤਾ ਸਾਬਿਤ ਹੋਇਆ ਹੈ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਬੰਦ ਕਰਨ ਵਾਸਤੇ DGP ਵੱਲੋਂ ਗਿਣੀ ਮਿੱਥੀ ਸਾ ਜਿ ਸ਼ ਤਹਿਤ ਬਿਆਨ ਦਿੱਤਾ ਗਿਆ ਹੈ – ਖਹਿਰਾ

Check Also

ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋ ਸ਼ੀ ਆਂ ਨੂੰ ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤਾ ਤਲਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ …

%d bloggers like this: