Breaking News
Home / ਪੰਜਾਬ / ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਕੀਤਾ ਮਨਜ਼ੂਰ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਕੀਤਾ ਮਨਜ਼ੂਰ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਹਰਸਿਮਰਤ ਕੋਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨ ਖੇਤੀ ਆਰਡੀਨੈਂਸ ਖ਼ਿਲਾਫ਼ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਪ੍ਰਵਾਨ ਕਰ ਲਿਆ। ਉਹਨਾਂ ਨੇ ਕੱਲ• ਰਾਤ ਵਜ਼ਾਰਤ ਤੋਂ ਅਸਤੀਫਾ ਦਿੰਤਾ ਸੀ।

ਰਾਸ਼ਟਰਪਤੀ ਨੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦਾ ਐਡੀਸ਼ਨਲ ਚਾਰਜ ਸੰਭਾਲਣ ਵਾਸਤੇ ਕਿਹਾ ਹੈ।ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਦੀ ਸਲਾਹ ਅਨੁਸਾਰ ਰਾਸ਼ਟਰਪਤੀ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ। ਅਜਿਹਾ ਸੰਵਿਧਾਨ ਦੀ ਧਾਰਾ 75 ਦੀ ਉਪਰ ਧਾਰਾ 2 ਤਹਿਤ ਕੀਤਾ ਗਿਆ ਹੈ।

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਕਾਨੂੰਨ ਦੇ ਵਿਰੋਧ ਵਿੱਚ ਮੈਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੈਨੂੰ ਮਾਣ ਹੈ ਕਿ ਮੈਂ ਕਿਸਾਨਾਂ ਨਾਲ ਉਨ੍ਹਾਂ ਦੀ ਧੀ ਅਤੇ ਭੈਣ ਬਣ ਕੇ ਖੜ੍ਹੀ ਹਾਂ।

Check Also

ਮੋਦੀ ਦੀ ਪੰਜਾਬ ਨਾਲ ਜਿੱਦ – ਕੇਂਦਰ ਨੇ ਪੰਜਾਬ ਲਈ ਮਾਲ ਗੱਡੀਆਂ ਦੀ ਆਵਾਜਾਈ ਬੰਦ ਕੀਤੀ

ਪੰਜਾਬ ਵਿੱਚ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਨੂੰ ਚਲਾਉਣ ਦਾ ਫੈਸਲਾ ਕਰਨ ਤੋਂ ਬਾਅਦ …

%d bloggers like this: