Breaking News
Home / ਪੰਥਕ ਖਬਰਾਂ / ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋ ਸ਼ੀ ਆਂ ਨੂੰ ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤਾ ਤਲਬ

ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋ ਸ਼ੀ ਆਂ ਨੂੰ ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤਾ ਤਲਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੜਤਾਲ ‘ਚ ਦੋ ਸ਼ੀ ਪਾਏ ਜਾਣ ਵਾਲੇ ਦੋ ਸ਼ੀ ਆਂ ਨੂੰ ਤਲਬ ਕੀਤਾ ਗਿਆ ਹੈ, ਜਿਨ੍ਹਾਂ ‘ਚ ਸਾਲ 2016 ਦੀ ਅੰਤ੍ਰਿਮ ਕਮੇਟੀ ਦੇ ਅਹੁਦੇਦਾਰ ਪੇਸ਼ ਹੋਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ।

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਸਾਲ 2016 ਵਾਲੀ ਅੰਤਰਿੰਗ ਕਮੇਟੀ ਨੂੰ ਧਾਰਮਿਕ ਸ ਜ਼ਾ ਲਗਾਈ ਗਈ ਹੈ। ਇਸ ਦੇ ਨਾਲ ਹੀ ਮੌਜੂਦਾ ਅੰਤਰਿੰਗ ਕਮੇਟੀ ਨੂੰ ਵੀ ਧਾਰਮਿਕ ਸ ਜ਼ਾ ਲਗਾਈ ਗਈ ਅਤੇ ਸੁੱਚਾ ਸਿੰਘ ਲੰਗਾਹ ਨੂੰ ਸਮਰਥਨ ਦੇਣ ਦੇ ਮਾਮਲੇ ‘ਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗੁਰਿੰਦਰਪਾਲ ਸਿੰਘ ਗੋਰਾ, ਰਤਨ ਸਿੰਘ ਜੱਫਰਵਾਲ ਅਤੇ ਪ੍ਰੋਫੈਸਰ ਸਰਚਾਂਦ ਸਿੰਘ ਨੂੰ ਵੀ ਧਾਰਮਿਕ ਸ ਜ਼ਾ ਦਾ ਐਲਾਨ ਕੀਤਾ ਗਿਆ। ਇਹ ਧਾਰਮਿਕ ਸ ਜਾ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਣਾਈ ਗਈ। ਜਥੇਦਾਰ ਸਾਹਿਬ ਵਲੋਂ ਸੁਣਾਈ ਵੀ ਧਾਰਮਿਕ ਸਜ਼ਾ ‘ਚ 2016 ਵਾਲੀ ਅੰਤਰਿੰਗ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਇੱਕ ਸਹਿਜ ਪਾਠ ਖ਼ੁਦ ਕਰਨ ਜਾਂ ਪਾਠੀ ਸਿੰਘ ਪਾਸੋਂ ਸਰਵਣ ਕਰਨ, ਆਪਣੇ ਨਜ਼ਦੀਕੀ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਅਤੇ ਇੱਕ ਸਾਲ ਤੱਕ ਸ਼੍ਰੋਮਣੀ ਕਮੇਟੀ ‘ਚ ਕੋਈ ਵੀ ਅਹੁਦਾ ਨਾ ਲੈਣ ਦੀ ਸ ਜ਼ਾ ਸ਼ਾਮਲ ਹੈ। ਉੱਥੇ ਹੀ ਸੁੱਚਾ ਸਿੰਘ ਲੰਗਾਹ ਮਾਮਲੇ ‘ਚ ਗੁਰਿੰਦਰਪਾਲ ਸਿੰਘ ਗੋਰਾ, ਰਤਨ ਸਿੰਘ ਜ਼ਫਰਵਾਲ ਅਤੇ ਸਰਚਾਂਦ ਸਿੰਘ ਨੂੰ ਇੱਕ-ਇੱਕ ਸਹਿਜ ਪਾਠ ਖ਼ੁਦ ਕਰਨ ਜਾਂ ਸਰਵਣ ਕਰਨ, ਨਜ਼ਦੀਕੀ ਗੁਰਦੁਆਰਾ ਸਾਹਿਬ ਵਿਖੇ ਬਰਤਨ ਸਾਫ਼ ਕਰਨ ਅਤੇ ਕੀਰਤਨ ਸਰਵਣ ਕਰਨ ਤੇ ਗਿਆਰਾਂ-ਗਿਆਰਾਂ ਸੌ ਰੁਪਏ ਦੀ ਕੜਾਹ ਪ੍ਰਸਾਦ ਦੀ ਦੇਗ ਕਰਾਉਣ ਅਤੇ ਇੰਨੀ ਮਾਇਆ ਗੋਲਕ ‘ਚ ਪਾਉਣ ਦੀ ਸ ਜ਼ਾ ਸੁਣਾਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਪਸ਼ਚਾਤਾਪ ਵਜੋਂ ਸ੍ਰੀ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਕਰਵਾਏਗੀ। ਇਸ ਦੇ ਨਾਲ ਹੀ ਨਾਲ ਮੈਂਬਰ ਸਾਰਾਗੜ੍ਹੀ ਸਰਾਂ ਤੋਂ ਲੈ ਕੇ ਘੰਟਾ ਘਰ ਚੌਕ ਤੱਕ ਝਾੜੂ ਦੀ ਸੇਵਾ ਕਰਿਆ ਕਰਨਗੇ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਆਦੇਸ਼ ਜਾਰੀ ਕਰਦਿਆਂ ਕਿਹਾ ਕਿ 2016 ਵਾਲੀ ਅੰਤਰਿੰਗ ਕਮੇਟੀ ਦੇ ਮੈਂਬਰ ਇੱਕ ਸਾਲ ਤੱਕ ਕੋਈ ਵੀ ਅਹੁਦਾ ਹਾਸਲ ਨਹੀਂ ਕਰਨਗੇ। ਭਾਈ ਰਜਿੰਦਰ ਸਿੰਘ ਮਹਿਤਾ ਹੁਣ ਵਾਲੀ ਅੰਤਰਿੰਗ ਕਮੇਟੀ ‘ਚ ਬਤੌਰ ਸੀਨੀਅਰ ਮੀਤ ਪ੍ਰਧਾਨ ਸੇਵਾਵਾਂ ਨਿਭਾ ਰਹੇ ਸਨ, ਜੋ ਕਿ ਹੁਣ ਆਪਣੇ ਅਹੁਦੇ ਨੂੰ ਛੱਡਣਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸਮੁੱਚੀ ਅੰਤ੍ਰਿਗ ਕਮੇਟੀ ਨੂੰ ਸਾਰਾਗੜ੍ਹੀ ਨਿਵਾਸ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਝਾੜੂ ਲਾਉਣ ਦੇ ਹੁਕਮ

ਨਿਹੰਗ ਸਿੰਘ ਦੀ ਦਸਤਾਰ ਦੀ ਬੇਅਦਬੀ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਮੁਲਾਜ਼ਮਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਜ ਪਿਆਰਿਆਂ ਕੋਲ ਪੇਸ਼ ਹੋ ਕੇ ਖਿਮਾ ਜਾਚਨਾ ਕਰਨ ਦੇ ਹੁਕਮ
ਸਾਲ 2016 ਦੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਵਿਚ ਸ਼ਾਮਲ ਮੈਂਬਰਾਂ ‘ਤੇ ਅਗਲੇ ਇਕ ਸਾਲ ਲਈ ਕਿਸੇ ਵੀ ਕਮੇਟੀ, ਅਹੁਦੇ ਵਿਚ ਸ਼ਾਮਲ ਹੋਣ ‘ਤੇ ਰੋਕ

ਗੁਰਿੰਦਰਪਾਲ ਸਿੰਘ ਗੋਰਾ, ਰਤਨ ਸਿੰਘ ਜੱਫਰਵਾਲ ਅਤੇ ਸਰਚਾਂਦ ਸਿੰਘ ਜਦੋਂ ਤੱਕ ਤਨਖਾਹ ( ਧਾਰਮਿਕ ਸ ਜ਼ਾ) ਪੂਰੀ ਨਹੀਂ ਕਰ ਲੈਂਦੇ, ਉਦੋਂ ਤੱਕ ਉਨ੍ਹਾਂ ਨਾਲ ਕੋਈ ਵੀ ਸਿੱਖ ਮਿਲਵਰਤਨ ਨਾ ਰੱਖੇ, ਜੇਕਰ ਕੋਈ ਸਿੱਖ ਇਨ੍ਹਾਂ ਨਾਲ ਮਿਲਵਰਤਨ ਰੱਖਦਾ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਗੁ ਨਾ ਹ ਗਾ ਰ ਹੋਵੇਗਾ: ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ

Check Also

ਸਿੰਘਾਂ ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਾਲੇ ਝ ੜ ਪ

ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਬਾਹਰ ਧਰਨਾ ਦੇ ਰਹੇ ਸਿੱਖਾਂ ਦੇ ਹੱਕ ਵਿਚ ਆਏ …

%d bloggers like this: