Breaking News
Home / ਅੰਤਰ ਰਾਸ਼ਟਰੀ / ਸੰਦੀਪ ਸਿੰਘ ਦੇ ਨਾਂ ’ਤੇ ਅਮਰੀਕਾ ’ਚ ਰੱਖਿਆ ਜਾਵੇਗਾ ਡਾਕਖਾਨੇ ਦਾ ਨਾਂ

ਸੰਦੀਪ ਸਿੰਘ ਦੇ ਨਾਂ ’ਤੇ ਅਮਰੀਕਾ ’ਚ ਰੱਖਿਆ ਜਾਵੇਗਾ ਡਾਕਖਾਨੇ ਦਾ ਨਾਂ

ਵਾਸ਼ਿੰਗਟਨ:ਅਮਰੀਕਾ ਦੀ ਪ੍ਰਤੀਨਿਧ ਸਭਾ ਨੇ ਸਰਬਸੰਮਤੀ ਨਾਲ ਹਿਊਸਟਨ ਦੇ ਇੱਕ ਪੋਸਟ ਆਫਿਸ ਦਾ ਨਾਂ ਇੱਕ ਸਾਲ ਪਹਿਲਾਂ ਡਿਊਟੀ ਦੌਰਾਨ ਗੋ ਲੀ ਵੱਜਣ ਕਾਰਨ ਮਾ ਰੇ ਗਏ ਸਿੱਖ ਡਿਪਟੀ ਸੰਦੀਪ ਸਿੰਘ ਧਾਲੀਵਾਲ ਦੇ ਨਾਂ ’ਤੇ ਰੱਖਣ ਸਬੰਧੀ ਮਤਾ ਪਾਸ ਕੀਤਾ ਹੈ। ਅਮਰੀਕੀ ਮਹਿਲਾ ਆਗੂ ਲਿਜ਼ੀ ਫਲੈਚਰ ਨੇ ਕਿਹਾ, ‘ਡਿਪਟੀ (ਸ਼ੈਰਿਫ) ਧਾਲੀਵਾਲ ਨੇ ਆਪਣੇ ਭਾਈਚਾਰੇ ਵੱਲੋਂ ਸਰਵੋਤਮ ਸੇਵਾ ਕੀਤੀ ਹੈ। ਉਸ ਨੇ ਬਰਾਬਰੀ ਤੇ ਭਾਈਚਾਰੇ ਲਈ ਸੇਵਾਵਾਂ ਨਿਭਾਉਂਦਿਆਂ ਜਾ ਨ ਦੇ ਦਿੱਤੀ।’

ਫਲੈਚਰ ਨੇ ਕਿਹਾ ਕਿ ਸੰਦੀਪ ਸਿੰਘ ਧਾਲੀਵਾਲ ਅਮਰੀਕੀਆਂ ਲਈ ਇੱਕ ਆਦਰਸ਼ ਹੈ। ਉਹ ਹੈਰਿਸ ਸ਼ੈਰਿਫ ਦੇ ਦਫਤਰ ’ਚ ਕੰਮ ਕਰਨ ਵਾਲਾ ਪਹਿਲਾ ਸਿੱਖ ਸੀ। ਜ਼ਿਕਰਯੋਗ ਹੈ ਕਿ ਸੰਦੀਪ ਸਿੰਘ ਧਾਲੀਵਾਲ ਟੈਕਸਸ ਪੁਲੀਸ ’ਚ ਤਾਇਨਾਤ ਸੀ ਤੇ 27 ਸਤੰਬਰ 2019 ਨੂੰ ਡਿਊਟੀ ’ਤੇ ਸੀ ਜਦੋਂ ਉਸ ਨੂੰ ਕ ਤ ਲ ਕਰ ਦਿੱਤਾ ਗਿਆ ਸੀ।

42 ਸਾਲਾਂ ਦੇ ਧਾਲੀਵਾਲ ਦੀ ਡਿਊਟੀ ਦੌਰਾਨ 27 ਸਤੰਬਰ, 2019 ਨੂੰ ਗੋ ਲ਼ੀ ਮਾ ਰ ਕੇ ਹੱ ਤਿ ਆ ਕਰ ਦਿੱਤੀ ਗਈ ਸੀ। ਇਸ ਘ ਟ ਨਾ ਦੀ ਹਰ ਪਾਸੇ ਜ਼ੋਰਦਾਰ ਨਿਖੇਧੀ ਕੀਤੀ ਗਈ ਸੀ । ਜਿਸ ਦੇ ਹਰ ਵਰਗ ਦੇ ਲੋਕਾਂ ਨੇ ਇਸ ਨੂੰ ਬੇਹੱਦ ਮੰ ਦ ਭਾ ਗਾ ਅਤੇ ਦੁਖੱਦ ਆਖਿਆ ਸੀ।

ਅਕਤੂਬਰ 2019 ਵਿਚ ਮਹਿਲਾ ਐੱਮਪੀ ਲਿਜੀ ਫਲੈਚਰ ਦੀ ਅਗਵਾਈ ਵਿਚ ਦੋਵਾਂ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਟੈਕਸਾਸ ਦੇ ਪ੍ਰਤੀਨਿਧੀਆਂ ਨੇ ਉਨ੍ਹਾਂ ਦੇ ਸਨਮਾਨ ਵਿੱਚ ਇਕ ਬਿੱਲ ਪੇਸ਼ ਕੀਤਾ। ਫਲੈਚਰ ਨੇ ਕਿਹਾ ਕਿ ਧਾਲੀਵਾਲ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਮੈਂ ਇਸ ਬਿੱਲ ਨੂੰ ਪਾਸ ਕਰਵਾਉਣ ਵਿਚ ਯੋਗਦਾਨ ਦੇਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦੀ ਹਾਂ। ਜੇਕਰ ਰਾਸ਼ਟਰਪਤੀ ਟਰੰਪ ਇਸ ਬਿੱਲ ‘ਤੇ ਦਸਤਖ਼ਤ ਕਰ ਕੇ ਇਸ ਨੂੰ ਕਾਨੂੰਨ ਦਾ ਰੂਪ ਦੇ ਦਿੰਦੇ ਹਨ ਤਾਂ ਇਹ ਕਿਸੇ ਵੀ ਭਾਰਤੀ ਮੂਲ ਦੇ ਅਮਰੀਕੀ ਦੇ ਨਾਂ ‘ਤੇ ਦੂਜਾ ਡਾਕਖਾਨਾ ਹੋਵੇਗਾ।


ਇਸ ਤੋਂ ਪਹਿਲਾਂ ਸਾਲ 2006 ਵਿਚ ਦੱਖਣੀ ਕੈਲੀਫੋਰਨੀਆ ਵਿਚ ਭਾਰਤੀ ਮੂਲ ਦੇ ਅਮਰੀਕੀ ਐੱਮਪੀ ਦਲੀਪ ਸਿੰਘ ਦੇ ਨਾਂ ‘ਤੇ ਇਕ ਡਾਕਖਾਨੇ ਦਾ ਨਾਂ ਰੱਖਿਆ ਗਿਆ ਸੀ। ਸ਼ਹੀਦ ਸੰਦੀਪ ਸਿੰਘ ਧਾਲੀਵਾਲ ਦੀ ਲੋਕਪ੍ਰਿਯਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਅੱਜ ਵੀ ਲੋਕੀਂ ਉਨ੍ਹਾਂ ਦੇ ਖੁਸ਼ਨੁਮਾ ਸੁਭਾਅ ਅਤੇ ਉਨ੍ਹਾਂ ਦੇ ਕੰਮ ਪ੍ਰਤੀ ਸਮਰਪਣ ਦੀਆਂ ਮਿਸਾਲਾਂ ਦਿੰਦੇ ਹਨ । ਸ਼ਹੀਦ ਸੰਦੀਪ ਸਿੰਘ ਸਮਾਜ ਸੇਵਾ ਵਿੱਚ ਵੀ ਲਗਾਤਾਰ ਆਪਣਾ ਯੋਗਦਾਨ ਪਾ ਰਹੇ ਸਨ ।

Check Also

ਜਰਮਨੀ ਸਮੇਤ ਹੋਰਨਾਂ ਮੁਲਕਾਂ ‘ਚ ਰਹਿ ਰਹੇ ਸਿੱਖਾਂ ਦੀ ਵਿਦੇਸ਼ ਮੰਤਰਾਲਾ ਬਣਾ ਰਿਹਾ ਹੈ ਸੂਚੀ

ਨਵੀਂ ਦਿੱਲੀ, 26 ਅਕਤੂਬਰ -ਜਰਮਨੀ ‘ਚ ਭਾਰਤੀ ਕੌਂਸਲ ਵਲੋਂ ਉੱਥੇ ਰਹਿੰਦੇ ਸਿੱਖਾਂ ਦੇ ਉੱਚ ਤਰਜੀਹ …

%d bloggers like this: