Breaking News
Home / ਪੰਜਾਬ / ਅਕਾਲੀ ਦਲ ਬਾਦਲ ਅਤੇ ਸ਼ਿਵ ਸੈਨਾ ਦੇ ਨਿੱਘੇ ਸੰਬੰਧਾਂ ਦੀ ਆਡੀਉ ਹੋਈ ਵਾਇਰਲ

ਅਕਾਲੀ ਦਲ ਬਾਦਲ ਅਤੇ ਸ਼ਿਵ ਸੈਨਾ ਦੇ ਨਿੱਘੇ ਸੰਬੰਧਾਂ ਦੀ ਆਡੀਉ ਹੋਈ ਵਾਇਰਲ

ਦਲਜੀਤ ਸਿੰਘ ਚੀਮਾ, ਅਮਰਜੀਤ ਚਾਵਲਾ , ਜਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਦੀ ਦੇ ਸ਼ਿਵ ਸੈਨਾ ਦੇ ਕੁੱਤੇ ਸੰਜੀਵ ਘਨੌਲੀ ਨਾਲ ਸਿੱਧੇ ਸੰਬੰਧਾਂ ਨੂੰ ਸਾਬਿਤ ਕਰਦੀ ਆਡੀਓ ,,, ਸ਼ਿਵ ਸੈਨਾ ਆਗੂ ਸੰਜੀਵ ਘਨੌਲੀ ਉਹੀ ਹੈ ਜਿਸ ਨੇ ਕਿਸਾਨਾਂ ਨੂੰ ਕਿਹਾ ਸੀ ਵਿਹਲੇ ਤੇ ਅਕਾਲੀਆਂ ਨਾਲ ਸੰਜੀਵ ਘਨੌਲੀ ਦੇ ਨਿੱਘੇ ਰਿਸ਼ਤੇ ਕੀ ਸਾਬਿਤ ਕਰਦੇ ਹਨ?

ਅਕਾਲੀ ਦਲ ਦੇ ਵਰਕਰਾਂ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ’ਚ ਐਸਜੀਪੀਸੀ ਦੇ ਸਾਬਕਾ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਹੈ ਕਿ ਭਾਜਪਾ ਦੇ ਵੱਲੋਂ ਲਾਲਪੁਰਾ ਬਾਰੇ ਕਿਹਾ ਕਿ ਉਹ ਸਿੱਖ ਸੰਗਤਾਂ ਦੇ ਮਨਾਂ ਨੂੰ ਠੇਸ ਪਹੁੰਚਾਉਂਦਾ ਹੈ ਅਤੇ ਜਿੱਥੇ ਵੀ ਹੈ ਸਿੱਖ ਸਮੁਦਾਇ ਦੇ ਨਾਲ ਸੰਬੰਧਿਤ ਸੰਗਤਾਂ ਕੋਈ ਸੰਘਰਸ਼ ਕਰਦੀਆਂ ਹਨ ਤਾਂ ਉਨ੍ਹਾਂ ਦੇ ਖ਼ਿਲਾਫ਼ ਕੂੜ ਪ੍ਰਚਾਰ ਕਰਨਾ ਹੈ

ਉਨ੍ਹਾਂ ਅੱਗੇ ਕਿਹਾ ਕਿ ਇਕਬਾਲ ਸਿੰਘ ਲਾਲਪੁਰਾ ਨੂੰ ਪੈਸੇ ਦਾ ਘੁਮੰਡ ਹੈ ਤੇ ਉਹ ਪੁੱਛਣਾ ਚਾਹੁੰਦੇ ਹਨ ਕਿ ਇਕਬਾਲ ਸਿੰਘ ਲਾਲਪੁਰਾ ਕੋਲ ਇੰਨਾ ਪੈਸਾ ਕਿੱਥੋਂ ਆਇਆ ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ ?

ਵਰਣਨਯੋਗ ਹੈ ਕਿ ਜਿ਼ਲਾ ਰੋਪੜ ਅਕਾਲੀ ਦਲ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਸ਼ਿਕਾਇਤ ਕਰ ਕੇ ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਦੇ ਖਿਲਾਫ ਪੰਥਕ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਨੂੰ ਦਿੱਤੀ ਗਈ ਲਿਖਤੀ ਸ਼ਿਕਾਇਤ ਵਿੱਚ ਕੁਝ ਤਸਵੀਰਾਂ ਦੇ ਹਵਾਲੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ, ਬਾਦਲ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਇਸਤਰੀ ਵਿੰਗ ਦੀ ਜ਼ਿਲਾ ਪ੍ਰਧਾਨ ਕੁਲਵਿੰਦਰ ਕੌਰ ਅਤੇ ਹੋਰਨਾਂ ਨੇ ਦੋਸ਼ ਲਾਇਆ ਹੈ ਕਿ ਇਕਬਾਲ ਸਿੰਘ ਕੁਰਸੀ ਉੱਤੇ ਬੈਠੇ ਅਤੇ ਮੇਜ਼ ਉੱਤੇਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰ ਕੇ ਪਾਠ ਕਰਦੇ ਦਿਖਾਈ ਦੇਂਦੇ ਹਨ, ਜਦੋਂ ਕਿ ਉਹ ਸਰੀਰਕ ਤੌਰ ਉੱਤੇ ਤੰਦਰੁਸਤ ਹਨ ਅਤੇ ਰੋਜ਼ ਸਿਆਸੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਉੱਤੇ ਨਾ ਚੰਦੋਆ ਲੱਗਾ ਹੋਇਆ ਹੈ ਤੇ ਨਾ ਰੁਮਾਲੇ ਸਹੀ ਰੂਪ ਵਿੱਚ ਨਜ਼ਰ ਆ ਰਹੇ ਹਨ। ਲਾਲਪੁਰਾ ਸ੍ਰੀ ਗੁਰੂ ਗ੍ਰੰਥ ਦੀ ਹਜ਼ੂਰੀ ਵਿੱਚ ਜੁਰਾਬਾਂ ਪਾ ਕੇ ਵੀ ਬੈਠੇ ਹਨ, ਜੋ ਮਰਿਆਦਾ ਦੀ ਉਲੰਘਣਾ ਹੈ।

ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਵਾ ਕੇ ਸਖਤ ਕਾਰਵਾਈ ਕੀਤੀ ਜਾਵੇ।ਪਤਾ ਲੱਗਾ ਹੈ ਕਿ ਇਕਬਾਲ ਸਿੰਘ ਲਾਲਪੁਰਾ ਦਾ ਮੁੱਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਪੁੱਜ ਗਿਆ ਹੈ ਤੇ ਜਥੇਦਾਰ ਸ੍ਰੀ ਅਕਾਲ ਤਖਤ ਵੱਲੋਂ ਗੜ੍ਹਸ਼ੰਕਰ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਖਸ਼ ਸਿੰਘ ਖਾਲਸਾ, ਅੰਤਿ੍ਰੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਅਤੇ ਤਖਤ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਤਿੰਨ ਦਿਨਾਂ ਅੰਦਰ ਇਸ ਦੀ ਰਿਪੋਰਟ ਦੇਵੇਗੀ।

ਦੂਸਰੇ ਪਾਸੇ ਇਕਬਾਲ ਸਿੰਘ ਲਾਲਪੁਰਾ ਦੇ ਘਰ ਜਾ ਕੇ ਆਏ ਤਖਤ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਕਿਹਾ ਕਿ ਲਾਲਪੁਰਾ ਘਰ ਨਹੀਂ ਸਨ, ਉਨ੍ਹਾਂ ਨੂੰ ਫੋਨ ਉੱਤੇਤਿੰਨ ਦਿਨਾਂ ਦੇ ਅੰਦਰ ਤਖਤ ਕੇਸਗੜ੍ਹ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਨੂੰ ਕਿਹਾ ਗਿਆ ਹੈ।ਦੂਸਰੇ ਪਾਸੇ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਉਹ ਪਾਠ ਕਰਦੇ ਨਵਾਂ ਸਾਲ ਮਨਾ ਰਹੇ ਸਨ, ਜਿਸ ਸੰਬੰਧੀ ਉਨ੍ਹਾਂ ਦੇ ਲੜਕੇ ਨੇ ਫੇਸਬੁਕ ਉੱਤੇ ਫੋਟੋ ਪਾਈ ਸੀ, ਉਹ ਗੁਰੂ ਗ੍ਰੰਥ ਸਾਹਿਬ ਤੋਂ ਨਹੀਂ, ਸੈਂਚੀਆਂ ਤੋਂ ਪਾਠ ਕਰ ਰਹੇ ਸਨ, ਉਨ੍ਹਾਂ ਉੱਤੇ ਸਿਆਸਤ ਤੋਂ ਪ੍ਰੇਰਿਤ ਹੋ ਕੇ ਅਜਿਹੇ ਦੋਸ਼ ਲਾਏ ਜਾ ਰਹੇ ਹਨ।

Check Also

ਲੱਖਾ ਸਿਧਾਣਾ ਦੇ ਹੱਕ ਵਿਚ ਨਿੱਤਰੇ ਸੁਖਬੀਰ ਬਾਦਲ

ਲੱਖਾ ਸਿਧਾਣਾ ਦੇ ਹੱਕ ਵਿਚ ਡਟੇ ਨਵਜੋਤ ਸਿੱਧੂ, ਕਿਹਾ- ਦਿੱਲੀ ਪੁਲਿਸ ਦਾ ਸਾਡੇ ਅਧਿਕਾਰ ਖੇਤਰ …

%d bloggers like this: