Breaking News
Home / ਪੰਜਾਬ / ਹਰਜੀਤ ਗਰੇਵਾਲ ਦੀ ਇੰਟਰਵਿਊ

ਹਰਜੀਤ ਗਰੇਵਾਲ ਦੀ ਇੰਟਰਵਿਊ

ਭਾਰਤੀ ਕਿਸਾਨ ਯੂਨੀਅਨ ਨੇਤਾ ਰਾਕੇਸ਼ ਟਿਕੈਤ ਨੇ ਐਤਵਾਰ ਕਿਹਾ ਕਿ ਕਿਸਾਨ ਯੂਨੀਅਨਾਂ ਖੇਤੀ ਕਾਨੂੰਨਾਂ ‘ਤੇ ਕੇਂਦਰ ਨਾਲ ਗੱਲਬਾਤ ਕਰਨ ਲਈ ਮੁੜ ਤਿਆਰ ਹਨ | ਉਨ੍ਹਾਂ ਜ਼ੋਰ ਦੇ ਕਿਹਾ ਕਿ ਇਹ ਗੱਲਬਾਤ ਕੇਵਲ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜਿੰਨਾ ਚਿਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਪੂਰੀ ਨਹੀਂ ਹੁੰਦੀ, ਅੰਦੋਲਨ ਵਾਲੀਆਂ ਥਾਵਾਂ ਤੋਂ ਕਿਸਾਨਾਂ ਦੀ ਘਰ ਵਾਪਸੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ |

ਟਿਕੈਤ ਮੁਹਾਲੀ ਵਿਖੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦਿਹਾਂਤ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਚਾਹੇਗੀ, ਸੰਯੁਕਤ ਕਿਸਾਨ ਮੋਰਚਾ ਗੱਲਬਾਤ ਕਰੇਗਾ, ਪਰ ਇਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਹੋਣ ਚਾਹੀਦੀ ਹੈ |

ਹਿਸਾਰ ਵਿੱਚ 16 ਮਈ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਰੋਨਾ ਹਸਪਤਾਲ ਦੇ ਉਦਘਾਟਨ ਤੋਂ ਬਾਅਦ ਪੁਲੀਸ ਅਤੇ ਕਿਸਾਨਾਂ ਵਿਚਕਾਰ ਹੋਈ ਝੜਪ ’ਤੇ 350 ਕਿਸਾਨਾਂ ਖ਼ਿਲਾਫ਼ ਇਰਾਦਾ ਕ ਤ ਲ ਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਸੀ ਜਿਸ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਹਿਸਾਰ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾ ਦੇ ਦਬਾਅ ਹੇਠ ਹਰਿਆਣਾ ਸਰਕਾਰ ਨੇ ਹਿਸਾਰ ਵਿੱਚ ਦਰਜ ਪੁਲੀਸ ਕੇਸ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਜਦਕਿ ਪਹਿਲਾਂ ਵੀ ਕਿਸਾਨਾਂ ਖ਼ਿਲਾਫ਼ ਦਰਜ ਹੋਰਨਾਂ ਕੇਸ ਵਾਪਸ ਲੈਣ ਲਈ ਇਕ ਮਹੀਨੇ ਦੇ ਸਮੇਂ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਅੱਜ ਦੇ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ ਕਿਸਾਨ ਰਾਮਚੰਦਰ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਗਿਆ।

ਇਹ ਪ੍ਰਗਟਾਵਾ ਹਰਿਆਣਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚੜੂਨੀ, ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ ਸਣੇ ਹੋਰਨਾਂ ਆਗੂਆਂ ਨਾਲ ਦੋ ਘੰਟੇ ਦੀ ਬੈਠਕ ਤੋਂ ਬਾਅਦ ਲਿਆ। ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਦੌਰਾਨ ਐਲਾਨ ਕਰ ਦਿੱਤਾ ਸੀ ਕਿ ਜੇਕਰ ਹਰਿਆਣਾ ਸਰਕਾਰ ਉਨ੍ਹਾਂ ਦੀ ਮੰਗ ਨਹੀਂ ਮੰਨਦੀ ਤਾਂ ਹਿਸਾਰ ਵਿੱਚ ਇਕ ਹੋਰ ਅੰਦੋਲਨ ਸ਼ੁਰੂ ਕਰ ਦਿੱਤਾ ਜਾਵੇਗਾ।

Check Also

ਆ ਰ ਮੀ ਨੂੰ ਲਗਦਾ ਸੀ ਓ ਪ ਰੇ ਸ਼ ਨ 2 ਘੰਟੇ ‘ਚ ਖ-ਤ-ਮ ਹੋ ਜਾਵੇਗਾ

ਜਨਰਲ ਕੇ.ਸੁੰਦਰਜੀ ਅਤੇ ਜਨਰਲ ਕੁਲਦੀਪ ਬਰਾੜ ਦੋਵੇਂ ਹੀ ਮੰਨਦੇ ਹਨ ਕਿ ਜਿੰਨ੍ਹੀ ਗੋ -ਲੀ ਸਿੰਘਾਂ …

%d bloggers like this: