Breaking News
Home / ਪੰਜਾਬ / ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਪ੍ਰਸ਼ਾਸਨ ਨੇ ਰੱਖਿਆ ਇਕਾਂਤਵਾਸ ‘ਚ

ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਪ੍ਰਸ਼ਾਸਨ ਨੇ ਰੱਖਿਆ ਇਕਾਂਤਵਾਸ ‘ਚ

ਕਪੂਰਥਲਾ, 2 ਅਪ੍ਰੈਲ (ਅਮਰਜੀਤ ਸਿੰਘ ਕੋਮਲ, ਹੈਪੀ, ਥਿੰਦ) – ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪ੍ਰਸ਼ਾਸਨ ਨੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਇਕਾਂਤਵਾਸ ‘ਚ ਰੱਖਿਆ ਹੈ। ਇਸ ਦੀ ਪੁਸ਼ਟੀ ਐੱਸ.ਡੀ.ਐਮ ਸੁਲਤਾਨਪੁਰ ਲੋਧੀ ਨੇ ਕੀਤੀ। ਉਨ੍ਹਾਂ ਕਿਹਾ ਕਿ ਭਾਈ ਨਿਰਮਲ ਸਿੰਘ ਖ਼ਾਲਸਾ ਬੀਤੀ 13 ਮਾਰਚ ਨੂੰ ਸੁਲਤਾਨਪੁਰ ਲੋਧੀ ਦੇ ਦੌਰੇ ਸਮੇਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਮਿਲੇ ਸਨ।

**ਸਵਰਗਵਾਸੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸੇਵਦਾਰ, ਸਾਥੀ ਰਾਗੀ ਤੇ ਰਿਸ਼ਤੇਦਾਰ ਔਰਤ ਦੀ ਰਿਪੋਰਟ ਵੀ ਪਾਜ਼ੀਟਿਵ**
***ਬਾਕੀ 14 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਨੈਗੇਟਿਵ***

ਅੰਮ੍ਰਿਤਸਰ, 2 ਅਪ੍ਰੈਲ (ਰੇਸ਼ਮ ਸਿੰਘ) – ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਵਾਇਰਸ ਕਾਰਨ ਪਾਜਟਿਵ ਹੋਣ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਲਏ ਨਮੂਨਿਆਂ ‘ਚੋਂ ਤਿੰਨ ਹੋਰ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਪਾਏ ਗਏ ਹਨ । ਇਨ੍ਹਾਂ ‘ਚ ਸੇਵਾਦਾਰ ਬਲਬੀਰ ਸਿੰਘ, ਹਰਮੋਨੀਅਮ ਵਾਦਕ ਦਰਸ਼ਨ ਸਿੰਘ ਤੇ ਇਕ ਰਿਸ਼ਤੇਦਾਰ ਔਰਤ ਗੁਰਮੀਤ ਕੌਰ ਸ਼ਾਮਲ ਹਨ । ਇਸ ਦੇ ਨਾਲ ਹੀ ਬਾਕੀ 14 ਪਰਿਵਾਰਕ ਮੈਂਬਰਾਂ ਜਿਨ੍ਹਾਂ ‘ਚ ਉਨ੍ਹਾਂ ਦੀ ਧਰਮ ਪਤਨੀ ਤੇ ਪੁੱਤਰ ਧੀਆਂ ਸ਼ਾਮਿਲ ਹਨ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ।ਇਸ ਦੀ ਪੁਸ਼ਟੀ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਮਨ ਸ਼ਰਮਾ ਨੇ ਕੀਤੀ।

Check Also

ਆ ਰ ਮੀ ਨੂੰ ਲਗਦਾ ਸੀ ਓ ਪ ਰੇ ਸ਼ ਨ 2 ਘੰਟੇ ‘ਚ ਖ-ਤ-ਮ ਹੋ ਜਾਵੇਗਾ

ਜਨਰਲ ਕੇ.ਸੁੰਦਰਜੀ ਅਤੇ ਜਨਰਲ ਕੁਲਦੀਪ ਬਰਾੜ ਦੋਵੇਂ ਹੀ ਮੰਨਦੇ ਹਨ ਕਿ ਜਿੰਨ੍ਹੀ ਗੋ -ਲੀ ਸਿੰਘਾਂ …

%d bloggers like this: