Breaking News
Home / ਪੰਜਾਬ / ਹੁਣ ਇਕਾਂਤਵਾਸ ‘ਚ ਰਹਿ ਰਹੇ ਮਰੀਜ਼ਾਂ ਦੇ ਘਰਾਂ ਦੇ ਬਾਹਰ ਨਹੀਂ ਲੱਗਣਗੇ ਪੋਸਟਰ

ਹੁਣ ਇਕਾਂਤਵਾਸ ‘ਚ ਰਹਿ ਰਹੇ ਮਰੀਜ਼ਾਂ ਦੇ ਘਰਾਂ ਦੇ ਬਾਹਰ ਨਹੀਂ ਲੱਗਣਗੇ ਪੋਸਟਰ

ਪੰਜਾਬ ‘ਚ ਘਰੇਲੂ ਇਕਾਂਤਵਾਸ ‘ਚ ਰਹਿ ਰਹੇ ਕੋਵਿਡ ਦੇ ਮਰੀਜ਼ਾਂ ਨੂੰ ਹੁਣ ਸਮਾਜਿਕ ਵਿਤਕਰੇ ਤੋਂ ਡਰਨ ਦੀ ਲੋੜ ਨਹੀਂ ਰਹੇਗੀ, ਜੋ ਕਿ ਉਨ੍ਹਾਂ ਦੇ ਘਰਾਂ ਦੇ ਬਾਹਰ ਪੋਸਟਰ ਚਿਪਕਾਏ ਜਾਣ ਕਾਰਨ ਉਨ੍ਹਾਂ ਨਾਲ ਵਾਪਰਦਾ ਹੈ | ਇਸ ਮਹਾਂਮਾਰੀ ਨਾਲ ਜੁੜੇ ਵਿਤਕਰੇ ਨੂੰ ਘਟਾਉਣ ਦੀ ਦਿਸ਼ਾ ‘ਚ ਇਕ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਸਰਕਾਰ ਦੇ ਪਹਿਲਾਂ ਵਾਲੇ ਉਸ ਫ਼ੈਸਲੇ ਨੂੰ ਵਾਪਸ ਲੈ ਲਿਆ ਜਿਸ ਤਹਿਤ ਘਰੇਲੂ ਇਕਾਂਤਵਾਸ ਜਾਂ ਕੁਆਰੰਟੀਨ ‘ਚ ਰਹਿ ਰਹੇ ਕੋਵਿਡ ਦੇ ਮਰੀਜ਼ਾਂ ਦੇ ਘਰਾਂ ਦੇ ਬਾਹਰ ਪੋਸਟਰ ਚਿਪਕਾਏ ਜਾਂਦੇ ਹਨ | ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਪਹਿਲਾਂ ਲਾਏ ਗਏ ਪੋਸਟਰ ਹਟਾ ਲਏ ਜਾਣ |

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਚੁੱਕੇ ਜਾਣ ਦਾ ਮਕਸਦ ਅਜਿਹੇ ਮਰੀਜ਼ਾਂ ਦੇ ਘਰਾਂ ਦੇ ਬੂਹਿਆਂ ‘ਤੇ ਲਾਏ ਜਾਂਦੇ ਪੋਸਟਰਾਂ ਤੋਂ ਪੈਦਾ ਹੋਣ ਵਾਲੇ ਵਿਤਕਰੇ ਨੂੰ ਘਟਾਉਣਾ ਹੈ ਅਤੇ ਇਸ ਤੋਂ ਇਲਾਵਾ ਜਾਂਚ ਕਰਵਾਏ ਜਾਣ ਦੇ ਡਰ ਨੂੰ ਵੀ ਦੂਰ ਕਰਨਾ ਹੈ | ਮੁੱਖ ਮੰਤਰੀ ਨੇ ਇਕ ਵਾਰ ਫਿਰ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕੋਵਿਡ ਦੇ ਇਲਾਜ ਲਈ ਛੇਤੀ ਆਪਣੀ ਜਾਂਚ ਕਰਵਾਉਣ ਤਾਂ ਜੋ ਇਸ ਬਿਮਾਰੀ ਦਾ ਪਹਿਲਾਂ ਹੀ ਪਤਾ ਚੱਲ ਸਕੇ ਅਤੇ ਸਹੀ ਤਰ੍ਹਾਂ ਇਲਾਜ ਹੋ ਸਕੇ |

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪੋਸਟਰਾਂ ਕਾਰਨ ਮਰੀਜ਼ਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਦੇ ਹੋਏ ਦੇਖਿਆ ਗਿਆ ਹੈ | ਜਿਸ ਕਾਰਨ ਇਨ੍ਹਾਂ ਪੋਸਟਰਾਂ ਨੂੰ ਲਗਾਏ ਜਾਣ ਦਾ ਮੁਢਲਾ ਮਕਸਦ, ਜੋ ਕਿ ਗੁਆਂਢੀਆਂ ਅਤੇ ਹੋਰ ਅਜਿਹੇ ਮਰੀਜ਼ਾਂ ਨੂੰ ਬਚਾਉਣਾ ਸੀ, ਹੀ ਪੂਰਾ ਨਹੀਂ ਹੋ ਪਾ ਰਿਹਾ | ਸਗੋਂ ਇਨ੍ਹਾਂ ਪੋਸਟਰਾਂ ਕਾਰਨ ਲੋਕ ਜਾਂਚ ਕਰਵਾਏ ਜਾਣ ਤੋਂ ਭੱਜ ਰਹੇ ਸਨ |

Check Also

ਆ ਰ ਮੀ ਨੂੰ ਲਗਦਾ ਸੀ ਓ ਪ ਰੇ ਸ਼ ਨ 2 ਘੰਟੇ ‘ਚ ਖ-ਤ-ਮ ਹੋ ਜਾਵੇਗਾ

ਜਨਰਲ ਕੇ.ਸੁੰਦਰਜੀ ਅਤੇ ਜਨਰਲ ਕੁਲਦੀਪ ਬਰਾੜ ਦੋਵੇਂ ਹੀ ਮੰਨਦੇ ਹਨ ਕਿ ਜਿੰਨ੍ਹੀ ਗੋ -ਲੀ ਸਿੰਘਾਂ …

%d bloggers like this: