Breaking News
Home / ਪੰਥਕ ਖਬਰਾਂ / ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਮੋਰਚੇ ਵਾਲੇ ਸਿੰਘਾਂ ਵਿਚਾਲੇ ਟਕਰਾਅ

ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਮੋਰਚੇ ਵਾਲੇ ਸਿੰਘਾਂ ਵਿਚਾਲੇ ਟਕਰਾਅ

328 ਪਾਵਨ ਸਰੂਪਾਂ ਦੇ ਮਾਮਲੇ ਵਿਚ ਧਰਨਾ ਦੇ ਰਹੀਆਂ ਸਿੱਖ ਜਥੇਬੰਦੀਆਂ ਦੇ ਕੁਝ ਕਾਰਕੁਨਾਂ ਵਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਗੇਟ ਨੂੰ ਤਾਲਾ ਲਾਉਣ ਤੋਂ ਬਾਅਦ ਪੈਦਾ ਹੋਈ ਹਿੰ ਸ ਕ ਸਥਿਤੀ ਵਿਚ ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਦੇ ਕਈ ਵਿਅਕਤੀ ਜ਼ ਖ ਮੀ ਹੋਏ ਹਨ।


ਜਾਣਕਾਰੀ ਅਨੁਸਾਰ ਧਰਨਾ ਦੇ ਰਹੀਆਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਵਿਚੋਂ ਸੁਖਜੀਤ ਸਿੰਘ ਖੋਸਾ ਤੇ ਉਸ ਦੇ ਕੁਝ ਸਾਥੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਗੇਟ ਨੂੰ ਤਾਲਾ ਲਾ ਦਿੱਤਾ ਅਤੇ ਦੂਜੇ ਛੋਟੇ ਗੇਟ ਦੇ ਸਾਹਮਣੇ ਖੁਦ ਧਰਨਾ ਲਾ ਕੇ ਬੈਠ ਗਏ। ਦੁਪਹਿਰ ਵੇਲੇ ਜਦੋਂ ਰੋਟੀ ਦੇ ਸਮੇਂ ਕਰਮਚਾਰੀ ਦਫਤਰ ਤੋਂ ਬਾਹਰ ਜਾ ਰਹੇ ਸਨ ਤਾਂ ਉਨ੍ਹਾਂ ਵਿਚਾਲੇ ਝੜਕ ਹੋ ਗਈ, ਜਿਸ ਨੇ ਹਿੰ ਸ ਕ ਰੂਪ ਧਾਰ ਲਿਆ। ਇਸ ਦੌਰਾਨ ਕਿ ਰ ਪਾ ਨਾਂ ਤੇ ਡਾਂ ਗਾਂ ਵੀ ਚਲੀਆਂ ਅਤੇ ਕਈਆਂ ਦੀਆਂ ਦਸਤਾਰਾਂ ਲੱਥੀਆਂ।

ਇਸ ਦੌਰਾਨ ਧਰਨਾਕਾਰੀਆਂ ਵਿਚ ਸ਼ਾਮਲ ਇਕ ਔਰਤ ਦੀ ਵੀ ਮਾ ਰ ਕੁੱ ਟ ਕੀਤੀ ਗਈ। ਇਸੇ ਤਰ੍ਹਾਂ ਕਈ ਮੀਡੀਆ ਕਰਮੀਆਂ ਦੀ ਵੀ ਮਾਰਕੁਟ ਕੀਤੀ ਗਈ। ਸ਼੍ਰੋਮਣੀ ਕਮੇਟੀ ਨੇ ਧਰਨੇ ਵਾਲੀ ਥਾਂ ਖਾਲੀ ਕਰਵਾ ਲਈ ਹੈ। ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਹ ਮ ਲੇ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਿਜੈ ਸਿੰਘ ਅਤੇ ਇਕ ਹੋਰ ਕਰਮਚਾਰੀ ਸਰਬਜੀਤ ਸਿੰਘ ਜ਼ ਖ਼ ਮੀ ਹੋਏ ਹਨ।

ਇਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਨਾ ਜ਼ੁ ਕ ਹੈ। ਇਸ ਤੋਂ ਇਲਾਵਾ ਕੁਝ ਹੋਰ ਕਰਮਚਾਰੀਆਂ ਨੂੰ ਵੀ ਸੱ ਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਤੋਂ ਪੰਜ ਸਿੰਘ ਸਾਹਿਬਾਨਾਂ ਦੀ ਹੰਗਾਮੀ ਮੀਟਿੰਗ ਸੱਦਣ ਅਤੇ ਮਰਿਆਦਾ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ। ਦੂਜੇ ਪਾਸੇ ਧਰਨਾਕਾਰੀਆਂ ਵਿਚ ਸ਼ਾਮਲ ਸਿੱਖ ਕਾਰਕੁਨਾਂ ਨੇ ਦੋ ਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਹੋਰਨਾਂ ਵਲੋਂ ਚਿੱਟੇ ਦਿਨ ਡਾਂ ਗਾਂ ਤੇ ਕਿ ਰ ਪਾ ਨਾਂ ਨਾਲ ਉਨ੍ਹਾਂ ’ਤੇ ਹ ਮ ਲਾ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਦੇ ਕਈ ਸਾਥੀ ਜ਼ ਖ ਮੀ ਹੋਏ ਹਨ।

Check Also

ਕਰਤਾਰਪੁਰ ਸਾਹਿਬ ਦੇ ਪ੍ਰਬੰਧ ਗੈਰ ਸਿੱਖ ਹੱਥਾਂ ਚ ਦੇਣ ਬਾਰੇ ਪ੍ਰਚਾਰ ਭਾਰਤੀ ਸਾਜਿਸ਼

ਕਰਤਾਰਪੁਰ ਸਾਹਿਬ ਦੇ ਪ੍ਰਬੰਧ ਗੈਰ ਸਿੱਖ ਹੱਥਾਂ ਚ ਦੇਣ ਬਾਰੇ ਪ੍ਰਚਾਰ ਭਾਰਤੀ ਸਾਜਿਸ਼, ਪਾਕਿ ਗੁਰਦੁਆਰਾ …

%d bloggers like this: