Breaking News
Home / ਰਾਸ਼ਟਰੀ / ਗੁਰਪਤਵੰਤ ਸਿੰਘ ਪੰਨੂੰ ਅਤੇ ਹਰਦੀਪ ਸਿੰਘ ਨਿੱਝਰ ਦੀਆਂ ਜਾਇਦਾਦਾਂ ਨੂੰ ਕੁਰਕ ਕਰੇਗੀ NIA

ਗੁਰਪਤਵੰਤ ਸਿੰਘ ਪੰਨੂੰ ਅਤੇ ਹਰਦੀਪ ਸਿੰਘ ਨਿੱਝਰ ਦੀਆਂ ਜਾਇਦਾਦਾਂ ਨੂੰ ਕੁਰਕ ਕਰੇਗੀ NIA

ਨਵੀਂ ਦਿੱਲੀ: ਅੱ ਤ ਵਾ ਦ ਰੋਕੂ ਐਕਟ ਤਹਿਤ ਕੇਂਦਰ ਸਰਕਾਰ ਵੱਲੋਂ ਨਾਮੀ ਅੱ ਤ ਵਾ ਦ ਦੇ ਨਾਮ ਦੀ ਜਾਇਦਾਦ ਨੂੰ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਤਹਿਤ ਅੱਜ ਸਰਕਾਰ ਨੇ ਪੰਜਾਬ ਦੇ ਗੁਰਪੱਤਵੰਤ ਸਿੰਘ ਪੰਨੂੰ ਅਤੇ ਹਰਦੀਪ ਸਿੰਘ ਨਿੱਝਰ ਦੀਆਂ ਚੱਲ ਅਚੱਲ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਵਿਚੋਂ ਇਕ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਅਤੇ ਦੂਸਰਾ ਜਲੰਧਰ ਜ਼ਿਲ੍ਹੇ ਦਾ ਦੱਸਿਆ ਜਾਂਦਾ ਹੈ। ਇਹ ਦੋਵੇਂ ਸਿੱਖਸ ਫਾਰ ਜਸਟਿਸ ਨਾਲ ਸਬੰਧਤ ਦੱਸੇ ਜਾਂਦੇ ਹਨ, ਜੋ ਕਿ ਭਾਰਤ ਵਿਚ ਇਕ ਪਾਬੰਦੀਸ਼ੁਦਾ ਸੰਗਠਨ ਹੈ।

ਐਨਆਈਏ ਦੇ ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਸਿੱਖਸ ਫਾਰ ਜਸਟਿਸ ਵੱਲੋਂ ਖਾਲਿਸਤਾਨ ਦੀ ਉਸਾਰੀ ਲਈ ਰੈਫਰੈਂਡਮ 2020 ਦੇ ਬੈਨਰ ਹੇਠ ਕੀਤੇ ਗਏ ਕੰਮਾ ਦੀ ਜਾਂਚ ਕੀਤੀ ਜਾ ਰਹੀ ਹੈ। ਐਨਆਈਏ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਕੇਸ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਅਮਰੀਕਾ ਦੇ ਗੁਰਪਤਵੰਤ ਸਿੰਘ ਪੰਨੂੰ ਦੀ ਅਗਵਾਈ ਵਾਲੀ ਸਿੱਖਸ ਫਾਰ ਜਸਟਿਸ (ਐਸਐਫਜੇ) ਇਸ ਸਮੇਂ ਸੋਸ਼ਲ ਮੀਡੀਆ ‘ਤੇ‘ ਸਿੱਖ ਰੈਫਰੈਂਡਮ -2020 ’ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਇਹ ਸੰਗਠਨ ਅਮਰੀਕਾ ਅਤੇ ਹੋਰ ਦੇਸ਼ਾਂ ਵਿਚ ਕੁਝ ਥਾਵਾਂ ‘ਤੇ ਮੀਟਿੰਗਾਂ ਦਾ ਆਯੋਜਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ

ਜਾਂਚ ਦੌਰਾਨ ਐਨਆਈਏ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਗੁਰਪਤਵੰਤ ਸਿੰਘ ਪੰਨੂੰ ਅਤੇ ਜ਼ਿਲ੍ਹਾ ਜਲੰਧਰ ਵਿੱਚ ਹਰਦੀਪ ਸਿੰਘ ਨਿੱਝਰ ਦੀਆਂ ਅਚੱਲ ਜਾਇਦਾਦਾਂ ਦੀ ਪਛਾਣ ਕੀਤੀ ਸੀ ਅਤੇ ਉਨ੍ਹਾਂ ਨੂੰ ਯੂਏਪੀਏ ਐਕਟ, 1967 ਦੀਆਂ ਧਾਰਾਵਾਂ ਤਹਿਤ ਇਨ੍ਹਾਂ ਜਾਇਦਾਦਾਂ ਦੀ ਕੁਰਕੀ ਲਈ ਸਰਕਾਰ ਨੂੰ ਤਬਦੀਲ ਕਰ ਦਿੱਤਾ ਸੀ।

Check Also

ਇਸ ਤੋਂ ਜ਼ਿਆਦਾ ਹਾਸੇ ਵਾਲੀ ਕਵਰੇਜ ਨਹੀਂ ਹੋ ਸਕਦੀ – ਜ਼ੀ ਨਿਊਜ਼ ਦੀਆਂ ਟਰੈਕਟਰ ਦੇਖ ਕੇ ਹੀ ਚੀਕਾਂ ਪੈ ਗਈਆਂ

ਗੋਦੀ ਮੀਡੀਆ ਦਾ ਹਾਲ ਦੇਖੋ – ਇਸ ਤੋਂ ਜ਼ਿਆਦਾ ਹਾਸੇ ਵਾਲੀ ਕਵਰੇਜ ਨਹੀਂ ਹੋ ਸਕਦੀ …

%d bloggers like this: