ਖੇਤੀਬਾੜੀ ਕਾਨੂੰਨ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਜਾਰੀ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਕਈ ਆਗੂ ਕਿਸਾਨਾਂ ‘ਤੇ ਤਿੱਖੀ ਟਿੱਪਣੀਆਂ ਕਰਦੇ ਰਹਿੰਦੇ ਹਨ। ਰਾਜਸਥਾਨ ਦੇ ਦੌਸਾ ਤੋਂ ਭਾਜਪਾ ਦੀ ਸੰਸਦ ਮੈਂਬਰ ਜਸਕੌਰ ਮੀਨਾ ਨੇ ਧਰਨੇ ‘ਤੇ ਬੈਠੇ ਕਿਸਾਨਾਂ ਦੀ ਤੁਲਨਾ ਖਾਲਿਸਤਾਨੀਆਂ ਨਾਲ ਕੀਤੀ ਹੈ।
ਕਿਸਾਨ ਅੰਦੋਲਨ ਨੂੰ ਲੈ ਕਿ ਭਾਜਪਾ ਸਾਂਸਦ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੁਗਪੁਰਸ਼ ਹਨ। ਜੋ ਦੇਸ਼ ਨੂੰ ਬਦਲਣਾ ਚਾਹੁੰਦੇ ਹਨ ਤੇ ਖੇਤੀ ਕਾਨੂੰਨ ਇਸੇ ਦਿਸ਼ਾ ਵੱਲ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਵਿਚ ਅੱ ਤ ਵਾ ਦੀ AK-47 ਲੈ ਕੇ ਬੈਠੇ ਹਨ। ਜੋ ਉਥੇ ਬੈਠੇ ਹਨ, ਉਹ ਖਾਲਿਸਤਾਨੀ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਭਾਜਪਾ ਆਗੂਆਂ ਨੇ ਕਿਸਾਨ ਸੰਘਰਸ਼ ਬਾਰੇ ਅਜਿਹੀ ਟਿੱਪਣੀਆਂ ਕੀਤੀਆਂ ਹਨ। ਸੰਘਰਸ਼ ਨੂੰ ਖਾਲਿਸਤਾਨੀਆਂ ਨਾਲ ਜੋੜਨ ਦੀਆਂ ਲਗਾਤਾਰ ਕੋਸ਼ਿਸ਼ਾਂ ਹੋਈਆਂ ਹਨ। ਇਥੇ ਹੀ ਨਹੀਂ, ਬਰਡ ਫਲੂ ਵਰਗੀਆਂ ਬਿਮਾਰੀਆਂ ਨੂੰ ਵੀ ਕਿਸਾਨ ਸੰਘਰਸ਼ ਦੀ ਦੇਣ ਦੱਸਿਆ ਜਾਂਦਾ ਰਿਹਾ ਹੈ।
ਕਿਸਾਨਾਂ ਨੇ ਇਹ ਮਸਲਾ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਵਿਚ ਵੀ ਚੁੁੱਕਿਆ ਸੀ ਪਰ ਇਸ ਸਬੰਧੀ ਲਗਾਤਾਰ ਅਜਿਹੇ ਬਿਆਨਾਂ ਦਾ ਆਉਣਾ ਜਾਰੀ ਹੈ।