Breaking News
Home / ਰਾਸ਼ਟਰੀ / ਅਕਸ਼ੈ ਕੁਮਾਰ ਵੱਲੋਂ ਰਾਮ ਮੰਦਰ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਦੀ ਅਪੀਲ

ਅਕਸ਼ੈ ਕੁਮਾਰ ਵੱਲੋਂ ਰਾਮ ਮੰਦਰ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਦੀ ਅਪੀਲ

ਅਦਾਕਾਰ ਅਕਸ਼ੈ ਕੁਮਾਰ (Akshay Kumar) ਨੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਕਿਹਾ ਹੈ। ਉਨ੍ਹਾਂ ਨੇ ਆਪਣੇ ਘਰ ਵਿਚ ਵੀਡੀਓ ਸ਼ੂਟ ਕੀਤਾ ਹੈ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਦਾਨ ਲਈ ਪ੍ਰੇਰਿਤ ਕਰਨ ਲਈ ਹਿੰਦੂ ਮਹਾਂਕਾਵਿ ਰਮਾਇਣ ਵਿਚੋਂ ਇਕ ਕਹਾਣੀ ਸੁਣਾਈ।

ਅਕਸ਼ੈ ਕੁਮਾਰ ਨੇ ਆਪਣੀ ਵੀਡੀਓ ਦੀ ਸ਼ੁਰੂਆਤ ਕਰਦੇ ਹੋਏ ਦੱਸਿਆ ਕਿ ਉਸ ਨੇ ਰਾਤ ਆਪਣੀ ਬੇਟੀ ਨਿਤਾਰਾ ਨੂੰ ਇੱਕ ਗਲਹਿਰੀ ਦੀ ਕਹਾਣੀ ਸੁਣਾਈ ਸੀ ਜੋ ਰਾਮ ਸੇਤੂ ਦੇ ਨਿਰਮਾਣ ਵਿੱਚ ਇੱਕ ਛੋਟਾ ਜਿਹਾ ਯੋਗਦਾਨ ਦੇਣਾ ਚਾਹੁੰਦੀ ਸੀ ਤਾਂ ਜੋ ਭਗਵਾਨ ਰਾਮ ਲੰਕਾ ਪਹੁੰਚ ਸਕਣ।

ਅਕਸ਼ੈ ਨੇ ਕਿਹਾ ਕਿ ਇਹ ਕਹਾਣੀ ਹਰ ਕਿਸੇ ਨੂੰ ਰਾਮ ਮੰਦਰ ਦੀ ਉਸਾਰੀ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੀ ਹੈ।

ਅਕਸ਼ੈ ਨੇ ਆਪਣੀ ਵੀਡੀਓ ਵਿੱਚ ਕਿਹਾ ਹੈ, ‘ਭਗਵਾਨ ਸ਼੍ਰੀ ਰਾਮ ਦਾ ਇੱਕ ਵੱਡਾ ਮੰਦਰ ਅਯੁੱਧਿਆ ਵਿੱਚ ਬਣਾਇਆ ਜਾ ਰਿਹਾ ਹੈ। ਇਸ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।

Check Also

ਇਸਲਾਮ ਜਾਂ ਈਸਾਈ ਧਰਮ ਦੀ ਚੋਣ ਕਰਨ ਵਾਲੇ ਦਲਿਤਾਂ ਨੂੰ ਨਹੀਂ ਮਿਲੇਗਾ ਕੋਟੇ ਦਾ ਲਾਭ- ਰਵੀਸ਼ੰਕਰ ਪ੍ਰਸਾਦ

ਨਵੀਂ ਦਿੱਲੀ- ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਅਨੁਸੂਚਿਤ ਜਾਤੀਆਂ ਦੇ ਬਾਰੇ ਰਾਜ ਸਭਾ …

%d bloggers like this: