ਟਿਕਰੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਵਿੱਚ ਬੈਠੇ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਧਰਨਾ ਚੁੱਕਣ ਦੀ ਚਿਤਾਵਨੀ ਦਿੱਤੀ ਹੈ। ਟਿਕਰੀ ਬਾਰਡਰ ‘ਤੇ ਥਾਂ-ਥਾਂ ਚਿਤਾਵਨੀ ਭਰੇ ਬੋਰਡ ਲਗਾਏ ਗਏ ਹਨ। ਪੁਲਿਸ ਨੇ ਕਿਸਾਨਾਂ ਦੇ ਧਰਨੇ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ ਅਤੇ ਧਰਨਾ ਨਾ ਚੁੱਕਣ ‘ਤੇ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਪੁਲਿਸ ਨੇ ਬੋਰਡ ਉੱਤੇ ਲਿਖਿਆ ਹੈ ਕਿ ‘ਤੁਹਾਡਾ ਮਜਮਾ, ਮਜਮਾ ਖਿਲਾਫ ਏ ਕਾਨੂੰਨ ਕਰਾਰ ਕੀਤਾ ਜਾਂਦਾ ਹੈ, ਤੁਹਾਨੂੰ ਆਗਾਹ ਕੀਤਾ ਜਾਂਦਾ ਹੈ, ਕਿ ਤੁਸੀਂ ਆਪਣੇ ਮਜਮੇ ਨੂੰ ਤਿੱਤਰ-ਬਿੱਤਰ ਕਰ ਲਵੋ ਵਰਨਾ ਤੁਹਾਡੇ ਖਿਲਾਫ ਤਾਨੂੰਨੀ ਕਾਰਵਾਈ ਕੀਤੀ ਜਾਵੇਗੀ’।
ਟੂਲਕਿੱਟ ਮਾਮਲੇ ‘ਚ ਗ੍ਰਿਫ਼ਤਾਰ ਕੀਤੀ ਗਈ ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਨੂੰ ਅੱਜ ਪਟਿਆਲਾ ਹਾਊਸ ਕੋਰਟ ਨੇ ਇਕ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹਾਲਾਂਕਿ ਸੁਣਵਾਈ ਦੌਰਾਨ ਦਿੱਲੀ
ਪੁਲਿਸ ਨੇ ਦਿਸ਼ਾ ਦਾ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ।ਟੂਲਕਿੱਟ ਕੇਸ ਸਬੰਧੀ ਦਿਸ਼ਾ ਰਵੀ ਨੂੰ ਅੱਜ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਡਾ. ਪੰਕਜ ਸ਼ਰਮਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।
ਟਿਕਰੀ ਬਾਰਡਰ ‘ਤੇ ਕਿਸਾਨਾਂ ਨੂੰ ਧਰਨਾ ਚੁੱਕਣ ਲਈ ਪੁਲਿਸ ਨੇ ਲਾਏ ਚਿਤਾਵਨੀ ਭਰੇ ਬੋਰਡ pic.twitter.com/UKLeoEN63J
— Punjab Spectrum (@PunjabSpectrum) February 22, 2021
ਬੀਤੀ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਦੇ ਸਬੰਧ ‘ਚ ਅੱਜ ਦਿੱਲੀ ਪੁਲਿਸ ਵਲੋਂ ਜਸਪ੍ਰੀਤ ਸਿੰਘ ਨਾਮੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਨੌਜਵਾਨ ਦਿੱਲੀ ਦਾ ਰਹਿਣ ਵਾਲਾ ਹੈ।