ਲੁਧਿਆਣਾ-ਲੁਧਿਆਣਾ ਸ਼ਹਿਰ ਦੇ ਫੋਰਟਿਸ ਹਸਪਤਾਲ ‘ਚ ਪਿਛਲੇ ਦਿਨੀਂ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਸੁਰਿੰਦਰ ਕੌਰ ਨਾਂਅ ਦੀ ਜਿਸ ਔਰਤ ਦੀ ਮੌਤ ਹੋਈ ਸੀ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਲੈਣ ਤੇ ਸਸਕਾਰ ਕਰਨ ਤੋਂ ਨਾਂਹ ਕਰ ਦਿੱਤੀ ਸੀ, ਦੀ ਆਤਮਿਕ ਸ਼ਾਂਤੀ ਲਈ ਅੱਜ ਲੁਧਿਆਣਾ ਸਥਿਤ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਕੀਤੀ ਗਈ |
ਮਿ੍ਤਕਾ ਦੇ ਭੋਗ ਮੌਕੇ ਉਸ ਦਾ ਕੋਈ ਵੀ ਪਰਿਵਾਰਕ ਮੈਂਬਰ ਹਾਜ਼ਰ ਨਹੀਂ ਸੀ, ਜਦਕਿ ਭੋਗ ਪਾਉਣ ਤੇ ਉਸ ਦੀਆਂ ਅੰਤਿਮ ਰਸਮਾਂ ਨਿਭਾਉਣ ਲਈ ਲੁਧਿਆਣਾ ਦੇ ਤਿੰਨ ਅਧਿਕਾਰੀਆਂ ਜਿਨ੍ਹਾਂ ‘ਚ ਵਧੀਕ ਡਿਪਟੀ ਕਮਿਸ਼ਨਰ ਇਕਬਾਲ ਸਿੰਘ ਸੰਧੂ, ਐਸ. ਡੀ. ਐਮ. ਅਮਰਿੰਦਰ ਸਿੰਘ ਮੱਲ੍ਹੀ ਤੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਪ੍ਰਭਦੀਪ ਸਿੰਘ ਨੱਥੋਵਾਲ ਸ਼ਾਮਿਲ ਸਨ ਨੇ ਮਿ੍ਤਕਾ ਦੇ ਸਸਕਾਰ ਵੇਲੇ ਜ਼ਿੰਮੇਵਾਰੀ ਲੈਂਦਿਆਂ ਜੋ ਵਾਅਦਾ ਕੀਤਾ ਸੀ ਨੂੰ ਪੂਰਾ ਕੀਤਾ | ਇਸ ਮੌਕੇ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਤੇ ਮਿ੍ਤਕਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ |
