Breaking News
Home / ਪੰਥਕ ਖਬਰਾਂ / ਬਲਵੰਤ ਸਿੰਘ ਮੁਲਤਾਨੀ ਦੀ ਲਾ ਸ਼ ਨੂੰ ਪੁਲਿਸ ਨੇ ਹੀ ਖੁਰਦ ਬੁਰਦ ਕੀਤਾ

ਬਲਵੰਤ ਸਿੰਘ ਮੁਲਤਾਨੀ ਦੀ ਲਾ ਸ਼ ਨੂੰ ਪੁਲਿਸ ਨੇ ਹੀ ਖੁਰਦ ਬੁਰਦ ਕੀਤਾ

ਸ. ਜਸਵੰਤ ਸਿੰਘ ਖਾਲੜਾ ਨੇ ਵੀ ਆਪਣੇ ਇਕ ਸਾਥੀ ਨਾਲ ਪੰਜਾਬ ਦੇ ਪਿੰਡਾਂ ਦੇ ਚੱਕਰ ਕੱਢਣੇ ਆਰੰਭ ਕੀਤੇ, ਵਿਚਾਰਾਂ ਦੀ ਭਟਕਣ ਤੇ ਜੀਵਨ ਨੂੰ ਸਥਿਰ ਰੱਖਣ ਲਈ ਉਹ ਖਾਲੜੇ ਤੋਂ ਅੰਮ੍ਰਿਤਸਰ, ਚੰਡੀਗ਼ੜ੍ਹ, ਦਿੱਲੀ ਅਤੇ ਹੋਰ ਅਨੇਕਾਂ ਥਾਈਂ ਜਾਂਦੇ, ਮਿੱਤਰਾਂ ਨਾਲ ਵਿਚਾਰ ਸਾਂਝੇ ਕਰਦੇ। ਪੁਰਾਣਿਆਂ ਨਾਲੋਂ ਸੰਬੰਧ ਤੋੜੇ ਤੇ ਨਵੇਂ ਸੰਬੰਧ ਜੋੜੇ। ਇਹ ਸਭ ਕੁਝ ਕਿਉਂ ਵਾਪਰਿਆ? ਗੁਰਪ੍ਰਸਾਦਿ ਸਦਕਾ ਇਕ ਟਿਟਿਮਾਉਂਦੀ ਰੋਸ਼ਨੀ ਉਨ੍ਹਾਂ ਨੂੰ ਖਿੱਚ ਪਾਉਂਦੀ ਸੀ ਅਤੇ ਉਸ ਰੌਸ਼ਨੀ ਦੀ ਭਾਲ ਉਨ੍ਹਾਂ ਕਰ ਲਈ। ਉਹ ਗਰੁਬਾਣੀ ਦੇ ਲੜ ਲੱਗ ਕੇ ਅੰਮ੍ਰਿਤਧਾਰੀ ਬਣ ਗਏ। ਹੁਣ ਮਜ਼ਦੂਰਾਂ, ਕਿਸਾਨਾਂ ਤੇ ਦੁ ਖੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਗੁਰਬਾਣੀ ਵਿਚੋਂ ਦਿਸਣ ਲੱਗਿਆ। ਗੁਰੂ ਨਾਨਕ ਤੇ ਗੁਰੂ ਗੋਬਿੰਦ ਸਿੰਘ ਉਨ੍ਹਾਂ ਦੀ ਰੂਹ ਨੂੰ ਤ੍ਰਿਪਤ ਕਰਨ ਵਾਲੇ ਬਣ ਗਏ। ਗੁਰਬਾਣੀ ਵਿਚ ਅਟੁੱਟ ਸ਼ਰਧਾ ਪੂਰਨ ਦਲੀਲ ਦੇ ਆਧਾਰ ਤੇ ਉਨ੍ਹਾਂ ਨੂੰ ਰੌਸ਼ਨੀ ਦੇਣ ਲੱਗ ਪਈ। ਇਹ ਉਹ ਸਮਾਂ ਜਦ ਇਕ ਦੁ ਸ਼ ਟ ਨੇ ਪੰਜਾਬ ਦੀ ਧਰਤੀ ਤੇ ਪੈਰ ਰੱਖਿਆ।

ਕੁਝ ਇਸ ਕਿਸਮ ਦੀ ਪਿੱਠ ਭੂਮੀ ਵਿਚ ਜਦ ਖਾਲੜਾ ਜੀ ਦੇ ਇਕ ਮਿੱਤਰ, ਸੈਂਟਰਲ ਕੋਆਪਰੇਟਿਵ ਬੈਂਕ ਦੇ ਡਾਇਰੈਕਟਰ, ਗੁੰ ਮ ਹੋ ਗਏ ਤਾਂ ਸਾਧਾਰਨ ਢੰਗ ਨਾਲ ਉਸ ਦੀ ਭਾਲ ਕਰਨ ਤੋਂ ਬਾਅਦ ਉਸ ਦੇ ਪੁਲਿਸ ਮੁਕਾ ਬਲੇ ਦੀ ਗੱਲ ਕੰਨੀਂ ਪਈ। ਅੰਮ੍ਰਿਤਸਰ ਸ਼ਮ ਸ਼ਾਨ ਘਾਟ ਤੋਂ ਪਤਾ ਕਰਨ ੱਤੇ ਇਹ ਦੁੱ ਖ ਦਾ ਈ ਕਹਾਣੀ ਸੱਚੀ ਸਾਬਤ ਹੋਈ। ਅੱਗੇ ਜਾ ਕੇ ਉਸ ਮ੍ਰਿਤਕ ਮਨੁੱਖ ਦੇ ਇਕ ਹੋਰ ਸਾਥੀ ਦੀ ਮੌਤ ਦੀ ਜਾਣਕਾਰੀ ਵੀ ਮਿਲੀ। ਇਸੇ ਲੜੀ ਵਿਚ ਅਨੇਕਾਂ ਹੋਰ ‘ਅਣਪਛਾਤੀਆਂ ਲਾ ਸ਼ਾਂੱ ਦੇ ਸਸਕਾਰ ਦੀ ਗੱਲ ਧਿਆਨ ਵਿਚ ਆਈ। ਮਿਉਂਸਪਲ ਕਮੇਟੀ ੱਚੋਂ ਕਿੰਨੀਆਂ ਲੱਕੜਾਂ ਆਈਆਂ, ਕਲਰਕਾਂ ਨੇ ਉਨ੍ਹਾਂ ਵਿੱਚੋਂ ਕਿੰਨੀ ਰਿਸ਼ ਵਤ ਖਾਧੀ ਤੇ ਫਿਰ ਤਰਨਤਾਰਨ ਤੇ ਪੱਟੀ ਦੇ ਸ਼ਮਸ਼ਾਨਘਾਟਾਂ ਵਿਚ ਇਨ੍ਹਾਂ ਝੂਠੇ ਪੁਲਿਸ ਮੁਕਾ ਬ ਲਿਆਂ ਤੇ ਕਿੰਨੀਆਂ ਅਣਪਛਾਤੀਆਂ ਲਾ ਸ਼ਾਂ ਦੇ ਸਸਕਾਰ ਹੋਏ, ਕਿੰਨੇ ਅੱਧਸੜੇ ਮਨੁੱਖੀ ਅੰਗ ਕੁੱਤੇ ਵੀ ਖਾਂਦੇ ਰਹੇ, ਇਨ੍ਹਾਂ ਨਾਲ ਜੁੜੀਆਂ ਹੋਰ ਅਨੇਕ ਘ ਟ ਨਾ ਵਾਂ ਖਾਲੜਾ ਜੀ ਆਪਣੀ ਡਾਇਰੀ ਵਿਚ ਕਲਮਬੰਦ ਕਰਦੇ ਗਏ। ਸ਼ਮਸ਼ਾਨਘਾਟ ਦੇ ਰਜਿਸਟਰਾਂ ਦੀਆਂ ਨਕਲਾਂ ਅਤੇ ਟਾਵੇਂ-ਟਾਵੇਂ ਮ੍ਰਿਤਕਾਂ ਦੇ ਨਾਂ ਪਤੇ ਵੀ ਉਨ੍ਹਾਂ ਦੇ ਹੱਥ ਆ ਗਏ।

Check Also

ਮਹਾਰਾਜੇ ਦੀ ਕਿਰਦਾਰਕੁਸ਼ੀ ਕਿਉਂ ?

ਇਹ ਕਥਨ ਤਾਂ ਸਭ ਨੇ ਸੁਣਿਆ ਹੀ ਹੋਵੇਗਾ ਕਿ ਦੁਨੀਆਂ ਦਾ ਇਤਿਹਾਸ ਜੇਤੂਆਂ ਦਾ ਇਤਿਹਾਸ …

%d bloggers like this: