Breaking News
Home / ਅੰਤਰ ਰਾਸ਼ਟਰੀ / ਕਿਸਾਨ ਸੰਘਰਸ਼ – ਜਸਟਿਨ ਟਰੂਡੋ ਨੇ ਇੰਡੀਆ ਨੂੰ ਦਿੱਤਾ ਠੋਕਵਾਂ ਜਵਾਬ

ਕਿਸਾਨ ਸੰਘਰਸ਼ – ਜਸਟਿਨ ਟਰੂਡੋ ਨੇ ਇੰਡੀਆ ਨੂੰ ਦਿੱਤਾ ਠੋਕਵਾਂ ਜਵਾਬ

ਕੈਨੇਡਾ ਦੁਨੀਆਂ ਭਰ ਵਿੱਚ ਕਿਤੇ ਵੀ ਮਨੁੱਖੀ ਅਧਿਕਾਰਾਂ ਦੀ ਗੱਲ ਹੋਵੇਗੀ ਖੜਾ ਹੋਵੇਗਾ- ਜਸਟਿਨ ਟਰੂਡੋ
ਭਾਰਤ ਵੱਲੋਂ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕਰਨ ਤੋਂ ਬਾਅਦ ਜਸਟਿਨ ਟਰੂਡੋ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸਾਫ ਕੀਤਾ ਹੈ ਕਿ ਕੈਨੇਡਾ ਦੁਨੀਆਂ ਭਰ ਵਿੱਚ ਮਨੁੱਖੀ ਅਧਿਕਾਰਾਂ ਅਤੇ ਸ਼ਾਂਤੀਪੂਰਵਕ ਢੰਗ ਨਾਲ ਕੀਤੇ ਜਾਂਦੇ ਰੋਸ ਮੁਜ਼ਾਹਰਿਆਂ ਦੀ ਵਕਾਲਤ ਕਰਦਾ ਰਹੇਗਾ। ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੈਨੇਡਾ ਆਪਣੀਆਂ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਵਚਨਬੱਧ ਹੈ ਤੇ ਰਹੇਗਾ। ਗੌਰਤਲਬ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ, ਕੈਬਨਿਟ ਮੰਤਰੀਆਂ ਤੇ ਹੋਰ ਰਾਜਨੀਤਕ ਆਗੂਆਂ ਵੱਲੋਂ ਭਾਰਤ ਦੇ ਕਿਸਾਨਾਂ ਦੇ ਹੱਕ ਵਿੱਚ ਬਿਆਨ ਜਾਰੀ ਕਰਨ ਤੋਂ ਬਾਅਦ ਭਾਰਤ ਵੱਲੋਂ ਕੈਨੇਡੀਅਨ ਰਾਜਦੂਤ ਨੂੰ ਤਲਬ ਕੀਤਾ ਗਿਆ ਸੀ ।

ਇੰਡੋ ਕੈਨੇਡੀਅਨ ਮੀਡੀਆ ਕਲੱਬ ਵੱਲੋਂ ਕਿਸਾਨ ਮੋਰਚੇ ਦੀ ਪੂਰਨ ਹਿਮਾਇਤ
ਟਰਾਂਟੋ ਦੇ ਇੰਡੋ ਕੈਨੇਡੀਅਨ ਮੀਡੀਆ ਕਲੱਬ ਵੱਲੋਂ ਸਰਵਸੰਮਤੀ ਨਾਲ ਫੈਸਲਾ ਲੈਂਦਿਆਂ ਭਾਰਤ ਦੇ ਕਿਸਾਨ ਅੰਦੋਲਨ ਦੀ ਪੂਰਨ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ, ਕਲੱਬ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦਿਆਂ ਸਰਕਾਰ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਜਲਦ ਹੱਲ ਕੱਢੇ । ਇਸਦੇ ਨਾਲ ਹੀ ਕਲੱਬ ਵੱਲੋਂ ਸਾਰਿਆਂ ਨੂੰ ਹੀ ਰਾਜਨੀਤਕ ਮਤਭੇਦ ਭੁਲਾ ਭਾਈਚਾਰਕ ਸਾਂਝ ਤੇ ਮਿਲਵਰਤਣ ਬਣਾਕੇ ਰੱਖਣ ਲਈ ਬੇਨਤੀ ਕੀਤੀ ਗਈ ਹੈ।

ਕੈਨੇਡਾ ਵੱਲੋਂ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਬਰਦਾਸ਼ਤ ਨਹੀਂ ਕਰਾਂਗੇ- ਭਾਰਤ, ਕੈਨੇਡੀਅਨ ਹਾਈ ਕਮਿਸ਼ਨਰ ਕੀਤਾ ਗਿਆ ਤਲਬ਼
India summons Canadian envoy, warns Justin Trudeau’s remarks on farmers’ protest may damage ties
ਭਾਰਤ ਦੇ ਵਿਦੇਸ਼ ਮੰਤਰਾਲੇ (ਐਮ.ਈ.ਏ.) ਨੇ ਸ਼ੁੱਕਰਵਾਰ ਨੂੰ ਜਾਰੀ ਇਕ ਅਧਿਕਾਰਤ ਬਿਆਨ ਵਿਚ ਕਿਹਾ ਹੈ ਕਿ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਅੱਜ ਵਿਦੇਸ਼ ਮੰਤਰਾਲੇ ਵਿਖੇ ਬੁਲਾਇਆ ਸੀ ਅਤੇ ਦੱਸਿਆ ਗਿਆ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ, ਕੁਝ ਕੈਬਨਿਟ ਮੰਤਰੀਆਂ ਅਤੇ ਮੈਂਬਰਾਂ ਵੱਲੋਂ ਜੋਂ ਭਾਰਤੀ ਕਿਸਾਨਾਂ ਦੇ ਹੱਕ ਵਿੱਚ ਟਿੱਪਣੀਆਂ ਕੀਤੀਆਂ ਗਈਆਂ ਹਨ ਉਹ ਬਰਦਾਸ਼ਤ ਯੋਗ ਨਹੀਂ ਹਨ ਅਤੇ ਭਾਰਤੀ ਕਿਸਾਨਾਂ ਨਾਲ ਜੁੜੇ ਮੁੱਦੇ ਸਾਡੇ ਅੰਦਰੂਨੀ ਮੁੱਦੇ ਹਨ ਇਸ ਲਈ ਸਾਡੇ ਅੰਦਰੂਨੀ ਮਾਮਲਿਆਂ ਵਿਚ ਇਹ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਹੈ ‌। ਉਨਾਂ ਕਿਹਾ ਕਿ ਇਹੋ ਜਿਹੇ ਵਿਵਹਾਰ ਨਾਲ ਭਾਰਤ-ਕੈਨੇਡਾ ਦੇ ਰਿਸ਼ਤਿਆਂ ਵਿੱਚ ਕੁੜਤਨ ਆ ਸਕਦੀ ਹੈ ‌। ਜ਼ਿਕਰਯੋਗ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਤੇ ਹੋਰ ਸਾਂਸਦਾਂ ਮੰਤਰੀਆਂ ਸਮੇਤ ਵੱਡੀ ਗਿਣਤੀ ਵਿੱਚ ਰਾਜਨੀਤਕ ਲੋਕਾਂ ਵੱਲੋਂ ਭਾਰਤ ਦੇ ਕਿਸਾਨਾਂ ਦੇ ਹੱਕ ਵਿੱਚ ਬਿਆਨ ਜਾਰੀ ਕੀਤੇ ਗਏ ਸਨ।

In an official statement issued by the Ministry of External Affairs (MEA) on Friday, it said, “The Canadian High Commissioner was summoned to the Ministry of External Affairs today and informed that comments by the Canadian Prime Minister, some Cabinet Ministers and Members of Parliament on issues relating to Indian farmers constitute an unacceptable interference in our internal affairs.”
ਕੁਲਤਰਨ ਸਿੰਘ ਪਧਿਆਣਾ

Check Also

ਖ਼ਾਲਸਾ ਏਡ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਕੀਤਾ ਗਿਆ ਨਾਮਜ਼ਦ, ਨਵਜੋਤ ਸਿੱਧੂ ਵੀ ਨਿੱਤਰੇ ਖਾਲਸਾ ਏਡ ਦੇ ਹੱਕ ਵਿਚ

ਜਲੰਧਰ, 18 ਜਨਵਰੀ – ਕੈਨੇਡਾ ਦੇ ਐਮ.ਪੀ. ਟਿਮ ੳੱੁਪਲ, ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਅਤੇ …

%d bloggers like this: