Breaking News
Home / ਪੰਥਕ ਖਬਰਾਂ / ਸਿੰਘਾਂ ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਾਲੇ ਝ ੜ ਪ

ਸਿੰਘਾਂ ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਾਲੇ ਝ ੜ ਪ

ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਬਾਹਰ ਧਰਨਾ ਦੇ ਰਹੇ ਸਿੱਖਾਂ ਦੇ ਹੱਕ ਵਿਚ ਆਏ ਕੁਝ ਨਿਹੰਗ ਸਿੰਘਾਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋ ਰ ਸ ਵਿਚਾਲੇ ਤ ਕ ਰਾ ਰ ਤੋਂ ਬਾਅਦ ਹੋਏ ਝ ਗ ੜੇ ਵਿਚ ਕੁਝ ਨਿਹੰਗ ਸਿੰਘ ਜ਼ ਖ ਮੀ ਹੋ ਗਏ ਹਨ, ਜਿਨ੍ਹਾਂ ਦੀਆਂ ਦਸਤਾਰਾਂ ਵੀ ਉਤਰ ਗਈਆਂ। ਇਸ ਦੌਰਾਨ ਟਾਸਕ ਫੋਰਸ ਦੇ ਕਰਮਚਾਰੀਆਂ ਵਲੋਂ ਮੀਡੀਆ ਕਰਮੀਆਂ ਨਾਲ ਵੀ ਦੁ ਰ ਵਿ ਹਾ ਰ ਕੀਤਾ ਗਿਆ ਹੈ। ਧਰਨਾਕਾਰੀਆਂ ਵਲੋਂ ਜਾਰੀ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਸ਼੍ਰੋਮਣੀ ਕਮੇਟੀ ਨੇ ਤਿੰਨ ਪਾਸੇ ਉੱਚੀਆਂ ਟੀਨਾਂ (ਬੈਰੀਕੇਡ) ਲਾ ਕੇ ਧਰਨਾ ਦੇ ਰਹੇ ਸਿੱਖ ਕਾਰਕੁਨਾਂ ਨੂੰ ਵੀ ਅਲੱਗ-ਥਲੱਗ ਕਰ ਦਿੱਤਾ ਹੈ।


ਲਾਪਤਾ ਸਰੂਪਾਂ ਦੀ ਜਾਂਚ ਰਿਪੋਰਟ ਵਿਚ ਦੱਸੇ ਗਏ ਦੋਸ਼ੀਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਾਉਣ ਲਈ ਕੇ ਸਤਿਕਾਰ ਕਮੇਟੀਆਂ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਕਾਰਕੁਨ ਕੱਲ੍ਹ ਤੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਬਾਹਰ ਧਰਨੇ ’ਤੇ ਬੈਠੇ ਹੋਏ ਹਨ। ਰਾਤ ਵੇਲੇ ਜਦੋਂ ਧਰਨਾਕਾਰੀ ਘੱਟ ਗਿਣਤੀ ਵਿਚ ਰਹਿ ਗਏ ਸਨ ਤਾਂ ਸ਼੍ਰੋਮਣੀ ਕਮੇਟੀ ਨੇ ਗੁਰੂ ਰਾਮਦਾਸ ਨਿਵਾਸ, ਗੁਰਦੁਆਰਾ ਬਾਬਾ ਅਟਲ ਰਾਏ ਅਤੇ ਮੰਜੀ ਸਾਹਿਬ ਦੀਵਾਨ ਹਾਲ ਦੇ ਅੱਗੇ 10 ਫੁੱਟ ਉੱਚੀਆਂ ਟੀਨਾਂ ਲਾ ਕੇ ਇਧਰ ਆਉਣ ਵਾਲੇ ਰਸਤੇ ਰੋਕ ਦਿੱਤੇ ਹਨ, ਜਿਸ ਨਾਲ ਧਰਨਾਕਾਰੀ ਅਲੱਗ ਥਲਗ ਹੋ ਕੇ ਰਹਿ ਗਏ ਹਨ। ਸਵੇਰ ਵੇਲੇ ਜਦੋਂ ਧਰਨਾਕਾਰੀਆਂ ਦੇ ਸਮਰਥਨ ਵਿਚ ਕੁਝ ਨਿਹੰਗ ਸਿੰਘ ਪੁੱਜੇ ਤਾਂ ਉਨ੍ਹਾਂ ਨੇ ਰਸਤਾ ਬੰਦ ਦੇਖ ਕੇ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਸਾਹਮਣੇ ਧਰਨੇ ’ਤੇ ਬੈਠ ਗਏ। ਇਨ੍ਹਾਂ ਨੇ ਇਥੇ ਹੀ ਕੁਝ ਬੈਨਰ ਵੀ ਲਾਏ, ਜਿਨ੍ਹਾਂ ’ਤੇ ਲਿਖਿਆ ਹੋਇਆ ਸੀ ‘ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰੋ ਸ਼ ਰ ਮ ਕਰੋ’। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਆਈ ਟਾ ਸ ਕ ਫੋ ਰ ਸ ਦੇ ਕਰਮਚਾਰੀਆਂ ਨੇ ਪਹਿਲਾਂ ਇਹ ਬੈਨਰ ਇਥੋਂ ਹਟਾਏ, ਜਿਸ ਨਾਲ ਨਿਹੰਗਾਂ ਅਤੇ ਇਨ੍ਹਾਂ ਵਿਚਾਲੇ ਤ ਕ ਰਾ ਰ ਸ਼ੁਰੂ ਹੋ ਗਈ। ਇਹ ਤਕਰਾਰ ਝ ਗ ੜੇ ਵਿਚ ਬਦਲ ਗਈ।

ਇਸ ਘ ਟ ਨਾ ਦੀ ਵੀਡਿਓ ਵਾਇਰਲ ਹੋਣ ਮਗਰੋਂ ਧਰਨਾਕਾਰੀਆਂ ਦੇ ਹੋਰ ਵੀ ਸਮਰਥਕ ਮੌਕੇ ’ਤੇ ਪੁੱਜ ਗਏ ਅਤੇ ਉਨ੍ਹਾਂ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਸਾਹਮਣੇ ਧਰਨਾ ਦੇ ਦਿੱਤਾ। ਲੋਕ ਇਨਸਾਫ ਪਾਰਟੀ ਦੇ ਜਗਜੋਤ ਸਿੰਘ ਤੇ ਉਨ੍ਹਾਂ ਦੇ ਸਮਰਥਕ ਵੀ ਪੁੱਜੇ ਸਨ। ਹਵਾਰਾ ਕਮੇਟੀ ਦੇ ਆਗੂਆਂ ਨੇ ਵੀ ਧਰਨੇ ਵਿਚ ਸ਼ਮੂਲੀਅਤ ਕੀਤੀ। ਇਸ ਘ ਟ ਨਾ ਦੀ ਵੱਖ ਵੱਖ ਜਥੇਬੰਦੀਆਂ ਵਲੋਂ ਸ ਖ਼ ਤ ਨਿੰਦਾ ਕੀਤੀ ਗਈ ਹੈ। ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਨੇ ਆਖਿਆ ਕਿ 328 ਸਰੂਪਾਂ ਦਾ ਵੇਰਵਾ ਸਿੱਖ ਸੰਗਤ ਨੂੰ ਦੇਣਾ ਚਾਹੀਦਾ ਹੈ।

Check Also

ਕਰਤਾਰਪੁਰ ਸਾਹਿਬ ਦੇ ਪ੍ਰਬੰਧ ਗੈਰ ਸਿੱਖ ਹੱਥਾਂ ਚ ਦੇਣ ਬਾਰੇ ਪ੍ਰਚਾਰ ਭਾਰਤੀ ਸਾਜਿਸ਼

ਕਰਤਾਰਪੁਰ ਸਾਹਿਬ ਦੇ ਪ੍ਰਬੰਧ ਗੈਰ ਸਿੱਖ ਹੱਥਾਂ ਚ ਦੇਣ ਬਾਰੇ ਪ੍ਰਚਾਰ ਭਾਰਤੀ ਸਾਜਿਸ਼, ਪਾਕਿ ਗੁਰਦੁਆਰਾ …

%d bloggers like this: