Breaking News
Home / ਪੰਥਕ ਖਬਰਾਂ / Video ਸਕੂਲ ਵਲੋਂ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਖਾਲਸਾ ਪੰਥ ਨੂੰ ਦੱਸਿਆ ਮਿਲੀਟੈਂਟ ਸੈਕਟ

Video ਸਕੂਲ ਵਲੋਂ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਖਾਲਸਾ ਪੰਥ ਨੂੰ ਦੱਸਿਆ ਮਿਲੀਟੈਂਟ ਸੈਕਟ

ਦਿੱਲੀ ਦੇ ਇੱਕ ਨਿਜੀ ਸਕੂਲ ਵੱਲੋ ਆਪਣੇ ਸੱਤਵੀ ਕਲਾਸ ਦੇ ਪੇਪਰ ਵਿੱਚ 15 ਨੰਬਰ ਪ੍ਰਸ਼ਨ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋ ਅੱ ਤ ਵਾ ਦੀਆਂ ਦੀ ਕੌਮ (militant sect) ਬਣਾਉਣ ਦੇ ਦਿੱਤੇ ਗਏ ਸਵਾਲ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸੈਂਟ ਗਰੇਗੋਰੀਅਸ ਸਕੂਲ ਦਵਾਰਕਾ ਦੇ ਖਿਲਾਫ ਫ਼ੌਜਦਾਰੀ ਸ਼ਿਕਾਇਤ ਦਰਜ ਕਰਵਾਈ। ਜਿਸ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਇਕ ਅੱ ਤ ਵਾ ਦੀ ਦੱਸਿਆ ਤੇ ਕਿਹਾ ਕਿ ਉਨ੍ਹਾਂ ਨੇ ਸਿੱਖਾਂ ਨੂੰ ਅ ਤਿ ਵਾ ਦੀ ਗਰੁੱਪ ਖ਼ਾਲਸਾ ਬਣਾਇਆ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਦਿੱਲੀ ਸਰਕਾਰ ਤੋਂ ਸਕੂਲ ਦੀ ਮਾਨਤਾ ਵੀ ਤੁਰੰਤ ਰੱਦ ਕੀਤੇ ਜਾਣ ਦੀ ਮੰਗ ਕੀਤੀ।

ਦਿੱਲੀ ਦੇ ਇੱਕ ਨਿੱਜੀ ਸਕੂਲ ਵਿਚ ਪੇਪਰਾਂ ਦੌਰਾਨ ਪ੍ਰਸ਼ਨ ਪੱਤਰ ਵਿਚ ਪੁੱਛੇ ਇੱਕ ਪ੍ਰਸ਼ਨ ਦੌਰਾਨ ਸਿੱਖਾਂ ਨੂੰ ਅੱ ਤ ਵਾ ਦੀ ਵਜੋਂ ਦਰਸਾਉਣ ਦੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿੰਦਾ ਕਰਦਿਆਂ ਕਿਹਾ ਕਿ ਇਸ ਬਾਰੇ ਕਮੇਟੀ ਬਣਾ ਕੇ ਜਾਂਚ ਕਰਵਾਈ ਜਾਵੇਗੀ। ਭਾਈ ਲੌਂਗੋਵਾਲ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਪੁੱਜੇ ਹੋਏ ਸਨ।

Check Also

ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋ ਸ਼ੀ ਆਂ ਨੂੰ ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤਾ ਤਲਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ …

%d bloggers like this: