Breaking News
Home / ਪੰਜਾਬ / ਲਾਡੋਵਾਲ ਟੋਲ ਪਲਾਜ਼ਾ ‘ਤੇ ਚਲਦੇ ਇੰਟਰਵਿਊ ਦੌਰਾਨ ਹੋਈ ਲ ੜਾ ਈ

ਲਾਡੋਵਾਲ ਟੋਲ ਪਲਾਜ਼ਾ ‘ਤੇ ਚਲਦੇ ਇੰਟਰਵਿਊ ਦੌਰਾਨ ਹੋਈ ਲ ੜਾ ਈ

ਖੇਤੀ ਕਾਨੂੰਨਾਂ ਖ਼ਿਲਾਫ਼ ‘ਰੇਲ ਰੋਕੋ ਅੰਦੋਲਨ’ ਤਹਿਤ ਰੇਲਵੇ ਲਾਈਨਾਂ ’ਤੇ ਬੈਠੇ ਕਿਸਾਨਾਂ ਨੇ ਹੁਣ ਸੂਬਾ ਤੇ ਕੌਮੀ ਮਾਰਗਾਂ ਦੇ ਟੌਲ ਪਲਾਜ਼ਿਆਂ ’ਤੇ ਵੀ ਧਰਨੇ ਲਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੌਲ ਪਲਾਜ਼ਾ ’ਤੇ ਕਿਸਾਨ ਯੂਨੀਅਨਾਂ ਦਾ ਘਿਰਾਓ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਕਿਸਾਨ ਆਗੂ ਪਲਾਜ਼ਾ ਤੋਂ ਲੰਘਣ ਵਾਲੇ ਵਾਹਨਾਂ ਨੂੰ ਮੁਫ਼ਤ ਲੰਘਾ ਰਹੇ ਹਨ।

ਦੱਸਣਯੋਗ ਹੈ ਕਿ ਕਿਸਾਨਾਂ ਦੇ ਪੱਕੇ ਡੇਰੇ ਦੇਖ ਕੇ ਸਰਕਾਰ ਨੂੰ ਭਾਵੇਂ ਕੋਈ ਅਸਰ ਨਾ ਹੋਇਆ ਹੋਵੇ, ਪਰ ਟੌਲ ਪਲਾਜ਼ਾ ਵਾਲਿਆਂ ਦੇ ਰੰਗ ਉੱਡ ਗਏ ਹਨ, ਦੋ ਦਿਨਾਂ ਵਿਚ 70 ਲੱਖ ਰੁਪਏ ਤੋਂ ਵੱਧ ਨੁਕਸਾਨ ਹੋਣ ਦੀ ਗੱਲ ਆਖੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਖੇਤੀ ਕਾਨੂੰਨਾਂ ਵਿੱਚ ਸੋਧ ਨਾ ਕੀਤੀ ਗਈ ਤਾਂ ਇਹ ਧਰਨੇ ਲਗਾਤਾਰ ਜਾਰੀ ਰਹਿਣਗੇ।

ਕਿਰਤੀ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਗੁਰਮੁਖ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜੋ ਤਿੰਨ ਕਾਨੂੰਨ ਬਣਾਏ ਗਏ ਹਨ, ਉਹ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹਨ, ਜਿਸ ਨਾਲ ਕਿਸਾਨੀ ਤਬਾਹ ਹੋ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਰ ਸਿਆਸੀ ਪਾਰਟੀ ਇਸ ਕਾਨੂੰਨ ’ਤੇ ਆਪਣੀ ਰਾਜਨੀਤੀ ਚਮਕਾ ਰਹੀਆਂ ਹੈ, ਜੋ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਇਸ ਮਾਮਲੇ ’ਚ ਵਿਧਾਨ ਸਭਾ ਦਾ ਸੈਸ਼ਨ ਛੇਤੀ ਬੁਲਾਉਣਾ ਚਾਹੀਦਾ ਹੈ, ਜਿਸ ’ਚ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਬੁਲਾ ਕੇ ਕਾਨੂੰਨ ਦੇ ਵਿਰੋਧ ’ਚ ਮਤਾ ਪਾਸ ਕਰ ਇਸ ਨੂੰ ਰੱਦ ਕਰਨਾ ਚਾਹੀਦਾ ਹੈ ਤਾਂ ਕਿ ਕਿਸਾਨਾਂ ਦਾ ਭਲਾ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਜਪਾ ਆਗੂ ਕੇਂਦਰ ਵਿੱਚ ਸਰਕਾਰ ਹੋਣ ਕਾਰਨ ਇਸ ਕਾਨੂੰਨ ਨੂੰ ਕਿਸਾਨ ਪੱਖੀ ਕਰਾਰ ਦੇ ਰਹੇ ਹਨ ਪਰ ਉਨ੍ਹਾਂ ਨੂੰ ਇਨ੍ਹਾਂ ਦੇ ਭਵਿੱਖ ਵਿੱਚ ਪੈਣ ਵਾਲੇ ਪ੍ਰਭਾਵਾਂ ਦਾ ਅੰਦਾਜ਼ਾ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਸੋਮ ਪ੍ਰਕਾਸ਼ ਤੇ ਸਨੀ ਦਿਓਲ ਨੂੰ ਇਨ੍ਹਾਂ ਕਾਨੂੰਨਾਂ ਬਾਰੇ ਪੂਰੀ ਜਾਣਕਾਰੀ ਨਹੀਂ ਹੈ ਤੇ ਉਹ ਸਿਰਫ਼ ਸਿਆਸਤ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Check Also

ਰਵਨੀਤ ਬਿੱਟੂ ਤੇ ਹ ਮ ਲੇ ਦਾ ਮਾਮਲਾ- ਯੋਗੇਂਦਰ ਯਾਦਵ ਤੇ ਸ਼ੱਕ

ਨਵੀਂ ਦਿੱਲੀ: ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਦਿੱਲੀ ਵਿੱਚ ਸਿੰਘੂ …

%d bloggers like this: