Breaking News
Home / ਪੰਥਕ ਖਬਰਾਂ / ਪਹਿਲੀ ਵਾਰ ਸਿੱਖ ਕਰ ਸਕਣਗੇ ਚਰਾਸੀ ‘ਚ ਜ਼ ਖ਼ ਮੀ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਦੇ ਦਰਸ਼ਨ।

ਪਹਿਲੀ ਵਾਰ ਸਿੱਖ ਕਰ ਸਕਣਗੇ ਚਰਾਸੀ ‘ਚ ਜ਼ ਖ਼ ਮੀ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਦੇ ਦਰਸ਼ਨ।

ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਵ ਹਿ ਸ਼ੀ ਆ ਨਾ ਢੰਗ ਨਾਲ ਕੀਤੇ ਗਏ ਫ਼ੌਜੀ ਹ ਮ ਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੋ ਲੀ ਲੱਗਣ ਕਾਰਨ ਜ਼ ਖ਼ ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ। ਇਹ ਫੈਸਲਾ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ’ਚ ਲਿਆ ਗਿਆ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ ’84 ਦੇ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਇਹ ਉਹ ਰਿਸਦਾ ਜ਼ ਖ਼ ਮ ਹੈ, ਜੋ 37 ਸਾਲ ਬਾਅਦ ਵੀ ਪੀ ੜਾ ਮ ਈ ਹੈ।

ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਨਾਲ ਜੁੜੀਆਂ ਮੌਜੂਦ ਨਿ ਸ਼ਾ ਨੀ ਆਂ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੀ ਕੌਮ ’ਤੇ ਹੋਏ ਜ਼ੁ ਲ ਮਾਂ ਨੂੰ ਯਾਦ ਰੱਖ ਸਕਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਮੇਤ ਹੋਰ ਨਿਸ਼ਾਨੀਆਂ ਨੂੰ ਸੰਗਤ ਸਾਹਮਣੇ ਲਿਆਂਦਾ ਜਾਵੇ। ਇਸੇ ਤਹਿਤ ਹੀ ਸ਼ਹੀਦੀ ਹਫ਼ਤੇ ਦੌਰਾਨ ਜ਼ ਖ਼ ਮੀ ਪਾਵਨ ਸਰੂਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ 3 ਤੋਂ 5 ਜੂਨ ਤੱਕ ਸੰਗਤ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਵਨ ਸਰੂਪ ’ਚ ਲੱਗੀ ਗੋ ਲੀ ਨੂੰ ਵੀ ਪ੍ਰਦਰਸ਼ਤ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਫ਼ੌਜੀ ਹ ਮ ਲੇ ’ਚ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਿਨ੍ਹਾਂ ਸੁਨਹਿਰੀ ਪੱਤਰਿਆਂ ’ਤੇ ਗੋ ਲੀ ਆਂ ਲੱਗੀਆਂ ਸਨ, ਨੂੰ ਵੀ ਜਲਦ ਹੀ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਹ ਸੁਨਹਿਰੀ ਪੱਤਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੋਰਾ ਸਾਹਿਬ ਵਿਚ ਸੁਸ਼ੋਭਿਤ ਕੀਤੇ ਜਾਣਗੇ ਅਤੇ ਇਸ ਦੇ ਨਾਲ ਹੀ ਛੇਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਅਕਾਲਸਰ ਖੂਹ ਦੇ ਦਰਸ਼ਨ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਥੋੜ੍ਹੇ ਦਿਨਾਂ ਅੰਦਰ ਹੀ ਜੂਨ 1984 ਸਬੰਧੀ ਬਣਾਈ ਜਾ ਰਹੀ ਸ਼ਹੀਦੀ ਗੈਲਰੀ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸ ਵਿਚ ਢਹਿ-ਢੇਰੀ ਹੋਈ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡ-ਅਕਾਰੀ ਮਾਡਲ ਲਗਾਇਆ ਜਾਵੇਗਾ

Check Also

ਭੱਜੀ ਨੂੰ ਭਾਈ ਰਟੌਲ ਨੇ ਦੇਖੋ ਕਿਵੇਂ ਕਰਾਰਾ ਜਵਾਬ ਦਿੱਤਾ

ਮੈਂ ਸਿੱਖ ਹਾਂ ਨਵੇਂ ਜਮਾਨੇ ਦਾ, ਤੇ ਜਾਨ ਲੁਕਾਉਂਦਾ ਫਿਰਦਾ ਹਾਂ ਜੀਹਦੇ ਚੋਂ ਪੈਦਾ ਹੋਇਆ …

%d bloggers like this: