Breaking News
Home / ਪੰਜਾਬ / ਲਾਠੀਚਾਰਜ ਤੋਂ ਭੜਕੇ ਬੇਰੁਜ਼ਗਾਰ ਅਧਿਆਪਕਾਂ ਨੇ ਨਹਿਰ ‘ਚ ਮਾਰੀਆਂ ਛਾਲਾਂ

ਲਾਠੀਚਾਰਜ ਤੋਂ ਭੜਕੇ ਬੇਰੁਜ਼ਗਾਰ ਅਧਿਆਪਕਾਂ ਨੇ ਨਹਿਰ ‘ਚ ਮਾਰੀਆਂ ਛਾਲਾਂ

ਕੈਪਟਨ ਤੋਂ ਰੁਜ਼ਗਾਰ ਮੰਗਣ ਆਏ ਬੇਰੁਜ਼ਗਾਰ ਅਧਿਆਪਕ ਪੁਲਿਸ ਨੇ ਭਜਾ-ਭਜਾ ਕੇ ਕੁੱ ਟੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਵਿਖੇ ਨਿਊ ਮੋਤੀ ਬਾਗ ਪੈਲੇਸ ਦੇ ਘਿਰਾਓ ਲਈ ਜਾ ਰਹੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਾਰਕੁਨਾਂ ਉਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਕੁਝ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲੈ ਲਿਆ, ਜਿਨ੍ਹਾਂ ’ਚ ਕੁਝ ਬੇਰੁਜ਼ਗਾਰ ਮਹਿਲਾਵਾਂ ਵੀ ਹਨ।

ਬੇਰੁਜ਼ਗਾਰ ਅਧਿਆਪਕ ਰੁਜ਼ਗਾਰ ਪ੍ਰਾਪਤੀ ਲਈ ਪਿਛਲੇ ਕਾਫੀ ਚਿਰ ਤੋਂ ਸੰਘਰਸ਼ ਕਰ ਰਹੇ ਹਨ। ਅੱਜ ਪੈਲੇਸ ਦੇ ਘਿਰਾਓ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ। ਬੇਰੁਜ਼ਗਾਰ ਠੀਕਰੀਵਾਲਾ ਚੌਕ ਤੋਂ ਪੈਲੇਸ ਵੱਲ ਵਧੇ ਤਾਂ ਰਸਤੇ ਵਿਚ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਲਾਠੀਚਾਰਜ ਸ਼ੁਰੂ ਕਰ ਦਿੱਤਾ।

ਪੁਲਿਸ ਨੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਸਮੇਤ ਕੁਝ ਆਗੂ ਹਿਰਾਸਤ ਵਿੱਚ ਲੈ ਲਏ। ਰੋਸ ਪ੍ਰੋਗਰਾਮ ਵਿੱਚ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਯੂਨੀਅਨ, ਬੇਰੁਜ਼ਗਾਰ ਪੀਟੀਆਈ ਜੂਨੀਅਨ ,ਬੇਰੁਜ਼ਗਾਰ ਡੀਪੀਈ ਯੂਨੀਅਨ ਅਤੇ ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਦੇ ਕਾਰਕੁਨ ਸ਼ਾਮਲ ਸਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਵਿਖੇ ਨਿਊ ਮੋਤੀ ਬਾਗ ਪੈਲੇਸ ਦੇ ਘਿਰਾਓ ਲਈ ਜਾ ਰਹੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਾਰਕੁਨਾਂ ਉਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਇਸ ਤੋਂ ਭੜਕੇ ਅਧਿਆਪਕਾਂ ਨੇ ਨਹਿਰ ਵਿਚ ਛਾਲਾਂ ਮਾਰ ਦਿੱਤੀਆਂ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਨ੍ਹਾਂ ਅਧਿਆਪਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਤੋਂ ਬਾਅਦ ਅਧਿਆਪਕ ਨਹਿਰ ਵਿਚ ਛਾਲ ਮਾਰ ਰਹੇ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਵਿਖੇ ਨਿਊ ਮੋਤੀ ਬਾਗ ਪੈਲੇਸ ਦੇ ਘਿਰਾਓ ਲਈ ਜਾ ਰਹੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਾਰਕੁਨਾਂ ਉਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਕੁਝ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲੈ ਲਿਆ, ਜਿਨ੍ਹਾਂ ’ਚ ਕੁਝ ਬੇਰੁਜ਼ਗਾਰ ਮਹਿਲਾਵਾਂ ਵੀ ਹਨ।

ਬੇਰੁਜ਼ਗਾਰ ਅਧਿਆਪਕ ਰੁਜ਼ਗਾਰ ਪ੍ਰਾਪਤੀ ਲਈ ਪਿਛਲੇ ਕਾਫੀ ਚਿਰ ਤੋਂ ਸੰਘਰਸ਼ ਕਰ ਰਹੇ ਹਨ। ਅੱਜ ਪੈਲੇਸ ਦੇ ਘਿਰਾਓ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ। ਬੇਰੁਜ਼ਗਾਰ ਠੀਕਰੀਵਾਲਾ ਚੌਕ ਤੋਂ ਪੈਲੇਸ ਵੱਲ ਵਧੇ ਤਾਂ ਰਸਤੇ ਵਿਚ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਲਾਠੀਚਾਰਜ ਸ਼ੁਰੂ ਕਰ ਦਿੱਤਾ।

Check Also

ਲੱਖਾ ਸਿਧਾਣਾ ਦੇ ਹੱਕ ਵਿਚ ਨਿੱਤਰੇ ਸੁਖਬੀਰ ਬਾਦਲ

ਲੱਖਾ ਸਿਧਾਣਾ ਦੇ ਹੱਕ ਵਿਚ ਡਟੇ ਨਵਜੋਤ ਸਿੱਧੂ, ਕਿਹਾ- ਦਿੱਲੀ ਪੁਲਿਸ ਦਾ ਸਾਡੇ ਅਧਿਕਾਰ ਖੇਤਰ …

%d bloggers like this: