ਦਿੱਲੀ ਪੁਲਸ ਨੇ ਵਿਗਿਆਨ ਭਵਨ ਬਾਹਰ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਰੋਕਣ ਲਈ ਗੱਡੀ ਦਾ ਡੰਡਾ ਮਾਰ ਭੰਨਿਆ ਪਿਛਲਾ ਸ਼ੀਸ਼ਾ
ਖੇਤੀ ਕਾਨੂੰਨਾਂ ਸਬੰਧੀ ਅੱਜ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ 11ਵੇਂ ਗੇੜ ਦੀ ਬੈਠਕ ਹੋਵੇਗੀ। ਇਸ ਬੈਠਕ ‘ਚ ਸ਼ਾਮਿਲ ਹੋਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਦਿੱਲੀ ਦੇ ਵਿਗਿਆਨ ਭਵਨ ਵਿਖੇ ਪਹੁੰਚ ਚੁੱਕੇ ਹਨ।
ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਅੱਜ 11ਵੇਂ ਗੇੜ ਦੀ ਬੈਠਕ ਹੋਵੇਗੀ। ਬੈਠਕ ਤੋਂ ਪਹਿਲਾਂ ਗੱਲਬਾਤ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਕਿਸੇ ਵੀ ਤਰੀਕੇ ਰਾਹੀਂ ਇਸ ਅੰਦੋਲਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਪਰ ਕਿਸਾਨ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਰਣਨੀਤੀ ਸਾਡੇ ‘ਤੇ ਜਾਲ ਪਾਉਣ ਦੀ, ਮਠਿਆਈ ਅੰਦਰ ਜ਼ਹਿਰ ਲੁਕਾਉਣ ਦੀ ਸੀ। ਸਰਕਾਰ ਕਿਸੇ ਵੀ ਤਰ੍ਹਾਂ ਇਸ ਵਿਰੋਧ ਪ੍ਰਦਰਸ਼ਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਹੋਈ ਬੈਠਕ ‘ਚ ਕਿਸਾਨ ਆਗੂਆਂ ਨੇ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਹੈ ਕਿ ਅਸੀਂ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰਦੇ ਹਨ। ਉੱਥੇ ਹੀ ਅੱਜ ਦੀ ਬੈਠਕ ਬਾਰੇ ਗੱਲਬਾਤ ਕਰਦਿਆਂ ਪੰਧੇਰ ਨੇ ਕਿਹਾ ਕਿ ਅਸੀਂ ਅੱਜ ਦੀ ਬੈਠਕ ‘ਚ ਐਮ. ਐਸ. ਪੀ. ਅਤੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਵਿਚਾਰ-ਵਟਾਂਦਰਾ ਕਰਾਂਗੇ।
ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਅੱਜ 11ਵੇਂ ਗੇੜ ਦੀ ਬੈਠਕ ਹੋਵੇਗੀ। ਇਸ ਬੈਠਕ ‘ਚ ਸ਼ਾਮਿਲ ਹੋਣ ਲਈ ਕਿਸਾਨ ਆਗੂ ਸਿੰਘੂ ਬਾਰਡਰ ਤੋਂ ਬੱਸਾਂ ‘ਚ ਸਵਾਰ ਹੋ ਕੇ ਦਿੱਲੀ ਦੇ ਵਿਗਿਆਨ ਭਵਨ ਲਈ ਰਵਾਨਾ ਹੋ ਗਏ ਹਨ।