Breaking News
Home / ਪੰਜਾਬ / ਮੋਡਰਨਾ ਵਲੋਂ ਪੰਜਾਬ ਨੂੰ ਵੈਕਸੀਨ ਦੇਣ ਤੋਂ ਇਨਕਾਰ

ਮੋਡਰਨਾ ਵਲੋਂ ਪੰਜਾਬ ਨੂੰ ਵੈਕਸੀਨ ਦੇਣ ਤੋਂ ਇਨਕਾਰ

ਮੌਡਰਨਾ ਨੇ ਪੰਜਾਬ ਨੂੰ ਵੈਕਸੀਨ ਦੀ ਸਿੱਧੀ ਸਪਲਾਈ ਤੋਂ ਇਹ ਕਹਿ ਕੇ ਜਵਾਬ ਦੇ ਦਿੱਤਾ ਕਿ ਅਸੀਂ ਸਿਰਫ ‘ਦੇਸ਼’ ਨਾਲ ਡੀਲ ਕਰਦੇ ਹਾਂ।

ਅਮਰੀਕੀ ਕੰਪਨੀ ਮੋਡਰਨਾ ਨੇ ਪੰਜਾਬ ਸਰਕਾਰ ਨੂੰ ਸਿੱਧੇ ਵੈਕਸੀਨ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ, ਕਿਉਂਕਿ ਉਨ੍ਹਾਂ ਦੀ ਨੀਤੀ ਅਨੁਸਾਰ ਉਹ ਸਿਰਫ਼ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ ਨਾ ਕਿ ਕਿਸੇ ਸੂਬਾ ਸਰਕਾਰ ਜਾਂ ਨਿੱਜੀ ਧਿਰ ਨਾਲ |

ਟੀਕਾਕਰਨ ਲਈ ਪੰਜਾਬ ਦੇ ਸਟੇਟ ਨੋਡਲ ਅਧਿਕਾਰੀ ਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਕਾਸ ਗਰਗ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ‘ਚ ਜਲਦ ਵੈਕਸੀਨ ਯਕੀਨੀ ਬਣਾਉਣ ਲਈ ਸਾਰੇ ਸੰਭਾਵਿਤ ਸਰੋਤਾਂ ਤੋਂ ਵੈਕਸੀਨ ਦੀ ਖ਼ਰੀਦ ਲਈ ਵਿਸ਼ਵਵਿਆਪੀ ਟੈਂਡਰ ਤੈਅ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਸਬੰਧੀ ਨਿਰਦੇਸ਼ ‘ਤੇ ਅਮਲ ਕਰਦਿਆਂ ਸਾਰੇ ਵੈਕਸੀਨ ਨਿਰਮਾਤਾਵਾਂ ਨੂੰ ਵੱਖ-ਵੱਖ ਕੋਵਿਡ ਟੀਕਿਆਂ ਦੀ ਸਿੱਧੀ ਖ਼ਰੀਦ ਲਈ ਪਹੁੰਚ ਕੀਤੀ ਗਈ ਸੀ | ਇਹ ਪਹੁੰਚ ਸਪੂਤਨਿਕ-ਵੀ, ਫਾਈਜ਼ਰ, ਮੋਡਰਨਾ ਤੇ ਜਾਨਸਨ ਐਂਡ ਜਾਨਸਨ ਨਾਲ ਕੀਤੀ ਗਈ ਪਰ ਅਜੇ ਤੱਕ ਸਿਰਫ਼ ਮੋਡਰਨਾ ਵਲੋਂ ਹੀ ਜਵਾਬ ਆਇਆ ਹੈ |

ਗਰਗ ਨੇ ਕਿਹਾ ਕਿ ਮੋਡਰਨਾ ਤੋਂ ਆਏ ਜਵਾਬ ‘ਚ ਕੰਪਨੀ ਨੇ ਸੂਬਾ ਸਰਕਾਰ ਨਾਲ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਕੰਪਨੀ ਨੇ ਕਿਹਾ ਕਿ ਉਹ ਸਿਰਫ਼ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ | ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਿਛਲੇ ਤਿੰਨ ਦਿਨਾਂ ‘ਚ ਪਹਿਲੇ ਤੇ ਦੂਜੇ ਪੜਾਅ ਲਈ ਟੀਕਾਕਰਨ ਬੰਦ ਕਰਨ ਲਈ ਮਜਬੂਰ ਸੀ | ਭਾਰਤ ਸਰਕਾਰ ਵਲੋਂ ਹੁਣ ਤੱਕ ਵੈਕਸੀਨ ਦੀਆਂ 44 ਲੱਖ ਤੋਂ ਘੱਟ ਖ਼ੁਰਾਕਾਂ ਮਿਲੀਆਂ ਹਨ |

ਗਰਗ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਤੀਜੇ ਪੜਾਅ (18-44 ਉਮਰ ਵਰਗ) ਲਈ ਕੀਤੀ ਵੰਡ ਅਨੁਸਾਰ ਸੂਬਾ ਸਰਕਾਰ ਸਿਰਫ਼ 4.2 ਲੱਖ ਦੀ ਖ਼ੁਰਾਕ ਖ਼ਰੀਦ ਕਰਨ ਦੇ ਯੋਗ ਹੋਈ ਹੈ, ਜਿਸ ‘ਚ ਕੱਲ੍ਹ• ਪ੍ਰਾਪਤ ਕੀਤੀਆਂ 66,000 ਖ਼ੁਰਾਕਾਂ ਵੀ ਸ਼ਾਮਿਲ ਹਨ | ਉਨ੍ਹ•ਾਂ ਅੱਗੇ ਦੱਸਿਆ ਕਿ ਕੁੱਲ 3.65 ਲੱਖ ਵੈਕਸੀਨ ਦੀ ਵਰਤੋਂ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਸਿਰਫ਼ 64000 ਹੀ ਵਰਤੋਂ ਲਈ ਬਚੇ ਹਨ |

Check Also

ਆ ਰ ਮੀ ਨੂੰ ਲਗਦਾ ਸੀ ਓ ਪ ਰੇ ਸ਼ ਨ 2 ਘੰਟੇ ‘ਚ ਖ-ਤ-ਮ ਹੋ ਜਾਵੇਗਾ

ਜਨਰਲ ਕੇ.ਸੁੰਦਰਜੀ ਅਤੇ ਜਨਰਲ ਕੁਲਦੀਪ ਬਰਾੜ ਦੋਵੇਂ ਹੀ ਮੰਨਦੇ ਹਨ ਕਿ ਜਿੰਨ੍ਹੀ ਗੋ -ਲੀ ਸਿੰਘਾਂ …

%d bloggers like this: