Breaking News
Home / ਮੁੱਖ ਖਬਰਾਂ / ਹਜ਼ਾਰਾਂ ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਡੇਰਾ ਬਿਆਸ ਮੁਖੀ ਦੀ ਜ਼ਮਾਨਤ ਰੱਦ

ਹਜ਼ਾਰਾਂ ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਡੇਰਾ ਬਿਆਸ ਮੁਖੀ ਦੀ ਜ਼ਮਾਨਤ ਰੱਦ

ਦਿੱਲੀ ਹਾਈਕੋਰਟ ਨੇ ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਡੇਰਾ ਮੁਖੀ ਨੇ ਇਨਕਮ ਟੈਕਸ ਰਿਟਰਨ ਅਤੇ ਬੈਂਕ ਸਟੇਟਮੈਂਟ ਦਾਖਲ ਕਰਨ ਵਿੱਚ ਛੋਟ ਮੰਗੀ ਸੀ। ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਕਮ ਟੈਕਸ ਰਿਟਰਨ ਅਤੇ ਬੈਂਕ ਸਟੇਟਮੈਂਟ ਦਾਖਲ ਕਰਨ ‘ਚ ਛੋਟ ਦੇਣੀ ਚਾਹੀਦੀ ਹੈ।

ਇਸ ਮਾਮਲੇ ‘ਤੇ ਜਸਟਿਸ ਰੇਖਾ ਪੱਲੀ ਨੇ ਸਪੱਸ਼ਟ ਕੀਤਾ ਕਿ ਟੈਕਸ ਰਿਟਰਨ, ਬੈਂਕ ਸਟੇਟਮੈਂਟ ਅਤੇ ਬੈਲੇਂਸ ਸ਼ੀਟ ਸਮੇਤ ਹੋਰ ਦਸਤਾਵੇਜ਼ ਜ਼ਰੂਰੀ ਹਨ ਤਾਂ ਜੋ ਆਰ.ਐੱਸ.ਸੀ. ਹੋਲਡਿੰਗਜ਼ ਦੇ ਮਾਲਕ ਮਾਲਵਿੰਦਰ ਸਿੰਘ ਅਤੇ ਉਨ੍ਹਾਂ ਦੇ ਭਰਾ ਸ਼ਵਿੰਦਰ ਸਿੰਘ ਦੇ ਪ੍ਰਤੀ ਉਨ੍ਹਾਂ ਦੀ ਦੇਣਦਾਰੀ ਸਪੱਸ਼ਟ ਕੀਤੀ ਜਾ ਸਕੇ।

ਪਟੀਸ਼ਨ ਵਿੱਚ ਡੇਰਾ ਮੁਖੀ ਨੇ ਕਿਹਾ ਸੀ ਕਿ ਇਹ ਉਨ੍ਹਾਂ ਦੀ ਨਿੱਜੀ ਜਾਣਕਾਰੀ ਹੈ ਅਤੇ ਗੋਪਨੀਯਤਾ ਬਣਾਈ ਰੱਖਣ ਲਈ ਉਨ੍ਹਾਂ ਨੂੰ ਉਕਤ ਦਸਤਾਵੇਜ਼ ਦੇਣ ਲਈ ਮਜ਼ਬੂਰ ਨਹੀਂ ਕੀਤਾ ਜਾਣਾ ਚਾਹੀਦਾ ਹੈ। ਦਿੱਲੀ ਦੀ ਅਪਰਾਧਕ ਸ਼ਾਖਾ ਨੇ 1 ਹਜ਼ਾਰ ਕਰੋੜ ਤੋਂ ਵੱਧ ਧੋਖਾਧੜੀ ਦੇ ਮਾਮਲੇ ਵਿੱਚ ਡੇਰਾ ਮੁਖੀ ਤੋਂ ਵੇਰਵੇ ਮੰਗੇ ਸੀ।

Check Also

ਕਿਸਾਨ ਸੰਘਰਸ਼ – ਕੈਪਟਨ ਅਮਰਿੰਦਰ ਸਿੰਘ ਵਲੋਂ ਕੇਂਦਰ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਕਿਸਾਨ ਜਥੇਬੰਦੀਆਂ …

%d bloggers like this: