Breaking News
Home / ਪੰਜਾਬ / ਡੇਢ ਸਾਲ ਵਾਲੇ ਪ੍ਰਪੋਜਲ ‘ਤੇ ਵਿਚਾਰ ਤੋਂ ਬਾਅਦ ਹੋਵੇਗੀ ਗੱਲਬਾਤ – ਤੋਮਰ

ਡੇਢ ਸਾਲ ਵਾਲੇ ਪ੍ਰਪੋਜਲ ‘ਤੇ ਵਿਚਾਰ ਤੋਂ ਬਾਅਦ ਹੋਵੇਗੀ ਗੱਲਬਾਤ – ਤੋਮਰ

ਅੰਦੋਲਨ ਪੰਜਾਬ ਦੇ ਕਿਸਾਨਾਂ ਦਾ, ਕੁਝ ਲੋਕ ਨਹੀਂ ਚਾਹੁੰਦੇ ਅੰਦੋਲਨ ਖਤਮ ਹੋਵੇ, ਮੈਨੂੰ ਦੁੱਖ ਹੈ ਗੱਲ ਨਤੀਜੇ ਤੱਕ ਨਹੀਂ ਪਹੁੰਚੀ- ਖੇਤੀਬਾੜੀ ਮੰਤਰੀ ਨਰਿੰਦਰ ਤੋਮਰ

ਨਵੀਂ ਦਿੱਲੀ- ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨ ਨੇਤਾਵਾਂ ਨਾਲ ਗੱਲਬਾਤ ਵਿੱਚਕਾਰ ਹੁਣ ਸਰਕਾਰ ਸਖਤ ਹੁੰਦੀ ਨਜ਼ਰ ਆ ਰਹੀ ਹੈ। ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਦਾ 11 ਵਾਂ ਦੌਰ ਖਤਮ ਹੋ ਗਿਆ ਹੈ। ਸ਼ੁੱਕਰਵਾਰ ਦੀ ਗੱਲਬਾਤ ਵਿੱਚ ਸਰਕਾਰ ਵੱਲੋਂ ਇੱਕ ਸਪਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਜਦੋਂ ਤੱਕ ਕਿਸਾਨ ਡੇਢ ਸਾਲ ਵਾਲੇ ਪ੍ਰਸਤਾਵ ‘ਤੇ ਵਿਚਾਰ ਨਹੀਂ ਕਰਦੇ, ਉਦੋਂ ਤੱਕ ਗੱਲਬਾਤ ਸੰਭਵ ਨਹੀਂ ਹੁੰਦੀ। ਮੀਟਿੰਗ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨੂੰ ਕਿਹਾ- ਸਰਕਾਰ ਤੁਹਾਡੇ ਸਹਿਯੋਗ ਲਈ ਧੰਨਵਾਦੀ ਹੈ। ਕਾਨੂੰਨ ਵਿਚ ਕੋਈ ਕਮੀ ਨਹੀਂ ਹੈ। ਅਸੀਂ ਤੁਹਾਡੇ ਸਨਮਾਨ ਵਿਚ ਇਕ ਪ੍ਰਸਤਾਵ ਰੱਖਿਆ। ਤੁਸੀਂ ਫੈਸਲਾ ਨਹੀਂ ਕਰ ਸਕੇ। ਜੇ ਤੁਸੀਂ ਕਿਸੇ ਫੈਸਲੇ ਉਤੇ ਪਹੁੰਚਦੇ ਹੋ ਤਾਂ ਸੂਚਿਤ ਕਰੋ। ਅਸੀਂ ਇਸ ਬਾਰੇ ਦੁਬਾਰਾ ਵਿਚਾਰ ਕਰਾਂਗੇ। ਅੱਗੇ ਕੋਈ ਤਾਰੀਖ ਨਿਰਧਾਰਤ ਨਹੀਂ ਕੀਤੀ ਗਈ ਹੈ।

ਦਰਅਸਲ, ਦਸਵੇਂ ਗੇੜ ਦੀ ਬੈਠਕ ਵਿਚ ਸਰਕਾਰ ਵੱਲੋਂ ਕਿਸਾਨ ਨੇਤਾਵਾਂ ਨੂੰ ਪ੍ਰਸਤਾਵ ਦਿੱਤਾ ਗਿਆ ਸੀ ਕਿ ਅਸੀਂ ਨਵੇਂ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਅੱਤਲ ਰੱਖਾਂਗੇ। ਕਿਸਾਨ ਨੇਤਾਵਾਂ ਨੂੰ ਇਸ ‘ਤੇ ਵਿਚਾਰ ਕਰਨ ਲਈ ਕਿਹਾ ਗਿਆ ਸੀ। ਪਰ 11 ਵੀਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਹੀ ਕਿਸਾਨ ਨੇਤਾਵਾਂ ਨੇ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਇਸ ਪ੍ਰਸਤਾਵ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ ਅਤੇ ਅੰਦੋਲਨ ਨੂੰ ਰੋਕਣ ਲਈ ਕਾਨੂੰਨ ਵਾਪਸ ਲੈਣਾ ਹੀ ਇਕੋ ਇਕ ਵਿਕਲਪ ਹੈ।

ਹੁਣ ਸਰਕਾਰ ਵੱਲੋਂ ਸਪੱਸ਼ਟ ਕਰ ਦਿੱਤਾ ਹੈ ਕਿ ਡੇਢ ਸਾਲ ਤੱਕ ਕਾਨੂੰਨਾਂ ਨੂੰ ਰੋਕਣ ਦੀ ਤਜਵੀਜ਼ ਉਨ੍ਹਾਂ ਦੀ ‘ਆ ਖ ਰੀ ਸੀਮਾ’ ਸੀ। ਇਸ ਪ੍ਰਸਤਾਵ ‘ਤੇ ਕਿਸਾਨ ਨੇਤਾਵਾਂ ਨੂੰ ਦੋ ਵਾਰ ਵਿਚਾਰ ਕਰਨ ਲਈ ਕਿਹਾ ਗਿਆ ਹੈ। ਸਰਕਾਰ ਵੱਲੋਂ ਇਹ ਵੀ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਕਾਨੂੰਨ ਵਿੱਚ ਕੋਈ ਕਮੀ ਨਹੀਂ ਹੈ। ਇਸ ਦਾ ਸਪਸ਼ਟ ਸੰਦੇਸ਼ ਇਹ ਹੈ ਕਿ ਸਰਕਾਰ ਸਿਰਫ ਕਨੂੰਨ-ਬਿੰਦੂ-ਬਿੰਦੂ ‘ਤੇ ਵਿਚਾਰ-ਵਟਾਂਦਰਾ ਕਰ ਸਕਦੀ ਹੈ ਪਰ ਰਿਫੰਡ ਦਾ ਕੋਈ ਸਵਾਲ ਨਹੀਂ ਹੁੰਦਾ ਹੈ।

ਸਰਕਾਰ ਤੇ ਕਿਸਾਨ ਆਗੂਆਂ ਦਰਮਿਆਨ ਹੋਈ 11ਵੇਂ ਗੇੜ ਦੀ ਗੱਲਬਾਤ ਵੀ ਅੱਜ ਕਿਸੇ ਤਣ ਪੱਤਣ ਨਹੀਂ ਲੱਗ ਸਕੀ। ਮੀਟਿੰਗ ਦੌਰਾਨ ਦੋਵੇਂ ਧਿਰਾਂ ਆਪੋ ਆਪਣੇ ਸਟੈਂਡ ’ਤੇ ਕਾਇਮ ਰਹੀਆਂ। ਸਰਕਾਰ ਨੇ ਕਿਸਾਨ ਆਗੂਆਂ ਨੂੰ ਸਾਫ਼ ਕਰ ਦਿੱਤਾ ਕਿ ਉਹ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਮੁਅੱਤਲ ਕਰਨ ਤੇ ਸਾਂਝੀ ਕਮੇਟੀ ਗਠਿਤ ਕਰਨ ਤੋਂ ਬਿਹਤਰ ਬਦਲ ਨਹੀਂ ਦੇ ਸਕਦੀ। ਸਰਕਾਰ ਨੇ ਕਿਹਾ ਕਿ ਕਿਸਾਨ ਸਰਕਾਰ ਦੀਆਂ ਇਨ੍ਹਾਂ ਦੋਵਾਂ ਤਜਵੀਜ਼ਾਂ ’ਤੇ ਮੁੜ ਗੌਰ ਕਰਨ। ਉਧਰ ਕਿਸਾਨਾਂ ਨੇ ਵੀ ਸਰਕਾਰ ਨੂੰ ਕਿਸਾਨੀ ਸੰ ਘ ਰ ਸ਼ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਦੌਰਾਨ ਦੋਵਾਂ ਧਿਰਾਂ ’ਚ ਅਗਲੇ ਗੇੜ ਦੀ ਗੱਲਬਾਤ ਲਈ ਵੀ ਕੋਈ ਤਰੀਕ ਨਹੀਂ ਮਿੱਥੀ ਗਈ। ਵਿਗਿਆਨ ਭਵਨ ’ਚ ਪੰਜ ਘੰਟੇ ਦੇ ਕਰੀਬ ਚੱਲੀ ਇਸ ਮੀਟਿੰਗ ਦੌਰਾਨ ਦੋਵੇਂ ਧਿਰਾਂ 30 ਮਿੰਟਾਂ ਲਈ ਵੀ ਇਕ ਦੂਜੇ ਦੇ ਆਹਮੋ ਸਾਹਮਣੇ ਨਹੀਂ ਹੋਈਆਂ। ਉਂਜ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨ ਯੂਨੀਅਨਾਂ ਨੂੰ ਇੰਨਾ ਜ਼ਰੂਰ ਕਿਹਾ ਕਿ ਜੇ ਕਿਸਾਨ ਖੇਤੀ ਕਾਨੂੰਨਾਂ ਨੂੰ ਮੁਅੱਤਲ ਕਰਨ ਦੀ ਤਜਵੀਜ਼ ’ਤੇ ਵਿਚਾਰ ਚਰਚਾ ਕਰਨਾ ਚਾਹੁੰਦੇ ਹਨ ਤਾਂ ਸਰਕਾਰ ਇਕ ਹੋਰ ਗੇੜ ਦੀ ਗੱਲਬਾਤ ਲਈ ਤਿਆਰ ਹੈ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਗੱਲਬਾਤ ਟੁੱ ਟ ਗਈ ਹੈ ਕਿਉਂ ਜੋ ਯੂਨੀਅਨਾਂ ਨੇ ਸਰਕਾਰ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ। ਮੀਟਿੰਗ ’ਚੋਂ ਬਾਹਰ ਆਏ ਕਿਸਾਨ ਆਗੂ ਸ਼ਿਵ ਕੁਮਾਰ ਕੱਕਾ ਨੇ ਕਿਹਾ ਕਿ ਗੱਲਬਾਤ ਕਿਸੇ ਪਾਸੇ ਨਹੀਂ ਲੱਗ ਸਕੀ। ਉਂਜ ਕੱਕਾ ਮੀਟਿੰਗ ’ਚੋਂ ਬਾਹਰ ਆਉਣ ਵਾਲੇ ਪਹਿਲੇ ਆਗੂ ਸੀ, ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ‘ਕੁਝ ਨਿੱਜੀ ਕਾਰਨਾਂ’ ਕਰਕੇ ਪਹਿਲਾਂ ਬਾਹਰ ਆ ਗੲੇ ਸੀ।


ਇਸ ਤੋਂ ਪਹਿਲਾਂ ਦੁਪਹਿਰ ਦੇ ਖਾਣੇ ਦੀ ਬ੍ਰੇਕ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਦਰਸ਼ਨ ਪਾਲ ਨੇ ਦੱਸਿਆ, ‘ਅਸੀਂ ਸਰਕਾਰ ਨੂੰ ਦੋ ਟੁਕ ਸ਼ਬਦਾਂ ’ਚ ਸਾਫ਼ ਕਰ ਦਿੱਤਾ ਹੈ ਕਿ ਅਸੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਛੁੱਟ ਕਿਸੇ ਚੀਜ਼ ’ਤੇ ਸਹਿਮਤ ਨਹੀਂ ਹੋਵਾਂਗੇ, ਪਰ ਮੰਤਰੀ ਨੇ ਸਾਨੂੰ ਸਰਕਾਰ ਦੀ ਪੁਰਾਣੀ ਤਜਵੀਜ਼ ’ਤੇ ਮੁੜ ਗੌਰ ਕਰਕੇ ਆਪਣਾ ਫੈਸਲਾ ਦੱਸਣ ਬਾਰੇ ਕਿਹਾ ਹੈ।’ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, ‘ਅਸੀਂ ਸਰਕਾਰ ਨੂੰ ਆਪਣੀ ਸਥਿਤੀ/ਸਟੈਂਡ ਬਾਰੇ ਸਪਸ਼ਟ ਕਰ ਦਿੱਤਾ ਹੈ। ਅਸੀਂ ਕਾਨੂੰਨਾਂ ਦੀ ਮੁਅੱਤਲੀ ਨਹੀਂ, ਇਨ੍ਹਾਂ ਨੂੰ ਖ਼ ਤ ਮ ਕਰਵਾਉਣਾ ਚਾਹੁੰਦੇ ਹਾਂ।’

‘ਅਸੀਂ ਪੇਸ਼ਕਸ਼ ਸਵੀਕਾਰ ਵੀ ਕਰ ਲਈ ਤਾਂ ਸਰਹੱਦਾਂ ’ਤੇ ਬੈਠੇ ਸਾਡੇ ਭੈਣ ਭਰਾਵਾਂ ਨੇ ਨਹੀਂ ਮੰਨਣਾ, ਉਨ੍ਹਾਂ ਸਾਨੂੰ ਛੱਡਣਾ ਨਹੀਂ’

ਭਾਰਤੀ ਕਿਸਾਨ ਯੂਨੀਅਨ (ਅਸਲੀ ਅਰਾਜਨੀਤਕ) ਦੇ ਪ੍ਰਧਾਨ ਹਰਪਾਲ ਸਿੰਘ ਨੇ ਕਿਹਾ, ‘ਜੇ ਅਸੀਂ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਵੀ ਕਰ ਲੈਂਦੇ ਹਾਂ ਤਾਂ ਦਿੱਲੀ ਸਰਹੱਦਾਂ ’ਤੇ ਬੈਠੇ ਸਾਡੇ ਹੋਰ ਭੈਣ-ਭਰਾ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਛੁੱਟ ਕਿਸੇ ਹੋਰ ਗੱਲ ’ਤੇ ਨਹੀਂ ਮੰਨਣਗੇ। ਉਹ ਸਾਨੂੰ ਛੱਡਣਗੇ ਨਹੀਂ। ਅਸੀਂ ਉਨ੍ਹਾਂ ਨੂੰ ਕਿਹੜੀ ਪ੍ਰਾਪਤੀ ਵਿਖਾਵਾਂਗੇ।’ ਉਨ੍ਹਾਂ ਸਰਕਾਰ ਦੀ ਸਾਖ਼ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ 18 ਮਹੀਨਿਆਂ ਲਈ ਮੁਅੱਤਲ ਕਰਨ ਦੇ ਆਪਣੇ ਬੋਲਾਂ ’ਤੇ ਪੂਰੀ ਉਤਰੇਗੀ, ਯਕੀਨ ਕਰਨਾ ਮੁਸ਼ਕਲ ਹੈ। ਕਿਸਾਨ ਆਗੂ ਨੇ ਕਿਹਾ, ‘ਅਸੀਂ ਇਥੇ ਹੀ ਮ ਰਾਂ ਗੇ, ਪਰ ਕਾਨੂੰਨ ਰੱਦ ਕਰਵਾਏ ਬਿਨਾਂ ਇਥੋਂ ਵਾਪਸ ਜਾਣ ਵਾਲੇ ਨਹੀਂ।’

ਸਰਕਾਰ ਦਾ ਸੁਭਾਅ ਬਾਹਲਾ ਕੱਬਾ, ਘਰ ਅਸੀਂ ਵੀ ਨਹੀਂ ਜਾਂਦੇ, ਜਦੋ ਤਕ ਕਾਨੂੰਨ ਵਾਪਸੀ ਨਹੀਂ ਓਦੋਂ ਤਕ ਘਰ ਵਾਪਸੀ ਨਹੀਂ

Check Also

ਹੁਸ਼ਿਆਰਪੁਰ: ਕਿਸਾਨਾਂ ਵੱਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾ ਘਿਰਾਓ,ਭਾਜਪਾ ਆਗੂ ਦੀ ਗੱਡੀ ਵੀ ਭੰਨੀ

ਹੁਸ਼ਿਆਰਪੁਰ: ਕਿਸਾਨਾਂ ਵੱਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾ ਘਿਰਾਓ,ਭਾਜਪਾ ਆਗੂ ਦੀ ਗੱਡੀ ਵੀ ਭੰਨੀ- ਹੁਸ਼ਿਆਰਪੁਰ …

%d bloggers like this: