Breaking News
Home / ਤਾਜ਼ਾ ਖਬਰਾਂ / ਘਰਵਾਲੀ ਦੀ ਸ਼ਿਕਾਇਤ ‘ਤੇ ਪੁਲਿਸ ਨੇ ਹਿਰਾਸਤ ‘ਚ ਲਿਆ ਪਤੀ, ਹਵਾਲਾਤ ‘ਚ ਕੀਤੀ ਖ਼ੁਦਕੁਸ਼ੀ

ਘਰਵਾਲੀ ਦੀ ਸ਼ਿਕਾਇਤ ‘ਤੇ ਪੁਲਿਸ ਨੇ ਹਿਰਾਸਤ ‘ਚ ਲਿਆ ਪਤੀ, ਹਵਾਲਾਤ ‘ਚ ਕੀਤੀ ਖ਼ੁਦਕੁਸ਼ੀ

ਲੁਧਿਆਣਾ: ਸ਼ਹਿਰ ਦੇ ਲਾਗਲੇ ਲਾਢੋਵਾਲ ਪੁਲਿਸ ਥਾਣੇ ਵਿੱਚ ਅੱਜ ਉਸ ਵੇਲੇ ਮਾਹੌਲ ਸਹਿਮ ਭਰਿਆ ਹੋ ਗਿਆ, ਜਦੋਂ ਵਿਅਕਤੀ ਨੇ ਥਾਣੇ ਵਿੱਚ ਹੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।

ਮ੍ਰਿਤਕ ਦੀ ਪਛਾਣ 37 ਸਾਲਾ ਸਰੂਪ ਵਜੋਂ ਹੋਈ ਹੈ, ਜਿਸ ਨੂੰ ਉਸ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਹਿਰਾਸਤ ਵਿੱਚ ਲਿਆ ਗਿਆ ਸੀ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ‘ਤੇ ਅਣਗਹਿਲੀ ਵਰਤਣ ਦੇ ਦੋਸ਼ ਲਾਏ ਹਨ।

ਮ੍ਰਿਤਕ ਦੀ ਭੈਣ ਪਰਮਜੀਤ ਨੇ ਦੱਸਿਆ ਕਿ ਬੀਤੀ ਰਾਤ ਸਰੂਪ ਦਾ ਆਪਣੀ ਪਤਨੀ ਨਾਲ ਝਗੜਾ ਹੋਇਆ ਜਿਸ ਤੋਂ ਬਾਅਦ ਉਸ ਨੂੰ ਸਬਕ ਸਿਖਾਉਣ ਲਈ ਉਸ ਦੀ ਪਤਨੀ ਨੇ ਸਰੂਪ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਉਸ ਨੇ ਪੁਲਿਸ ਸਟੇਸ਼ਨ ਵਿੱਚ ਹੀ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਭੈਣ ਨੇ ਕਿਹਾ ਕਿ ਇਹ ਸ਼ਰ੍ਹੇਆਮ ਪੁਲਿਸ ਦੀ ਅਣਗਹਿਲੀ ਹੈ।

ਉੱਧਰ, ਲਾਢੋਵਾਲ ਪੁਲਿਸ ਥਾਣੇ ਦੇ ਮੁਖੀ ਸਮੀਰ ਵਰਮਾ ਨੇ ਕਿਹਾ ਹੈ ਕਿ ਅੱਜ ਸਵੇਰੇ ਹੀ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਜਿਸ ਦੀ ਪੁਲਿਸ ਵੱਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਹੀ ਮ੍ਰਿਤਕ ਨੂੰ ਹਿਰਾਸਤ ਚ ਲਿਆ ਗਿਆ ਸੀ, ਐਸਐਚਓ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦੀ ਜਾਣਕਾਰੀ ਦਿੱਤੀ ਜਾਵੇਗੀ।

Check Also

ਲੱਖਾ ਸਿਧਾਣਾ ਦੇ ਭਰਾ ਨੂੰ ਚੱਕਣ ਦਾ ਮਾਮਲਾ – ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਲੀ ਪੁਲਿਸ ਦੇ ਕੇਸ ਦਰਜ ਕਰਾਉਣ ਦਾ ਐਲਾਨ

ਲੱਖਾ ਸਿਧਾਣਾ ਦੇ ਭਰਾ ਨੂੰ ਚੱਕਣ ਦਾ ਮਾਮਲਾ – ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਲੀ ਪੁਲਿਸ …

%d bloggers like this: