Breaking News
Home / ਪੰਜਾਬ / ਕਿਸਾਨ ਖਿਲਾਫ ਹੁਣ ਇੱਕ ਹੋਰ ਕਾਨੂੰਨ ਲਿਆਵੇਗੀ ਕੇਂਦਰ ਸਰਕਾਰ – ਖੱਟਰ

ਕਿਸਾਨ ਖਿਲਾਫ ਹੁਣ ਇੱਕ ਹੋਰ ਕਾਨੂੰਨ ਲਿਆਵੇਗੀ ਕੇਂਦਰ ਸਰਕਾਰ – ਖੱਟਰ

ਕਿਸਾਨ ਅੰਦੋਲਨ ‘ਚ ਹੋਏ ਨੁਕਸਾਨ ਤੋਂ ਬਾਅਦ ਹੁਣ ਇੱਕ ਹੋਰ ਕਾਨੂੰਨ ਲਿਆਵੇਗੀ ਕੇਂਦਰ ਸਰਕਾਰ, ਅਮਿਤ ਸ਼ਾਹ ਨੂੰ ਮਿਲੇ ਸੀਐਮ ਖੱਟਰ ਨੇ ਕੀਤਾ ਦਾਅਵਾ ..ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ਨੀਵਾਰ ਨੂੰ ਕਿਸਾਨ ਅੰਦੋਲਨ ਦੇ ਵਿਚਕਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਗਏ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ਨੀਵਾਰ ਨੂੰ ਕਿਸਾਨ ਅੰਦੋਲਨ ਦੇ ਵਿਚਕਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਗਏ।


ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਮੁਲਾਕਾਤ ਕੀਤੀ। ਗ੍ਰਹਿ ਮੰਤਰੀ ਨਾਲ ਮੁੱਖ ਮੰਤਰੀ ਨੇ ਸੰਸਦ ਭਵਨ ਵਿਚ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਸਾਨ ਅੰਦੋਲਨ, ਮੌਜੂਦਾ ਸਿਆਸੀ ਹਾਲਾਤ, ਮੰਤਰੀ ਮੰਡਲ ਵਿਸਤਾਰ ਸਮੇਤ ਕਈ ਵਿਸ਼ਿਆਂ ‘ਤੇ ਚਰਚਾ ਕੀਤੀ। ਮੁਲਾਕਾਤ ਤੋਂ ਬਾਅਦ ਖੱਟਰ ਨੇ ਆਪਣੇ ਬਿਆਨ ਵਿਚ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਈ ਵਿਸ਼ਿਆਂ ‘ਤੇ ਚਰਚਾ ਹੋਈ। ਇਸ ਦੇ ਨਾਲ ਹੀ ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਜੋ ਵੀ ਅੰਦੋਲਨਕਾਰੀ ਭਵਿੱਖ ਵਿਚ ਜਨਤਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਏਗਾ, ਉਹੀ ਉਸ ਦੀ ਭਰਪਾਈ ਕਰੇਗਾ। ਇਸ ਦੇ ਲਈ ਵਿਧਾਨ ਸਭਾ ਦੇ ਇਜਲਾਸ ਦੌਰਾਨ ਕਾਨੂੰਨ ਲਿਆਂਦਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਅਧਿਕਾਰ ਨਹੀਂ ਹੈ, ਅਸੀਂ ਇਸ ਨਾਲ ਸਬੰਧਤ ਕਾਨੂੰਨ ਲੈ ਕੇ ਆ ਰਹੇ ਹਾਂ। ਇਸ ਤੋਂ ਪਹਿਲਾਂ 12 ਜਨਵਰੀ ਨੂੰ ਵੀ ਮਨੋਹਰ ਲਾਲ ਖੱਟਰ ਨੇ ਅਮਿਤ ਸ਼ਾਹ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਸੀ।ਜਦੋਂ ਆਖਰੀ ਵਾਰ ਖੱਟਰ ਗ੍ਰਹਿ ਮੰਤਰੀ ਨੂੰ ਮਿਲਣ ਲਈ ਆਏ ਸੀ, ਤਾਂ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਫਿਰ ਦੋਵਾਂ ਨੇਤਾਵਾਂ ਨੇ ਕਿਹਾ ਸੀ ਕਿ ਹਰਿਆਣਾ ਸਰਕਾਰ ਨੂੰ ਕੋਈ ਖਤਰਾ ਨਹੀਂ ਹੈ। ਦੱਸ ਦੇਈਏ ਕਿ ਹਰਿਆਣਾ ‘ਚ ਭਾਜਪਾ ਅਤੇ ਜੇਜੇਪੀ ਦੀ ਗੱਠਜੋੜ ਦੀ ਸਰਕਾਰ ਹੈ।

Check Also

ਹੁਸ਼ਿਆਰਪੁਰ: ਕਿਸਾਨਾਂ ਵੱਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾ ਘਿਰਾਓ,ਭਾਜਪਾ ਆਗੂ ਦੀ ਗੱਡੀ ਵੀ ਭੰਨੀ

ਹੁਸ਼ਿਆਰਪੁਰ: ਕਿਸਾਨਾਂ ਵੱਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾ ਘਿਰਾਓ,ਭਾਜਪਾ ਆਗੂ ਦੀ ਗੱਡੀ ਵੀ ਭੰਨੀ- ਹੁਸ਼ਿਆਰਪੁਰ …

%d bloggers like this: